ਨਗਰ ਕੌਂਸਲ ਵੱਲੋਂ ਸਰਕਾਰੀ ਫਲੈਕਸ ਉਤਾਰਨ ਦਾ ‘ਆਪ’ ਆਗੂ ਵੱਲੋਂ ਵਿਰੋਧ
ਨਗਰ ਕੌਂਸਲ ਵੱਲੋਂ ਸਰਕਾਰੀ ਫਲੈਕਸ ਉਤਾਰਨ ਦਾ ‘ਆਪ’ ਆਗੂ ਵੱਲੋਂ ਵਿਰੋਧ
Publish Date: Thu, 23 Apr 2026 06:32 PM (IST)
Updated Date: Thu, 23 Apr 2026 06:34 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸੰਘੋਲ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪ੍ਰਿੰਸ ਧਾਲੀਵਾਲ ਨੇ ਦੱਸਿਆ ਕਿ ਖਰੜ ਵਿੱਚ ਨਗਰ ਕੌਂਸਲ ਦੀ ਟੀਮ ਵੱਲੋਂ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਸਬੰਧੀ ਲਾਏ ਫਲੈਕਸ ਬੋਰਡ ਉਤਾਰੇ ਜਾਣ ਦਾ ਉਨ੍ਹਾਂ ਵੱਲੋਂ ਮੌਕੇ ’ਤੇ ਪਹੁੰਚ ਕੇ ਸਖ਼ਤ ਵਿਰੋਧ ਕੀਤਾ ਤੇ ਅਧਿਕਾਰੀਆਂ ਨੂੰ ਇਹ ਕਾਰਵਾਈ ਰੋਕਣ ਲਈ ਕਿਹਾ। ਉਨ੍ਹਾਂ ਅਧਿਕਾਰੀਆਂ ਦੀ ਭੂਮਿਕਾ ’ਤੇ ਸਵਾਲ ਚੁੱਕਦਿਆਂ ਦੋਸ਼ ਲਾਇਆ ਕਿ ਅਧਿਕਾਰੀ ਤਸੱਲੀਬਖ਼ਸ਼ ਜਵਾਬ ਦੇਣ ਤੋਂ ਬਚ ਰਹੇ ਸਨ। ਧਾਲੀਵਾਲ ਨੇ ਦੱਸਿਆ ਕਿ ਇਹ ਮਾਮਲਾ ਪਾਰਟੀ ਹਾਈਕਮਾਂਡ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ, ਜਿਸ ਤੋਂ ਬਾਅਦ ਉਤਾਰੇ ਗਏ ਬੋਰਡ ਮੁੜ ਲਗਵਾ ਦਿੱਤੇ ਗਏ। ਉਨ੍ਹਾਂ ਚਿਤਾਵਨੀ ਦਿੱਤੀ ਕਿ ਭਵਿੱਖ ਵਿੱਚ ਅਜਿਹੀ ਕਾਰਵਾਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ।