ਕੇਵਲ ਸਿੰਘ, ਅਮਲੋਹ : ਹਲਕਾ ਅਮਲੋਹ ਤੋਂ ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਸੁਖਵਿੰਦਰ ਕੌਰ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਦਿਨ ਪ੍ਰਤੀ ਦਿਨ ਬਿਜਲੀ ਦੇ ਰੇਟਾਂ ਵਿਚ ਕੀਤੇ ਜਾ ਰਹੇ ਵਾਧੇ ਨੂੰ ਲੈ ਕੇ ਰੋਸ ਵਜੋਂ ਬਿਜਲੀ ਬਿੱਲਾਂ ਦੀਆਂ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਕਾਪੀਆਂ ਸਾੜੀਆਂ ਗਈਆਂ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ ਗਈ। ਸੁਖਵਿੰਦਰ ਕੌਰ ਨੇ ਕਿਹਾ ਕਿ ਜਿੱਥੇ ਇਕ ਪਾਸੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਬਿਜਲੀ ਖ਼ਰੀਦ ਕੇ ਦਿੱਲੀ ਵਾਸੀਆਂ ਨੂੰ ਮੁਫ਼ਤ ਜਾਂ ਘੱਟ ਰੇਟ 'ਤੇ ਮੁਹੱਈਆ ਕਰਵਾਈ ਜਾ ਰਹੀ ਹੈ, ਉੱਥੇ ਦੂਜੇ ਪਾਸੇ ਪੰਜਾਬ ਜੋ ਕਿ ਖ਼ੁਦ ਬਿਜਲੀ ਪੈਦਾ ਕਰਦਾ ਹੈ ਪਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬਾ ਵਾਸੀਆਂ ਨੂੰ ਬਿਜਲੀ ਮਹਿੰਗੇ ਰੇਟ 'ਤੇ ਦਿੱਤੀ ਜਾ ਰਹੀ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਬਿਜਲੀ ਦੇ ਰੇਟ ਘੱਟ ਕਰਨ ਦੀ ਮੰਗ ਕੀਤੀ। ਉਨ੍ਹਾਂ ਹਲਕਾ ਵਾਸੀਆਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦਾ ਸਾਥ ਦੇ ਕੇ 'ਆਪ' ਦੀ ਸਰਕਾਰ ਬਣਾਉਣ ਦੀ ਅਪੀਲ ਵੀ ਕੀਤੀ ਤਾਂ ਜੋ ਦਿੱਲੀ ਦੀ ਅਰਵਿੰਦ ਕੇਜਰੀਵਾਲ ਦੀ ਸਰਕਾਰ ਦੀ ਤਰਜ 'ਤੇ ਪੰਜਾਬ ਵਾਸੀਆਂ ਨੂੰ ਵੀ ਬਿਜਲੀ, ਸਿੱਖਿਆ ਅਤੇ ਸਿਹਤ ਸਹੂਲਤਾਂ ਮੁਹੱਈਆ ਕਰਵਾ ਕੇ ਰਾਹਤ ਪ੍ਰਦਾਨ ਕਰਵਾਈ ਜਾਵੇ। ਇਸ ਮੌਕੇ ਸੀਨੀਅਰ ਆਗੂ ਭਾਗ ਸਿੰਘ, ਸ਼ਹਿਰੀ ਬਲਾਕ ਪ੍ਰਧਾਨ ਸਿਕੰਦਰ ਸਿੰਘ ਗੋਗੀ, ਸਰਕਲ ਇੰਚਾਰਜ ਜਗਦੇਵ ਸਿੰਘ, ਰਣਜੀਤ ਸਿੰਘ, ਦਰਸ਼ਨ ਸਿੰਘ ਅਮਲੋਹ, ਸੁੱਖ ਝੱਲਾ ਮਾਜਰੀ, ਦਵਿੰਦਰ ਸਿੰਘ, ਪਿ੍ਰਤਪਾਲ ਸਿੰਘ, ਜਗਨ ਸਿੰਘ, ਸੁਰਜੀਤ ਸਿੰਘ, ਦੇਵੀ ਨਾਥ, ਬਲਜੀਤ ਸਿੰਘ, ਪਾਲਾ ਸਿੰਘ ਆਦਿ ਮੌਜੂਦ ਸਨ।