‘ਆਪ’ ਆਗੂ ਤਲਾਣੀਆਂ ਸਾਥੀਆਂ ਸਮੇਤ ਅਕਾਲੀ ਦਲ ’ਚ ਸ਼ਾਮਲ
‘ਆਪ’ ਆਗੂ ਜਗਜੀਤ ਸਿੰਘ ਤਲਾਣੀਆਂ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ
Publish Date: Sun, 17 May 2026 06:30 PM (IST)
Updated Date: Sun, 17 May 2026 06:30 PM (IST)

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਮੁੱਖ ਸੇਵਾਦਾਰ ਬਲਜੀਤ ਸਿੰਘ ਭੁੱਟਾ ਵੱਲੋਂ ਪਾਰਟੀ ਦੀ ਮਜਬੂਤੀ ਲਈ ਕੀਤੀ ਜਾ ਰਹੀ ਮਿਹਨਤ ਉਸ ਸਮੇਂ ਹੋਰ ਰੰਗ ਲਿਆਈ ਜਦੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਗਜੀਤ ਸਿੰਘ ਤਲਾਣੀਆਂ ਆਪਣੇ ਸਾਥੀਆਂ ਸਮੇਤ ‘ਆਪ’ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋ ਗਏ। ਇਸ ਮੌਕੇ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਜੁਮਲੇਬਾਜ਼ੀ ਤੇ ਨਾਟਕਬਾਜ਼ੀ ਨੂੰ ਸਮਝ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੇ ਹੱਕਾਂ ਲਈ ਕੀਤੀਆਂ ਕੁਰਬਾਨੀਆਂ ਸਦਕਾ ਅੱਜ ਵਿਰੋਧੀ ਪਾਰਟੀਆਂ ਦੇ ਆਗੂ ਅਕਾਲੀ ਦਲ ’ਚ ਸ਼ਾਮਲ ਹੋਣ ਨੂੰ ਤਰਜੀਹ ਦੇ ਰਹੇ ਹਨ ਕਿਉਂਕਿ ਉਹ ਸਮਝ ਚੁੱਕੇ ਹਨ ਕਿ ਪੰਜਾਬ ਤੇ ਪੰਜਾਬੀਆਂ ਦਾ ਭਲਾ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ’ਚ ਹੀ ਹੋ ਸਕਦਾ ਹੈ। ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋਏ ਜਗਜੀਤ ਸਿੰਘ ਤਲਾਣੀਆਂ, ਸ਼ਿੰਗਾਰਾ ਸਿੰਘ, ਹਰਦਿਆਲ ਸਿੰਘ, ਕਸ਼ਮੀਰਾ ਸਿੰਘ, ਕੁਲਦੀਪ ਸਿੰਘ, ਲਖਬੀਰ ਸਿੰਘ, ਮਨਜੀਤ ਸਿੰਘ, ਨਾਜਰ ਸਿੰਘ, ਲਖਵਿੰਦਰ ਸਿੰਘ, ਸਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਲਖਵਿੰਦਰ ਸਿੰਘ, ਹਰਮੇਸ਼ ਸਿੰਘ ਚੌਹਾਨ, ਜਾਗਰ ਸਿੰਘ, ਰਾਣਾ ਸਿੰਘ ਤੇ ਮਨਦੀਪ ਸਿੰਘ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਲੀਡਰਾਂ ਦੀਆਂ ਗੱਲਾਂ ’ਚ ਆ ਕੇ ਇਸ ਪਾਰਟੀ ’ਚ ਆਏ ਸਨ ਪਰ ਹੁਣ ਉਨ੍ਹਾਂ ਨੇ ਵੇਖ ਲਿਆ ਹੈ ਕਿ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦਾ ਭਲਾ ਕੇਵਲ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਹੀ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਉਹ ਆਉਂਦੀਆਂ ਨਗਰ ਕੌਂਸਲ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਨੂੰ ਜਿੱਤ ਦਿਵਾਉਣ ਵਾਸਤੇ ਪੂਰੀ ਮਿਹਨਤ ਤੇ ਇਮਾਨਦਾਰੀ ਨਾਲ ਆਪਣੇ ਫਰਜ਼ ਨਿਭਾਉਣਗੇ। ਇਸ ਮੌਕੇ ਹਰਵਿੰਦਰ ਸਿੰਘ ਬੱਬਲ ਚੋਣ ਇੰਚਾਰਜ ਸਰਹਿੰਦ ਸ਼ਹਿਰ, ਐਡਵੋਕੇਟ ਯਾਦਵਿੰਦਰ ਸਿੰਘ ਤਲਾਣੀਆਂ, ਮਨੀਸ਼ ਕੁਮਾਰ ਸਰਹਿੰਦ, ਧਰਮਿੰਦਰ ਸਿੰਘ ਮੂਲੇਪੁਰ, ਗੁਰਪ੍ਰੀਤ ਸਿੰਘ ਸਰਹਿੰਦ, ਗੁਰਤੇਜ਼ ਸਿੰਘ ਗਿੱਲ, ਸਵਰਨਜੀਤ ਸਿੰਘ ਸੋਨੂ, ਮਨਜੀਤ ਸਿੰਘ ਮਾਨ, ਵਿਕਰਮ ਤੇ ਬਲਜਿੰਦਰ ਸਿੰਘ ਜਲਵੇੜੀ ਗਹਿਲਾਂ ਆਦਿ ਵੀ ਮੌਜੂਦ ਸਨ।