ਕੇਵਲ ਸਿੰਘ, ਅਮਲੋਹ : ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਚੀਮਾ ਦੀ ਅਗਵਾਈ ਵਿਚ ਬਿਜਲੀ ਬਿੱਲਾਂ ਦੀਆਂ ਕਾਪੀਆਂ ਸਾੜ ਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਚੀਮਾ ਨੇ ਕਿਹਾ ਕਿ ਕੈਪਟਨ ਸਰਕਾਰ ਦੀ ਮਹਿੰਗੀ ਬਿਜਲੀ ਤੋਂ ਪੰਜਾਬ ਦਾ ਹਰ ਵਰਗ ਪਰੇਸ਼ਾਨ ਹੈ। ਦੂਜੇ ਪਾਸੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਬਿਜਲੀ ਮੁੱਲ ਖਰੀਦ ਕੇ ਦਿੱਲੀ ਵਾਸੀਆਂ ਨੂੰ ਮੁਫਤ ਤੇ ਸਸਤੀ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਆਉਣ ਵਾਲੇ ਦਿਨਾਂ 'ਚ ਵੀ ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ 'ਚ ਬਿਜਲੀ ਦੇ ਬਿੱਲਾਂ ਦੀਆਂ ਕਾਪੀਆਂ ਸਾੜ ਕੇ ਕੈਪਟਨ ਸਰਕਾਰ 'ਤੇ ਬਿਜਲੀ ਸਸਤੀ ਕਰਨ ਲਈ ਦਬਾਅ ਬਣਾਇਆ ਜਾਵੇਗਾ।