‘ਆਪ’ ਸਰਕਾਰ ਦੇ ਚਾਰ ਸਾਲਾਂ ਦੇ ਦਾਅਵੇ ਸਿਰਫ਼ ਕਾਗਜ਼ਾਂ ਤੱਕ ਸੀਮਿਤ : ਨਾਗਰਾ
‘ਆਪ’ ਸਰਕਾਰ ਦੇ ਚਾਰ ਸਾਲਾਂ ਦੇ ਦਾਅਵੇ ਸਿਰਫ਼ ਕਾਗਜ਼ਾਂ ਤੱਕ ਸੀਮਿਤ : ਨਾਗਰਾ
Publish Date: Thu, 23 Apr 2026 06:23 PM (IST)
Updated Date: Thu, 23 Apr 2026 06:28 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਸਰਕਾਰ ਨੇ ਲੋਕ ਭਲਾਈ ਦੀ ਬਜਾਏ ਸਿਰਫ਼ ਮਸ਼ਹੂਰੀਆਂ ਅਤੇ ਪ੍ਰਚਾਰ ਤੇ ਹੀ ਧਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ਤੇ ਕੋਈ ਵੱਡਾ ਵਿਕਾਸ ਨਜ਼ਰ ਨਹੀਂ ਆ ਰਿਹਾ ਅਤੇ ਲੋਕ ਮੁੱਢਲੀਆਂ ਸਹੂਲਤਾਂ ਲਈ ਤਰਸ ਰਹੇ ਹਨ। ਨਾਗਰਾ ਨੇ ਦੋਸ਼ ਲਾਇਆ ਕਿ ਸਰਕਾਰ ਅਸਲ ਮੁੱਦਿਆਂ ਤੋਂ ਧਿਆਨ ਹਟਾਉਣ ਲਈ ਵੱਡੇ ਪੱਧਰ ਤੇ ਪ੍ਰਚਾਰ ਕਰ ਰਹੀ ਹੈ, ਜਦਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਕਮਜ਼ੋਰ ਹੋ ਚੁੱਕੀ ਹੈ ਅਤੇ ਅਪਰਾਧਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਨਾਗਰਾ ਨੇ ਮਨਰੇਗਾ ਸਕੀਮ ਦੀ ਨਾਕਾਮੀ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਮਜ਼ਦੂਰਾਂ ਨੂੰ 100 ਦਿਨਾਂ ਦੇ ਰੁਜ਼ਗਾਰ ਦਾ ਕਾਨੂੰਨੀ ਹੱਕ ਹੋਣ ਦੇ ਬਾਵਜੂਦ ਬਹੁਤ ਘੱਟ ਕੰਮ ਦਿੱਤਾ ਜਾ ਰਿਹਾ ਹੈ, ਜਿਸ ਨਾਲ ਗ਼ਰੀਬ ਪਰਿਵਾਰਾਂ ਦੀ ਆਰਥਿਕ ਹਾਲਤ ਨਾਜ਼ੁਕ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਚੋਣ ਵਾਅਦੇ ਪੂਰੇ ਕਰਨ ਵਿੱਚ ਅਸਫਲ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਲੋਕ ਇਸ ਦਾ ਜਵਾਬ ਜ਼ਰੂਰ ਦੇਣਗੇ। ਇਸ ਮੌਕੇ ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਗੁਰਲਾਲ ਸਿੰਘ ਲਾਲੀ, ਜਸਵਿੰਦਰ ਸਿੰਘ ਰਿਉਣਾ, ਸੈਨ ਮੁਹੰਮਦ, ਨਵਦੀਪ ਸਿੰਘ ਸੌਂਢੀ, ਕੁਲਵੰਤ ਸਿੰਘ, ਹਾਕਮ ਖਾਨ, ਕੁਲਵੀਰ ਸਿੰਘ, ਧੰਨਵੱਤ ਸਿੰਘ, ਰਨਵੀਰ ਸਿੰਘ, ਇਮਰਾਨ ਖਾਨ, ਬਲਬੀਰ ਸਿੰਘ, ਰਾਜਿੰਦਰ ਸਿੰਘ, ਸੋਹਨਜੀਤ ਸਿੰਘ, ਦਵਿੰਦਰ ਸਿੰਘ, ਗੁਲਦੀਪ ਸਿੰਘ, ਲਖਵਿੰਦਰ ਸਿੰਘ, ਨਿਰਮਲ ਸਿੰਘ, ਗੋਪੀ, ਹਰਚੰਦ ਸਿੰਘ, ਸੀਪਾ, ਗੁਰਿੰਦਰ ਸਿੰਘ, ਜਗਤਾਰ ਸਿੰਘ, ਅਕਬਰ ਖਾਨ, ਅਮਰੀਕ ਸਿੰਘ, ਗੁਰਜੰਟ ਸਿੰਘ, ਜੀਵਨ ਸਿੰਘ, ਮਨਜੋਤ ਸਿੰਘ, ਲਖਵਿੰਦਰ ਸਿੰਘ, ਅਸ਼ਵਿੰਦਰ ਸਿੰਘ, ਗੁਲਸ਼ਨ ਖਾਨ, ਸੁਖਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਨਸੀਬ ਸਿੰਘ, ਤਰਲੋਚਨ ਸਿੰਘ ਨਾਗਰਾ, ਬੌਬੀ ਅਤੇ ਹੋਰ ਪਿੰਡ ਵਾਸੀ ਮੌਜੂਦ ਸਨ।