ਸਰਹਿੰਦ ’ਚ ‘ਆਪ’ ਨੂੰ ਵੱਡਾ ਝਟਕਾ: ਕਈ ਟਕਸਾਲੀ ਆਗੂਆਂ ਨੇ ਫੜਿਆ ਕਾਂਗਰਸ ਦਾ ਪੱਲਾ, ਸਿਆਸਤ ਦਾ ਬਦਲਿਆ ਰੁਖ਼
ਸਰਹਿੰਦ ਸ਼ਹਿਰ ਦੀ ਸਿਆਸਤ ਵਿੱਚ ਉਸ ਵੇਲੇ ਵੱਡੀ ਹਲਚਲ ਦੇਖਣ ਨੂੰ ਮਿਲੀ ਜਦੋਂ ਆਮ ਆਦਮੀ ਪਾਰਟੀ (ਆਪ) ਦੇ ਕਈ ਟਕਸਾਲੀ ਅਤੇ ਸਰਗਰਮ ਆਗੂਆਂ ਨੇ ਪਾਰਟੀ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਦਾ ਦਾਮਨ ਫੜ ਲਿਆ। ਇਹ ਸ਼ਮੂਲੀਅਤ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦੀ ਅਗਵਾਈ ਹੇਠ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਹੋਈ, ਜਿਸ ਵਿੱਚ ਸਥਾਨਕ ਕਾਂਗਰਸੀ ਆਗੂ ਅਤੇ ਵਰਕਰ ਵੱਡੀ ਗਿਣਤੀ ਵਿੱਚ ਮੌਜੂਦ ਸਨ।
Publish Date: Sun, 03 May 2026 04:55 PM (IST)
Updated Date: Sun, 03 May 2026 04:59 PM (IST)
ਪੰਜਾਬੀ ਜਾਗਰਣ, ਫਤਿਹਗੜ੍ਹ ਸਾਹਿਬ। ਸਰਹਿੰਦ ਸ਼ਹਿਰ ਦੀ ਸਿਆਸਤ ਵਿੱਚ ਉਸ ਵੇਲੇ ਵੱਡੀ ਹਲਚਲ ਦੇਖਣ ਨੂੰ ਮਿਲੀ ਜਦੋਂ ਆਮ ਆਦਮੀ ਪਾਰਟੀ (ਆਪ) ਦੇ ਕਈ ਟਕਸਾਲੀ ਅਤੇ ਸਰਗਰਮ ਆਗੂਆਂ ਨੇ ਪਾਰਟੀ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਦਾ ਦਾਮਨ ਫੜ ਲਿਆ। ਇਹ ਸ਼ਮੂਲੀਅਤ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦੀ ਅਗਵਾਈ ਹੇਠ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਹੋਈ, ਜਿਸ ਵਿੱਚ ਸਥਾਨਕ ਕਾਂਗਰਸੀ ਆਗੂ ਅਤੇ ਵਰਕਰ ਵੱਡੀ ਗਿਣਤੀ ਵਿੱਚ ਮੌਜੂਦ ਸਨ।
ਕਾਂਗਰਸ ਵਿੱਚ ਸ਼ਾਮਿਲ ਹੋਣ ਵਾਲਿਆਂ ਵਿੱਚ ਐਂਡਵੋਕੇਟ ਗੁਰਪ੍ਰੀਤ ਸਿੰਘ ਕੈੜੇ (ਜ਼ਿਲ੍ਹਾ ਜੁਆਇੰਟ ਸਕੱਤਰ ਲੀਗਲ ਸੈੱਲ), ਰਣਦੀਪ ਸਿੰਘ ਸੋਢੀ (ਜ਼ਿਲ੍ਹਾ ਜੁਆਇੰਟ ਸਕੱਤਰ ਟਰੇਡ ਵਿੰਗ), ਪ੍ਰਭਜਿੰਦਰ ਸਿੰਘ (ਬੂਥ ਇੰਚਾਰਜ, ਜੰਡਾਲੀ), ਗੁਰਪ੍ਰੀਤ ਸਿੰਘ, ਚਰਨਜੀਤ ਸਿੰਘ, ਕਿਰਨਜੀਤ ਸਿੰਘ, ਜਗਮੀਤ ਸਿੰਘ, ਪੰਚ ਗੁਰਿੰਦਰ ਸਿੰਘ, ਹਰਪ੍ਰੀਤ ਸਿੰਘ ਨੋਨੀ ਅਤੇ ਹਰਦੀਪ ਸਿੰਘ ਦੀਪ ਆਪਣੇ ਹਮਾਇਤੀਆਂ ਸਮੇਤ ਸ਼ਾਮਿਲ ਹਨ। ਇਨ੍ਹਾਂ ਆਗੂਆਂ ਦਾ ਇਲਾਕੇ ਵਿੱਚ ਚੰਗਾ ਜਨ ਆਧਾਰ ਮੰਨਿਆ ਜਾਂਦਾ ਹੈ, ਜਿਸ ਨਾਲ ਕਾਂਗਰਸ ਪਾਰਟੀ ਨੂੰ ਮਜ਼ਬੂਤੀ ਮਿਲਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਸਮਾਗਮ ਦੌਰਾਨ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਨਵੇਂ ਸ਼ਾਮਿਲ ਹੋਏ ਆਗੂਆਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਮੌਜੂਦਾ ਸਰਕਾਰ ਦੀ ਗਲਤ ਨੀਤੀਆਂ ਤੋਂ ਨਿਰਾਸ਼ ਹੋ ਕੇ ਇਨ੍ਹਾਂ ਆਗੂਆਂ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਸਦਾ ਹੀ ਲੋਕ-ਹਿਤੈਸ਼ੀ ਰਹੀਆਂ ਹਨ ਅਤੇ ਪਾਰਟੀ ਹਰ ਵਰਗ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਂਦੀ ਆ ਰਹੀ ਹੈ।
ਉਨ੍ਹਾਂ ਨੇ ਦੱਸਿਆ ਕਿ ਕਾਂਗਰਸ ਵਿੱਚ ਸ਼ਾਮਿਲ ਹੋਣ ਵਾਲੇ ਹਰ ਵਿਅਕਤੀ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਉਨ੍ਹਾਂ ਨੂੰ ਪਾਰਟੀ ਦੀਆਂ ਗਤੀਵਿਧੀਆਂ ਵਿੱਚ ਅਹਿਮ ਭੂਮਿਕਾ ਨਿਭਾਉਣ ਦਾ ਮੌਕਾ ਦਿੱਤਾ ਜਾਵੇਗਾ।
ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਨੇ ਵੀ ਇਸ ਮੌਕੇ ’ਤੇ ਸੰਬੋਧਨ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਇਨ੍ਹਾਂ ਨਵੇਂ ਸਾਥੀਆਂ ਦਾ ਯੋਗਦਾਨ ਮਹੱਤਵਪੂਰਨ ਸਾਬਤ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਆਗੂਆਂ ਦੀ ਕਦਰ ਕੀਤੀ ਜਾਵੇਗੀ ਅਤੇ ਉਨ੍ਹਾਂ ਦੀ ਸਮਰੱਥਾ ਅਨੁਸਾਰ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ।
