- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਡਵੋਕੇਟ ਅਮਰਦੀਪ ਸਿੰਘ ਧਾਰਨੀ ਸਨਮਾਨਿਤ

ਜ਼ਰੂਰੀ)
ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਕਾਨੂੰਨੀ ਵਿੰਗ ਪੰਜਾਬ ਦੇ ਪ੍ਰਧਾਨ ਦੀ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਦਾ ਕਾਲਜ ਦੇ ਪ੍ਰਿੰਸੀਪਲ ਡਾ. ਲਖਵੀਰ ਸਿੰਘ ਅਤੇ ਸਮੂਹ ਸਟਾਫ਼ ਮੈਂਬਰਾਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਹਾਜ਼ਰ ਸ਼ਖ਼ਸੀਅਤਾਂ ਨੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਸਫ਼ਲ ਕਾਰਜਕਾਲ ਦੀ ਕਾਮਨਾ ਕੀਤੀ। ਸਮਾਗਮ ਦੌਰਾਨ ਪ੍ਰਿੰਸੀਪਲ ਡਾ. ਲਖਵੀਰ ਸਿੰਘ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਖੁਸ਼ੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀ ਉਨ੍ਹਾਂ ਦੀ ਕਾਨੂੰਨੀ ਸੂਝ, ਤਜਰਬੇ, ਪਾਰਟੀ ਪ੍ਰਤੀ ਸਮਰਪਣ ਅਤੇ ਸੇਵਾ ਭਾਵਨਾ ਦਾ ਪ੍ਰਤੀਕ ਹੈ।
ਇਸ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ, ਜ਼ਿਲ੍ਹਾ ਜਥੇਦਾਰ ਸ਼ਰਨਜੀਤ ਸਿੰਘ ਚਨਾਰਥਲ, ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਅਤੇ ਟਰੱਸਟੀ ਮੈਂਬਰ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਨੇ ਸੰਬੋਧਨ ਕਰਦਿਆਂ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੂੰ ਮਿਲੀ ਨਵੀਂ ਜ਼ਿੰਮੇਵਾਰੀ ’ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਮਾਜ ਅਤੇ ਪੰਥਕ ਸੰਸਥਾਵਾਂ ਨਾਲ ਜੁੜ ਕੇ ਸੇਵਾ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਅਹਿਮ ਜ਼ਿੰਮੇਵਾਰੀਆਂ ਮਿਲਣਾ ਮਾਣ ਵਾਲੀ ਗੱਲ ਹੈ। ਸਨਮਾਨ ਸਮਾਰੋਹ ਦੇ ਅੰਤ ’ਚ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਪ੍ਰਿੰਸੀਪਲ ਡਾ. ਲਖਵੀਰ ਸਿੰਘ, ਸਮੂਹ ਸਟਾਫ਼ ਮੈਂਬਰਾਂ ਅਤੇ ਹਾਜ਼ਰ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਲਈ ਮਾਣ ਦੇ ਨਾਲ-ਨਾਲ ਹੋਰ ਵਧੇਰੇ ਸਮਰਪਣ ਅਤੇ ਜ਼ਿੰਮੇਵਾਰੀ ਨਾਲ ਸੇਵਾ ਕਰਨ ਦੀ ਪ੍ਰੇਰਨਾ ਹੈ। ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਸਮੂਹ ਸਟਾਫ਼ ਮੈਂਬਰਾਂ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਅਤੇ ਮਜ਼ਬੂਤੀ ਲਈ ਹਰ ਵਿਅਕਤੀ ਆਪਣਾ ਬਣਦਾ ਯੋਗਦਾਨ ਪਾਵੇ। ਇਸ ਮੌਕੇ ਟਰੱਸਟੀ ਮੈਂਬਰ ਮਨਪ੍ਰੀਤ ਸਿੰਘ ਸ਼ਾਹਪੁਰ, ਸਮੂਹ ਵਿਭਾਗਾਂ ਦੇ ਮੁਖੀ, ਕਾਲਜ ਦੇ ਸਮੂਹ ਸਟਾਫ਼ ਮੈਂਬਰ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।