ਸਟਾਫ ਰਿਪੋਰਟਰ, ਫ਼ਤਹਿਗੜ੍ਹ ਸਾਹਿਬ : ਪਿੰਡ ਜੱਲਾ ਨੇੜੇ ਅਣਪਛਾਤੇ ਵਾਹਨ ਦੀ ਟੱਕਰ ਨਾਲ ਐਕਟਿਵਾ ਚਾਲਕ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਉਸ ਦੀ ਪਛਾਣ ਅਵਤਾਰ ਖਾਨ ਵਾਸੀ ਰੰਗੇੜੀ ਕਲਾਂ ਵਜੋਂ ਹੋਈ। ਥਾਣਾ ਸਰਹਿੰਦ ਦੇ ਏਐੱਸਆਈ ਅਮਰੀਕ ਸਿੰਘ ਨੇ ਦੱਸਿਆ ਕਿ ਅਵਤਾਰ ਖਾਨ ਬੀਤੀ ਰਾਤ ਸਕੂਟੀ 'ਤੇ ਸਰਹਿੰਦ ਤੋਂ ਘਰ ਪਰਤ ਰਿਹਾ ਸੀ। ਜਦੋਂ ਉਹ ਪਿੰਡ ਜੱਲਾ ਨੇੜੇ ਪੁੱਜਿਆ ਤਾਂ ਤੇਜ਼ ਰਫ਼ਤਾਰ ਆ ਰਹੇ ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਨਾਲ ਉਸ ਦੀ ਮੌਤ ਹੋ ਗਈ। ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਸਿਵਲ ਹਸਪਤਾਲ 'ਚੋਂ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।