‘ਆਪ’ ਨੇ ਜੋ ਕਿਹਾ ਉਹ ਕਰ ਦਿਖਾਇਆ : ਰਸਵਿੰਦਰ
‘ਆਪ’ ਨੇ ਜੋ ਕਿਹਾ ਉਹ ਕਰ ਦਿਖਾਇਆ : ਰਸਵਿੰਦਰ
Publish Date: Wed, 11 Mar 2026 05:55 PM (IST)
Updated Date: Wed, 11 Mar 2026 05:57 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਸੀ ਪਠਾਣਾਂ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪੰਚਾਇਤ ਸੰਮਤੀ ਬਸੀ ਪਠਾਣਾਂ ਦੇ ਮੈਂਬਰ ਰਸਵਿੰਦਰ ਸਿੰਘ ਕਲੋਂਦੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੌਮਾਂਤਰੀ ਔਰਤ ਦਿਵਸ ਮੌਕੇ ਰਾਜ ਦੀਆਂ ਔਰਤਾਂ ਨੂੰ ਮੁੱਖ ਮੰਤਰੀ ਮਾਂਵਾਂ, ਧੀਆਂ, ਸਤਿਕਾਰ ਯੋਜਨਾ ਤਹਿਤ 1000 ਅਤੇ 1500 ਰੁਪਏ ਮਹੀਨਾ ਦੇਣ ਦਾ ਐਲਾਨ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕ ਹਿਤੈਸ਼ੀ ਯੋਜਨਾਵਾਂ ਦੀ ਹਰੇਕ ਗਾਰੰਟੀ ਨੂੰ ਪੂਰਾ ਕੀਤਾ ਹੈ। ਜਰਨਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਅਨੁਸੂਚਿਤ ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਸਿੱਧੇ ਤੌਰ ਤੇ ਬੈਂਕ ਖਾਤਿਆਂ ਵਿਚ ਜਮ੍ਹਾਂ ਹੋਵੇਗਾ। ਉਨ੍ਹਾਂ ਕਿਹਾ ‘ਆਪ’ ਸਰਕਾਰ ਨੇ ਜੋ ਕਿਹਾ ਉਹ ਕਰ ਦਿਖਾਇਆ ਹੈ।