ਆਪ ਸਰਕਾਰ ਲੋਕਾਂ ਦੇ ਸੰਵਿਧਾਨਿਕ ਹੱਕਾਂ ’ਤੇ ਮਾਰ ਰਹੀ ਹੈ ਡਾਕਾ : ਭੁੱਟਾ
ਆਪ ਸਰਕਾਰ ਵਾਰਡਬੰਦੀ ਦੇ ਨਾਂ ’ਤੇ ਲੋਕਾਂ ਦੇ ਸੰਵਿਧਾਨਿਕ ਹੱਕਾਂ ’ਤੇ ਮਾਰ ਰਹੀ ਹੈ ਡਾਕਾ : ਭੁੱਟਾ
Publish Date: Sun, 03 May 2026 05:02 PM (IST)
Updated Date: Sun, 03 May 2026 05:05 PM (IST)

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਸਰਹਿੰਦ ਦੇ ਸੂਦਾਂ ਵਾਲੇ ਮੁਹੱਲੇ ’ਚ ਇਸਤਰੀ ਅਕਾਲੀ ਦਲ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਨੇ ਸਰਹੰਦ ਸ਼ਹਿਰ ਦੇ ਲੋਕਾਂ ਦੀਆਂ ਵੋਟਾਂ ਕੱਟ ਕੇ ਉਨ੍ਹਾਂ ਨੂੰ ਸੰਵਿਧਾਨਿਕ ਹੱਕਾਂ ਤੋਂ ਵਾਂਝੇ ਕੀਤਾ ਸੀ ਅਤੇ ਹੁਣ ‘ਆਪ’ ਸਰਕਾਰ ਵੀ ਉਸੇ ਰਾਹ ’ਤੇ ਚੱਲਦਿਆਂ ਆਪਣੀ ਮਰਜ਼ੀ ਨਾਲ ਵਾਰਡਬੰਦੀ ਕਰਵਾ ਕੇ ਲੋਕਾਂ ਦੇ ਹੱਕਾਂ ’ਤੇ ਡਾਕਾ ਮਾਰ ਰਹੀ ਹੈ। ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਵੋਟ ਪਾਉਣਾ ਹਰ ਨਾਗਰਿਕ ਦਾ ਮੁੱਢਲਾ ਅਧਿਕਾਰ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਪ੍ਰਸ਼ਾਸਨ ’ਤੇ ਦਬਾਅ ਬਣਾ ਕੇ ਵਾਰਡਬੰਦੀ ਨੂੰ ਆਪਣੇ ਤਰੀਕੇ ਨਾਲ ਤਰੋੜ-ਮਰੋੜ ਰਹੀ ਹੈ, ਜਿਸ ਨਾਲ ਸ਼ਹਿਰ ਦੇ ਭਾਈਚਾਰੇ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਸ਼ਹਿਰ ਵਾਸੀ ਇਸ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕਰਨਗੇ ਅਤੇ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ’ਚ ਇਸ ਦਾ ਮੂੰਹਤੋੜ ਜਵਾਬ ਦਿੱਤਾ ਜਾਵੇਗਾ। ਇਸ ਮੌਕੇ ਹਰਵਿੰਦਰ ਕੌਰ, ਵਿਨੋਦ ਬਾਬਾ, ਸੀਮਾ ਰਾਣੀ, ਦੀਨਾ ਰਾਣੀ, ਕਮਲੇਸ਼ ਕੌਰ, ਪਰਵੀਨ, ਕਿਰਨਜੀਤ ਰਾਣੀ, ਕੁਲਵਿੰਦਰ ਕੌਰ, ਸੁਨੀਤਾ ਦੇਵੀ, ਕਰਤਾਰੋ ਦੇਵੀ, ਨਿਰਮਲ ਕੌਰ, ਜੋਤੀ, ਸੀਤਾ ਮਾਨੀਆ, ਮਨੀਸ਼ ਕੁਮਾਰ, ਸੁਖਵਿੰਦਰ ਸਿੰਘ ਸਰਹਿੰਦ, ਹਰਜਿੰਦਰ ਕੁਮਾਰ ਪ੍ਰਧਾਨ, ਸਵਰਨਜੀਤ ਸਿੰਘ ਸੋਨੂ, ਗੁਰਤੇਜ ਸਿੰਘ ਗਿੱਲ, ਹਰਚੰਦ ਸਿੰਘ, ਗੁਰਪ੍ਰੀਤ ਸਿੰਘ ਕਾਲਾ, ਹਰਪ੍ਰੀਤ ਸਿੰਘ ਸਰਹਿੰਦ, ਪ੍ਰਧਾਨ ਮੰਗਤ ਰਾਮ, ਮਨਪ੍ਰੀਤ ਸਿੰਘ ਮਨੀ, ਬਲਜਿੰਦਰ ਸਿੰਘ ਜਲਵੇੜੀ ਗਹਿਲਾਂ, ਮਨਪ੍ਰੀਤ ਸਿੰਘ ਸ਼ਾਹਪੁਰ ਅਤੇ ਮਨਜੀਤ ਸਿੰਘ ਮਾਨ ਖਾਨਪੁਰ ਸਮੇਤ ਕਈ ਹੋਰ ਆਗੂ ਤੇ ਵਰਕਰ ਮੌਜੂਦ ਸਨ।