ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਤੇਜ਼, ਵਧੀਕ ਮੁੱਖ ਚੋਣ ਅਫ਼ਸਰ ਨੇ ਲਿਆ ਵੋਟਿੰਗ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ਦਾ ਜਾਇਜ਼ਾ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਿੰਗ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ਦੀ ਪ੍ਰਕਿਰਿਆ ਨੂੰ ਨਿਰਧਾਰਤ ਨਿਯਮਾਂ ਅਤੇ ਮਾਪਦੰਡਾਂ ਅਨੁਸਾਰ ਨੇਪਰੇ ਚਾੜ੍ਹਨ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਇਸ ਪ੍ਰਕਿਰਿਆ ਦਾ ਉਦੇਸ਼ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ-2027 ਦੌਰਾਨ ਵੋਟਿੰਗ ਮਸ਼ੀਨਾਂ ਦੀ ਭਰੋਸੇਯੋਗਤਾ ਅਤੇ ਚੋਣ ਪ੍ਰਬੰਧਾਂ ਦੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣਾ ਹੈ।
Publish Date: Fri, 20 Nov 2026 02:59 PM (IST)
Updated Date: Fri, 20 Nov 2026 03:06 PM (IST)
ਗੁਰਪ੍ਰੀਤ ਮਹਿਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ। ਪੰਜਾਬ ਰਾਜ ’ਚ ਆਗਾਮੀ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਵੋਟਿੰਗ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ (ਐੱਫ.ਐੱਲ.ਸੀ.) ਕਰਵਾਈ ਜਾ ਰਹੀ ਹੈ। ਇਸੇ ਲੜੀ ਤਹਿਤ ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਵੇਅਰਹਾਉਸ ’ਚ ਮੌਜੂਦ 1302 ਬੀ.ਯੂ, 842 ਸੀ.ਯੂ ਅਤੇ 887 ਵੀ.ਵੀ.ਪੀ.ਏ.ਟੀ ਦੀ ਫਸਟ ਲੈਵਲ ਚੈਕਿੰਗ ਚੱਲ ਰਹੀ ਹੈ, ਜਿਸਦਾ ਵਧੀਕ ਮੁੱਖ ਚੋਣ ਅਫਸਰ, ਪੰਜਾਬ, ਅਮਨਦੀਪ ਬਾਂਸਲ,ਆਈ.ਏ.ਐੱਸ. ਵੱਲੋਂ ਜਾਇਜ਼ਾ ਲਿਆ ਗਿਆ।
ਇਸ ਦੌਰਾਨ ਉਨ੍ਹਾਂ ਨੇ ਵੇਅਰਹਾਊਸ ’ਚ ਫਸਟ ਲੈਵਲ ਚੈਕਿੰਗ ਦੀ ਪ੍ਰਕਿਰਿਆ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਅਤੇ ਚੈਕਿੰਗ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਸਾਰੇ ਪ੍ਰਬੰਧਾ 'ਤੇ ਤਸੱਲੀ ਪ੍ਰਗਟਾਈ।
ਇਸ ਦੌਰਾਨ ਈ.ਵੀ.ਐੱਮ.ਨੋਡਲ ਅਫਸਰ ਕਮ ਐੱਸ.ਡੀ.ਐੱਮ. ਖਮਾਣੋਂ ਅਬੀਮਨਿਊ ਮਲਿਕ ਨੇ ਦੱਸਿਆ ਕਿ ਉਨ੍ਹਾਂ ਦੱਸਿਆ ਕਿ ਫਤਹਿਗੜ੍ਹ ਸਾਹਿਬ ਵਿਖੇ ਫਸਟ ਲੈਵਲ ਚੈਕਿੰਗ ਦਾ ਕੰਮ ਕਰੀਬ 80 ਫੀਸਦੀ ਮੁਕੰਮਲ ਹੋ ਗਿਆ ਹੈ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਿੰਗ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ਦੀ ਪ੍ਰਕਿਰਿਆ ਨੂੰ ਨਿਰਧਾਰਤ ਨਿਯਮਾਂ ਅਤੇ ਮਾਪਦੰਡਾਂ ਅਨੁਸਾਰ ਨੇਪਰੇ ਚਾੜ੍ਹਨ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਇਸ ਪ੍ਰਕਿਰਿਆ ਦਾ ਉਦੇਸ਼ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ-2027 ਦੌਰਾਨ ਵੋਟਿੰਗ ਮਸ਼ੀਨਾਂ ਦੀ ਭਰੋਸੇਯੋਗਤਾ ਅਤੇ ਚੋਣ ਪ੍ਰਬੰਧਾਂ ਦੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣਾ ਹੈ।
ਇਸ ਮੌਕੇ ਤਹਿਸੀਲਦਾਰ ਚੋਣਾਂ ਸ੍ਰੀਮਤੀ ਨਿਰਮਲਾ ਰਾਣੀ ਤੋਂ ਇਲਾਵਾ ਚੋਣ ਦਫ਼ਤਰ ਦਾ ਹੋਰ ਸਟਾਫ਼ ਵੀ ਹਾਜ਼ਰ ਸੀ।