ਦੂਜੇ ਪਾਸੇ, ਕਾਂਗਰਸ ਵਿੱਚ ਸ਼ਾਮਿਲ ਹੋਏ ਆਗੂਆਂ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਹੁਣ ਆਪਣੀਆਂ ਮੁੱਢਲੀਆਂ ਨੀਤੀਆਂ ਤੋਂ ਹਟ ਗਈ ਹੈ। ਐਡਵੋਕੇਟ ਗੁਰਪ੍ਰੀਤ ਸਿੰਘ ਕੈੜੇ ਅਤੇ ਰਣਦੀਪ ਸਿੰਘ ਸੋਢੀ ਨੇ ਕਿਹਾ ਕਿ ਪਾਰਟੀ ਵਿੱਚ ਵਰਕਰਾਂ ਦੀ ਮਿਹਨਤ ਅਤੇ ਸਮਰਪਣ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ, ਜਿਸ ਨਾਲ ਵਰਕਰਾਂ ਵਿੱਚ ਨਿਰਾਸ਼ਾ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਸੇਵਾ ਲਈ ਬਣਾਈ ਗਈ ਪਾਰਟੀ ਦੇ ਆਗੂ ਆਮ ਲੋਕਾਂ ਤੇ ਮੁੱਦੇ ਚੱਕਣ ਦੀ ਬਜਾਏ ਆਪਣੇ ਆਕਾਵਾਂ ਨੂੰ ਖੁਸ਼ ਕਰਨ ਵਿੱਚ ਰੁਝੇ ਹੋਏ ਹਨ।
ਉਨ੍ਹਾਂ ਕਿਹਾ ਕਿ ਇਸੇ ਕਾਰਨ ਉਨ੍ਹਾਂ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਕੇ ਲੋਕਾਂ ਦੀ ਸੇਵਾ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ। ਇਸ ਮੌਕੇ ਹੋਰਨਾਂ ਤੋਂ ਇਸ ਮੌਕੇ ਸਾਬਕਾ ਕੌਸਲਰ ਤੇ ਓ. ਬੀ. ਸੀ. ਸੈੱਲ ਦੇ ਚੇਅਰਮੈਨ ਗੁਲਸ਼ਨ ਰਾਏ ਬੋਬੀ, ਨਰਿੰਦਰ ਕੁਮਾਰ ਪ੍ਰਿੰਸ ਸਾਬਕਾ ਪ੍ਰਧਾਨ ਨਗਰ ਕੌਂਸਲ, ਸਾਬਕਾ ਕੌਂਸਲਰ ਪਵਨ ਕਾਲੜਾ, ਅਮਰਦੀਪ ਬੈਨੀਪਾਲ, ਵਿਸਾਖੀ ਰਾਮ, ਜਗਜੀਤ ਕੋਕੀ, ਐੱਡਵੋਕੈਟ ਅਨਿਲ ਗੁਪਤਾ, ਗੁਰਪ੍ਰੀਤ ਸਿੰਘ ਗੋਲੂ, ਬੰਨੀ ਸਿੰਗਲਾ, ਰਵਿੰਦਰ ਬਾਸੀ, ਨਰਿੰਦਰ ਕੁਮਾਰ ਬਿੰਦਰ, ਰਾਜੀਵ ਸ਼ਰਮਾ, ਰੁਪਿੰਦਰ ਸਿੰਘ ਧੱਤੂ, ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਜ਼ਿਲ੍ਹਾ ਮੀਤ ਪ੍ਰਧਾਨ ਕੁਲਵੰਤ ਸਿੰਘ ਢਿੱਲੋ,ਦਵਿੰਦਰ ਸਿੰਘ ਜੱਲਾ, ਬਲਜਿੰਦਰ ਸਿੰਘ ਅਤਾਪੁਰ, ਭੁਪਿੰਦਰ ਸਿੰਘ ਬਧੌਛੀ, ਧਰਮਿੰਦਰ ਸਿੰਘ ਨਬੀਪੁਰ, ਗੁਰਲਾਲ ਸਿੰਘ ਲਾਲੀ, ਸ਼ਿੰਦਰਪਾਲ ਸਿੰਘ, ਰਣਜੀਤ ਸਿੰਘ ਸੱਦੋਮਾਜਰਾ, ਸੁਖਵਿੰਦਰ ਸਿੰਘ ਕਾਲਾ, ਜਸਵਿੰਦਰ ਸਿੰਘ ਜੱਸੀ, ਪ੍ਰਿਤਪਾਲ ਸਿੰਘ ਮਹੱਦੀਆ, ਗੁਰਸੇਵਕ ਸਿੰਘ ਸੋਨੀ ਅਤੇ ਹੋਰ ਆਗੂ ਹਾਜ਼ਰ ਸਨ।