- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਤਾ ਗੁਜਰੀ ਕਾਲਜ ਦੇ ਖੇਤੀਬਾੜੀ ਵਿਦਿਆਰਥੀਆਂ ਨੇ ਮੱਛੀ ਫਾਰਮ ਦਾ ਕੀਤਾ ਵਿੱਦਿਅਕ ਦੌਰਾ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਮਾਤਾ ਗੁਜਰੀ ਕਾਲਜ ਦੇ ਖੇਤੀਬਾੜੀ ਵਿਭਾਗ ਦੇ ਬੀਐੱਸਸੀ ਆਨਰਜ਼ ਖੇਤੀਬਾੜੀ ਦੇ ਵਿਦਿਆਰਥੀਆਂ ਨੂੰ ਰਾਵੇ ਪ੍ਰੋਗਰਾਮ ਅਧੀਨ ਪਿੰਡ ਫੱਗਣਮਾਜਰਾ ਸਥਿਤ ਮੱਛੀ ਫਾਰਮ ਦਾ ਵਿੱਦਿਅਕ ਦੌਰਾ ਕਰਵਾਇਆ ਗਿਆ। ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਦੀ ਅਗਵਾਈ ਹੇਠ ਕਰਵਾਏ ਇਸ ਦੌਰੇ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਖੇਤੀਬਾੜੀ ਦੇ ਸਹਾਇਕ ਧੰਦੇ ਵਜੋਂ ਮੱਛੀ ਪਾਲਣ ਦੇ ਮਹੱਤਵ ਤੋਂ ਜਾਣੂ ਕਰਵਾਉਣਾ ਸੀ। ਇਸ ਮੌਕੇ ਸੀਨੀਅਰ ਮੱਛੀ ਪਾਲਣ ਅਧਿਕਾਰੀ ਬਲਜੋਤ ਕੌਰ ਨੇ ਵਿਦਿਆਰਥੀਆਂ ਨਾਲ ਮੱਛੀ ਪਾਲਣ ਦੇ ਬੁਨਿਆਦੀ ਸਿਧਾਂਤਾਂ, ਛੱਪੜਾਂ ਦੇ ਪ੍ਰਬੰਧਨ, ਫਿਸ਼ ਸਟੋਕਿੰਗ, ਮੱਛੀਆਂ ਦੀਆਂ ਵੱਖ-ਵੱਖ ਨਸਲਾਂ ਅਤੇ ਆਮਦਨ ਵਧਾਉਣ ਦੇ ਤਰੀਕਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਲੈਬ ਟੈਕਨੀਸ਼ੀਅਨ ਸੁਨੀਲ ਕੁਮਾਰ ਨੇ ਲੈਬ ਤਕਨੀਕਾਂ, ਆਟੋਕਲੇਵ ਦੀ ਵਰਤੋਂ ਅਤੇ ਸਾਫ਼-ਸਫ਼ਾਈ ਦੀ ਮਹੱਤਤਾ ਬਾਰੇ ਦੱਸਿਆ। ਵਿਭਾਗ ਦੇ ਮੁਖੀ ਡਾ. ਸੰਤੋਸ਼ ਕੁਮਾਰ ਨੇ ਕਿਹਾ ਕਿ ਅਜਿਹੇ ਸਹਾਇਕ ਧੰਦੇ ਵਿਦਿਆਰਥੀਆਂ ’ਚ ਪੇਸ਼ੇਵਰ ਯੋਗਤਾ ਅਤੇ ਉੱਦਮੀ ਸੋਚ ਵਿਕਸਿਤ ਕਰਨ ’ਚ ਸਹਾਈ ਹੁੰਦੇ ਹਨ। ਇਸ ਦੌਰੇ ਦੌਰਾਨ ਡਾ. ਸੰਦੀਪ ਕੁਮਾਰ, ਡਾ. ਸੁਮਨ ਅਤੇ ਡਾ. ਗੋਪਾਲ ਮਣੀ ਨੇ ਵਿਦਿਆਰਥੀਆਂ ਦੀ ਅਗਵਾਈ ਕੀਤੀ।