ਅਗਰਵਾਲ ਸਮਾਜ ਨੇ ਏਡੀਸੀ ਨਾਲ ਕੀਤੀ ਚਰਚਾ
ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਨਵੇਂ ਸਹਾਇਕ ਕਮਿਸ਼ਨਰ (ਜਰਨਲ) ਪਰਵੀਨ ਸਿੰਗਲਾ ਵੱਲੋਂ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਅਗਰਵਾਲ
Publish Date: Wed, 25 Feb 2026 05:19 PM (IST)
Updated Date: Wed, 25 Feb 2026 05:22 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਨਵੇਂ ਸਹਾਇਕ ਕਮਿਸ਼ਨਰ (ਜਰਨਲ) ਪਰਵੀਨ ਸਿੰਗਲਾ ਵੱਲੋਂ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਅਗਰਵਾਲ ਸਮਾਜ ਸਭਾ ਦੇ ਵਫ਼ਦ ਵੱਲੋਂ ਜ਼ਿਲ੍ਹਾ ਪ੍ਰਧਾਨ ਰਾਕੇਸ਼ ਗੁਪਤਾ ਦੀ ਅਗਵਾਈ ਹੇਠ ਉਨ੍ਹਾਂ ਨਾਲ ਮੁਲਾਕਾਤ ਕੀਤੀ ਗਈ । ਉਨ੍ਹਾਂ ਨੂੰ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਦੀ ਸੇਵਾ ਕਰਨ ਦਾ ਮੌਕਾ ਮਿਲਣ ਦਾ ਸਵਾਗਤ ਕਰਦੇ ਹੋਏ ਵਧਾਈ ਤੇ ਸ਼ੁਭਕਾਮਨਾਵਾਂ ਦਿੱਤੀਆਂ। ਵਫ਼ਦ ਵਿਚ ਸ਼ਾਮਲ ਮੈਂਬਰਾਂ ਨੇ ਏਡੀਸੀ ਨਾਲ ਸਭਾ ਵੱਲੋਂ ਕੀਤੇ ਜਾ ਰਹੇ ਸਮਾਜ ਸੇਵੀ ਕੰਮਾਂ ਦੇ ਨਾਲ ਨਾਲ ਹੋਰ ਕਈ ਪਹਿਲੂਆਂ ਤੇ ਚਰਚਾ ਵੀ ਕੀਤੀ। ਇਸ ਮੌਕੇ ਸਭਾ ਵੱਲੋਂ ਪ੍ਰਵੀਨ ਸਿੰਗਲਾ ਨੂੰ ਅਗਰਸੇਨ ਮਹਾਰਾਜ ਦਾ ਚਿੱਤਰ ਸਨਮਾਨ ਚਿੰਨ੍ਹ ਦੇ ਰੂਪ ਵਿਚ ਕੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਸਿੰਗਲਾ ਨੇ ਸਭਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਲੋਕਾਂ ਦੀ ਸੇਵਾ ਲਈ ਵਿਚ ਕੋਈ ਕਸਰ ਨਹੀਂ ਰਹਿਣ ਦੇਣਗੇ। ਉਨ੍ਹਾਂ ਕਿਹਾ ਕੋਈ ਵੀ ਵਿਅਕਤੀ ਆਪਣੀ ਸਮੱਸਿਆ ਨੂੰ ਲੈ ਕੇ ਉਨ੍ਹਾਂ ਨਾਲ ਦਫਤਰ ਵਿਚ ਸੰਪਰਕ ਕਰ ਸਕਦਾ ਹੈ। ਇਸ ਮੌਕੇ ਵਫ਼ਦ ਵਿਚ ਹਰਸ਼ ਗਰਗ ਪ੍ਰਧਾਨ ਬਸੀ ਪਠਾਣਾਂ, ਵਿਨੇ ਗੁਪਤਾ, ਸ਼ਸ਼ੀ ਉੱਪਲ, ਅਨੂਪ ਸਿੰਗਲਾ ਸਹਾਇਕ ਸਕੱਤਰ, ਸੀਏ ਅਸ਼ਵਨੀ ਗਰਗ ਆਦਿ ਸ਼ਾਮਲ ਸਨ।