- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਗਰ ਕੌਂਸਲ ਸਰਹੰਦ ਫਤਿਹਗੜ੍ਹ ਸਾਹਿਬ ਦੀਆਂ ਹੋਈਆਂ ਚੋਣਾਂ ’ਚ ਆਮ ਆਦਮੀ ਪਾਰਟੀ ਨੇ 23 ’ਚੋਂ 17 ਸੀਟਾਂ ਉੱਤੇ ਜਿੱਤ ਪ੍ਰਾਪਤ ਕੀਤੀ ਹੈ, ਜਦਕਿ ਕਾਂਗਰਸ ਪਾਰਟੀ 6 ਸੀਟਾਂ ਉੱਤੇ ਸਿਮਟ ਕੇ ਰਹਿ ਗਈ। ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਖਾਤਾ ਖੋਲਣ ’ਚ ਨਾਕਾਮ ਸਾਬਿਤ ਹੋਈ ਹੈ।

ਪਰਦੀਪ ਸਿੰਘ ਢਿੱਲੋਂ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ। ਨਗਰ ਕੌਂਸਲ ਸਰਹੰਦ ਫਤਿਹਗੜ੍ਹ ਸਾਹਿਬ ਦੀਆਂ ਹੋਈਆਂ ਚੋਣਾਂ ’ਚ ਆਮ ਆਦਮੀ ਪਾਰਟੀ ਨੇ 23 ’ਚੋਂ 17 ਸੀਟਾਂ ਉੱਤੇ ਜਿੱਤ ਪ੍ਰਾਪਤ ਕੀਤੀ ਹੈ, ਜਦਕਿ ਕਾਂਗਰਸ ਪਾਰਟੀ 6 ਸੀਟਾਂ ਉੱਤੇ ਸਿਮਟ ਕੇ ਰਹਿ ਗਈ। ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਖਾਤਾ ਖੋਲਣ ’ਚ ਨਾਕਾਮ ਸਾਬਿਤ ਹੋਈ ਹੈ।
ਇਕ ਪ੍ਰਗਟਾਵਾ ਜਿੱਤ ਉਪਰੰਤ ਵਿਧਾਇਕ ਲਖਬੀਰ ਸਿੰਘ ਰਾਏ ਵੱਖ-ਵੱਖ ਵਾਰਡਾਂ ਤੋਂ ਜੇਤੂ ਉਮੀਦਵਾਰਾਂ ਦੇ ਨਾਲ ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਸਰਹਿੰਦ ਫਤਹਿਗੜ੍ਹ ਸਾਹਿਬ ਦੇ ਵੋਟਰਾਂ ਨੇ ਆਮ ਆਦਮੀ ਪਾਰਟੀ ਦੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ’ਤੇ ਮੋਹਰ ਲਗਾ ਦਿੱਤੀ ਹੈ।
ਪੰਜਾਬ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਨੂੰ ਸੂਬੇ ਦੇ ਲੋਕਾਂ ਵੱਲੋਂ ਸਰਾਹਿਆ ਜਾ ਰਿਹਾ ਹੈ, ਜਿਸ ਦੀ ਬਦੌਲਤ ਆਮ ਆਦਮੀ ਪਾਰਟੀ ਦੇ 23 ’ਚੋਂ 17 ਉਮੀਦਵਾਰਾਂ ਨੇ ਜਿੱਤ ਪ੍ਰਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਲੋਕਾਂ ਦੇ ਨਾਲ ਵਾਅਦਾ ਕੀਤਾ ਹੈ ਕਿ ਆਉਣ ਵਾਲੇ ਚਾਰ ਮਹੀਨਿਆਂ ਦੇ ਵਿੱਚ ਸਰਹਿੰਦ ਦੇ ਵਿੱਚ ਵਿਕਾਸ ਪੱਖੋਂ ਨੁਹਾਰ ਬਦਲੀ ਜਾਵੇਗੀ।
ਇਸ ਮੌਕੇ ਪ੍ਰਦੀਪ ਮਲਹੋਤਰਾ, ਮਨਪ੍ਰੀਤ ਜੋਨੀ, ਗੁਰਜੋਤ ਸਿੰਘ, ਰਾਮਪਾਲ ਸਿੰਘ, ਬਲਜਿੰਦਰ ਸਿੰਘ ਗੋਲਾ, ਬਲਦੇਵ ਸਿੰਘ ਭੱਲ ਮਾਜਰਾ, ਬਲਵੀਰ ਸੋਢੀ, ਪਵੇਲ ਕੁਮਾਰ ਹਾਂਡਾ, ਵਿੱਕੀ ਚੌਹਾਨ, ਬਲਦੇਵ ਜਲਾਲ, ਹਰਮੇਸ਼ ਕੁਮਾਰ ਸੋਨੂ, ਪ੍ਰਿਤਪਾਲ ਸਿੰਘ ਜੱਸੀ, ਦੀਪਕ ਬਾਤੀਸ ਐਡਵੋਕੇਟ ਹਰਕਮਲ ਸਿੰਘ ਨੰਬਰਦਾਰ ਬੰਟੀ ਸੈਣੀ ਬਲਜਿੰਦਰ ਕੌਰ, ਨੰਬਰਦਾਰ ਤਜਿੰਦਰ ਸਿੰਘ ਟਿਵਾਣਾ, ਗੁਰਮੇਲ ਸਿੰਘ ਪੰਡਰਾਲੀ, ਜਗਜੀਤ ਸਿੰਘ ਰਿਉਣਾ, ਬਹਾਦਰ ਖਾਨ, ਬਹਾਦਰ ਜਲਾਲ, ਮਨਦੀਪ ਪੋਲਾ, ਗੁਰਪ੍ਰੀਤ ਭਿੰਡਰ ਆਦਿ ਵੀ ਮੌਜੂਦ ਸਨ।