ਸਰਕਾਰ ਨੇ ਸੂਬੇ ਦਾ ਕੋਈ ਵਿਕਾਸ ਨਹੀਂ ਕੀਤਾ : ਭੁੱਟਾ
‘ਆਪ’ ਸਰਕਾਰ ਨੇ ਚਾਰ ਸਾਲ ਬੀਤਣ ’ਤੇ ਵੀ ਪੰਜਾਬ ਵਿਚ ਕੋਈ ਵਿਕਾਸ ਨਹੀਂ ਕੀਤਾ : ਭੁੱਟਾ
Publish Date: Mon, 05 Jan 2026 05:46 PM (IST)
Updated Date: Mon, 05 Jan 2026 05:47 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲਗਭਗ ਚਾਰ ਸਾਲ ਬੀਤਣ ਤੇ ਵੀ ਪੰਜਾਬ ਵਿਚ ਕੋਈ ਵਿਕਾਸ ਨਹੀਂ ਕੀਤਾ, ਉਲਟਾ ਪੰਜਾਬ ਦੇ ਖਜ਼ਾਨੇ ਨੂੰ ਵਿਕਾਸ ਕਾਰਜਾਂ ਦੀ ਥਾਂ ਇਸ਼ਤਿਹਾਰਾਂ ਅਤੇ ਮਸ਼ਹੂਰੀਆਂ ਉੱਤੇ ਲੁਟਾਇਆ ਹੈ। ਇਹ ਪ੍ਰਗਟਾਵਾ ਬਲਜੀਤ ਸਿੰਘ ਭੁੱਟਾ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਬਲਵਿੰਦਰ ਕੌਰ ਫ਼ਿਰੋਜ਼ਪੁਰ ਦਾ ਸਨਮਾਨ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿਚ ਕੰਮ ਕਰਨ ਵਾਲਾ ਹਰ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹੈ। ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਖੇਤਰੀ ਪਾਰਟੀ ਨੂੰ ਮਜ਼ਬੂਤ ਕਰਨ ਲਈ ਹਰ ਵਰਗ ਦੇ ਲੋਕਾਂ ਨੂੰ ਨਾਲ ਜੋੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀ ਸੇਵਾ ਲਈ ਹਮੇਸ਼ਾ ਹਾਜ਼ਰ ਹਨ ਅਤੇ ਲੋਕਾਂ ਦੇ ਹੱਕਾਂ ਲਈ ਹਮੇਸ਼ਾ ਆਵਾਜ਼ ਬੁਲੰਦ ਕਰਦੇ ਰਹਿਣਗੇ ਤਾਂ ਕਿ ਹਰ ਇਨਸਾਨ ਨੂੰ ਉਸ ਦਾ ਹੱਕ ਮਿਲ ਸਕੇ। ਇਸ ਮੌਕੇ ਮਨਮੋਹਨ ਸਿੰਘ ਮਕਾਰੋਂਪੁਰ, ਕੁਲਦੀਪ ਸਿੰਘ ਸਾਬਕਾ ਸਰਪੰਚ, ਦਲਵੀਰ ਸਿੰਘ, ਮਨਜੀਤ ਸਿੰਘ, ਪ੍ਰਿਲਾਦ ਸਿੰਘ ਸਰਪੰਚ, ਕੁਲਜੀਤ ਸਿੰਘ, ਸੁਦਾਗਰ ਸਿੰਘ, ਅਵਤਾਰ ਸਿੰਘ, ਵਰਿੰਦਰ ਸਿੰਘ ਹਰਬੰਸਪੁਰਾ, ਹਰਪ੍ਰੀਤ ਸਿੰਘ ਬਲਾੜੀ ਕਲਾਂ, ਮਨਜੀਤ ਸਿੰਘ ਖਾਨਪੁਰ, ਹਰਿੰਦਰ ਕੌਰ ਆਦਿ ਮੌਜੂਦ ਸਨ।