ਦੋਸਤ ਦੇ ਕਤਲ ਦੇ ਮਾਮਲੇ ’ਚ ਮੁਲਜ਼ਮ ਬਰੀ
ਦੋਸਤ ਦੇ ਕਤਲ ਦੇ ਮਾਮਲੇ ’ਚ ਮੁਲਜ਼ਮ ਬਰੀ
Publish Date: Tue, 20 Jan 2026 06:46 PM (IST)
Updated Date: Tue, 20 Jan 2026 06:48 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸੈਸ਼ਨ ਫਤਹਿਗੜ੍ਹ ਸਾਹਿਬ ਦੀ ਅਦਾਲਤ ਨੇ ਦੋਸਤ ਦੇ ਕਤਲ ਦੇ ਦੋਸ਼ ਦਾ ਸਾਹਮਣਾ ਕਰ ਰਹੇ ਮੁਲਜ਼ਮ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ। ਇਸ ਮਾਮਲੇ ਵਿਚ ਬਸੀ ਪਠਾਣਾਂ ਪੁਲਿਸ ਨੇ 5 ਸਤੰਬਰ 2024 ਨੂੰ ਮੁਕੱਦਮਾ ਦਰਜ ਕੀਤਾ ਸੀ, ਜਿਸ ਵਿਚ ਗੁਰਮੀਤ ਸਿੰਘ ਵਾਸੀ ਪਿੰਡ ਫਿਰੋਜਪੁਰ ਨੇ ਪੁਲਿਸ ਕੋਲ ਦਿੱਤੇ ਬਿਆਨ ਵਿਚ ਆਪਣੇ ਪੁੱਤਰ ਜਸਪ੍ਰੀਤ ਸਿੰਘ ਦੇ ਕਤਲ ਦਾ ਦੋਸ਼ ਉਸ ਦੇ ਦੋਸਤ ਸੁਖਦੇਵ ਸਿੰਘ ’ਤੇ ਲਗਾਇਆ ਸੀ। ਇਸ ਮਾਮਲੇ ਵਿਚ ਪੁਲਿਸ ਵੱਲੋਂ ਮੁਲਜ਼ਮ ਸੁਖਦੇਵ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਜੱਜ ਨੇ ਆਪਣੇ ਫੈਸਲੇ ਵਿਚ ਕਿਹਾ ਕਿ ਮਾਮਲੇ ਦੀ ਸੁਣਵਾਈ ਦੌਰਾਨ ਸ਼ਿਕਾਇਤ ਕਰਤਾ ਨੇ ਸਰਕਾਰੀ ਪੱਖ ਦੇ ਕੇਸ ਨੂੰ ਸਪੋਰਟ ਨਹੀਂ ਕੀਤਾ, ਇਸ ਲਈ ਮੁਲਜ਼ਮ ਸੁਖਦੇਵ ਸਿੰਘ ਨੂੰ ਸ਼ੱਕ ਦਾ ਲਾਭ ਦਿੰਦੇ ਹੋਏ, ਦੋਸ਼ ਮੁਕਤ ਕਰ ਦਿੱਤਾ ਗਿਆ।