ਕਈ ਪਰਿਵਾਰ ਅਕਾਲੀ ਦਲ ’ਚ ਹੋਏ ਸ਼ਾਮਲ
‘ਆਪ’ ਨੇ ਸੂਬੇ ਅੰਦਰ ਧੱਕੇਸ਼ਾਹੀ ਦੇ ਹੱਦ ਬੰਨੇ ਟੱਪੇ, ਹੁਣ ਲੋਕ ਬਰਦਾਸ਼ਤ ਨਹੀਂ ਕਰਨਗੇ : ਰਾਜੂ ਖੰਨਾ
Publish Date: Thu, 11 Dec 2025 05:26 PM (IST)
Updated Date: Thu, 11 Dec 2025 05:27 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਮਲੋਹ : ‘ਆਪ’ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਤੇ ਮੁਲਾਜ਼ਮ ਵਰਗ ਨਾਲ ਜੋ ਧੱਕੇਸ਼ਾਹੀ, ਝੂਠੇ ਪਰਚੇ ਕਰ ਕੇ ਜੋ ਹੱਦ ਬੰਨੇ ਟੱਪੇ ਹਨ, ਉਸ ਨੂੰ ਹੁਣ ਪੰਜਾਬ ਦੇ ਲੋਕ ਬਰਦਾਸ਼ਤ ਨਹੀਂ ਕਰਨਗੇ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਸੌਂਟੀ ਤੋਂ ਉਮੀਦਵਾਰ ਬੀਬੀ ਰਵਿੰਦਰ ਕੌਰ ਬਡਾਲੀ ਤੇ ਜ਼ੋਨ ਬੁੱਗਾ ਕਲਾਂ ਤੋਂ ਉਮੀਦਵਾਰ ਹਰਸ਼ਦੀਪ ਸਿੰਘ ਕੁੰਜਾਰੀ ਅਤੇ ਵੱਖ-ਵੱਖ ਜ਼ੋਨਾਂ ਤੋਂ ਬਲਾਕ ਸੰਮਤੀ ਦੀਆਂ ਚੋਣਾਂ ਲੜ ਰਹੇ ਉਮੀਦਵਾਰਾਂ ਦੇ ਹੱਕ ਵਿਚ ਦੋ ਦਰਜਨ ਪਿੰਡਾਂ ਵਿਚ ਭਰਵੀਆਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕੀਤਾ। ਰਾਜੂ ਖੰਨਾ ਨੇ ਦੱਸਿਆ ਕਿ ਇਨ੍ਹਾਂ ਮੀਟਿੰਗਾਂ ਦੌਰਾਨ ਪਿੰਡ ਭੱਦਲਥੂਹਾ ਤੇ ਨੂਰਪੁਰਾ ਤੋਂ ਵੱਡੀ ਗਿਣਤੀ ਪਰਿਵਾਰਾਂ ਨੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਨੂੰ ਛੱਡ ਕਿ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਰਾਜੂ ਖੰਨਾ ਨੇ ਕਿਹਾ ਕਿ ‘ਆਪ’ ਸਰਕਾਰ ਵੱਲੋਂ ਪੰਜਾਬ ਦੇ ਸਤਾਏ ਲੋਕਾਂ ਲਈ ਮੌਕਾ ਹੈ ਕਿ ਉਹ ਇਨ੍ਹਾਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀਆਂ ਜਮਾਨਤਾਂ ਜ਼ਬਤ ਕਰਵਾ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ। ਇਨ੍ਹਾਂ ਮੀਟਿੰਗਾਂ ਨੂੰ ਸੀਨੀਅਰ ਆਗੂ ਕੁਲਦੀਪ ਸਿੰਘ ਮੁੱਢੜੀਆ, ਹਰਬੰਸ ਸਿੰਘ ਬਡਾਲੀ, ਡਾ. ਅਰੁਜਨ ਸਿੰਘ, ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਹਰਸ਼ਦੀਪ ਸਿੰਘ ਕੁੰਜਾਰੀ, ਡਾ. ਅਰੁਜਨ ਸਿੰਘ ਅਮਲੋਹ, ਹਰਿੰਦਰ ਸਿੰਘ ਦੀਵਾ, ਸੀਨੀਅਰ ਆਗੂ ਗੁਰਮੀਤ ਸਿੰਘ ਰਾਮਗੜ, ਅਮੋਲਕ ਸਿੰਘ ਵਿਰਕ, ਯੂਥ ਆਗੂ ਕੰਵਲਜੀਤ ਸਿੰਘ ਗਿੱਲ, ਸ਼ਰਧਾ ਸਿੰਘ ਛੰਨਾ, ਅਮਨਦੀਪ ਸਿੰਘ ਭੱਦਲਥੂਹਾ, ਸਾਬਕਾ ਸਰਪੰਚ ਇੰਦਰਜੀਤ ਸਿੰਘ ਨੂਰਪੁਰਾ, ਪ੍ਰਧਾਨ ਗੁਰਪ੍ਰੀਤ ਸਿੰਘ ਭੰਗੂ, ਮਹਿੰਦਰ ਸਿੰਘ ਭੱਦਲਥੂਹਾ ਨੇ ਸੰਬੋਧਨ ਕੀਤਾ। ਉੱਥੇ ਇਨ੍ਹਾਂ ਮੀਟਿੰਗਾਂ ਵਿਚ ਗੁਰਮੀਤ ਸਿੰਘ ਭੱਟੋ, ਜੌਨੀ ਭੱਦਲਥੂਹਾ, ਬੀਬੀ ਦਪਿੰਦਰ ਕੌਰ ਭੱਦਲਥੂਹਾ, ਅਵਤਾਰ ਸਿੰਘ ਸਾਬਕਾ ਸਰਪੰਚ, ਸੁਬੇਗ ਸਿੰਘ ਕੁੰਜਾਰੀ, ਅਮਰਜੀਤ ਸਿੰਘ ਲਾਡਪੁਰ, ਹਰਮਿੰਦਰ ਸਿੰਘ ਦਨਘੇੜੀ, ਅਮਨਦੀਪ ਕੌਰ ਨੂਰਪੁਰਾ, ਗੁਰਮੁੱਖ ਸਿੰਘ ਭੱਦਲਥੂਹਾ, ਲੱਕੀ ਨੂਰਪੁਰਾ, ਬੀਬੀ ਮਧੂ ਕੌਂਸਲ, ਗੁਰਬਖ਼ਸ਼ ਸਿੰਘ ਬੈਣਾ, ਜਸਵੀਰ ਸਿੰਘ ਅਲੀਪੁਰ, ਲਾਲੀ ਅਲੀਪੁਰ, ਕਰਮਜੀਤ ਸਿੰਘ ਮਹਿਮੂਦਪੁਰ, ਸ਼ੇਰ ਸਿੰਘ ਮਹਿਮੂਦਪੁਰ, ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰ ਤੇ ਆਗੂ ਮੌਜੂਦ ਸਨ।