- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਬਚਾਓ ਮੁਹਿੰਮ ਤਹਿਤ ਅਮਲੋਹ ਦੇ ਵਾਰਡ ਨੰਬਰ 12 ’ਚ ਅਕਾਲੀ ਆਗੂਆਂ ਨੇ ਕੀਤਾ ਡੋਰ-ਟੂ-ਡੋਰ ਪ੍ਰਚਾਰ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਮਲੋਹ : ਸ਼੍ਰੋਮਣੀ ਅਕਾਲੀ ਦਲ ਦੀ ਅਮਲੋਹ ਸ਼ਹਿਰ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਪੰਜਾਬ ਬਚਾਓ ਮੁਹਿੰਮ ਤਹਿਤ ਵਾਰਡ ਨੰਬਰ 12 ’ਚ ਡੋਰ-ਟੂ-ਡੋਰ ਪ੍ਰਚਾਰ ਕਰਦਿਆਂ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਗਿਆ ਅਤੇ ਮੁਹਿੰਮ ਤਹਿਤ ਫਾਰਮ ਭਰੇ ਗਏ। ਆਗੂਆਂ ਨੇ ਸੂਬਾ ਸਰਕਾਰ ਦੀਆਂ ਨੀਤੀਆਂ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਲੋਕ ਹੁਣ ਸਰਕਾਰ ਦੀ ਕਾਰਗੁਜ਼ਾਰੀ ਤੋਂ ਭਲੀ-ਭਾਂਤ ਜਾਣੂ ਹੋ ਚੁੱਕੇ ਹਨ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਗੁਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿ ਕੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਅਤੇ ਹਲਕਾ ਅਮਲੋਹ ਤੋਂ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੂੰ ਵੱਡੀ ਜਿੱਤ ਦਿਵਾਉਣ ਲਈ ਹੁਣ ਤੋਂ ਹੀ ਲਾਮਬੰਦ ਹੋਣ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪੰਜਾਬ ਨੂੰ ਮੁੜ ਤਰੱਕੀ ਦੇ ਰਾਹ ’ਤੇ ਲਿਜਾਣ ਦੇ ਨਾਲ-ਨਾਲ ਹਲਕੇ ਦੇ ਵਿਕਾਸ ਨੂੰ ਨਵੀਂ ਦਿਸ਼ਾ ਦਿੱਤੀ ਜਾਵੇਗੀ। ਇਸ ਮੌਕੇ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਕੰਵਲਜੀਤ ਸਿੰਘ ਗਿੱਲ, ਸ਼ਹਿਰੀ ਪ੍ਰਧਾਨ ਯੂਥ ਵਿੰਗ ਗੁਰਦੀਪ ਸਿੰਘ ਬੱਬੀ, ਜ਼ਿਲ੍ਹਾ ਪ੍ਰਧਾਨ ਐਸਸੀ ਵਿੰਗ ਡਾ. ਅਰਜੁਨ ਸਿੰਘ ਅਮਲੋਹ, ਯੂਥ ਅਕਾਲੀ ਦਲ ਦੇ ਸੂਬਾ ਜਥੇਬੰਧਕ ਸਕੱਤਰ ਰੇਸ਼ਮ ਸਿੰਘ ਵਿਰਕ, ਪਰਮਿੰਦਰ ਸਿੰਘ ਨੀਟਾ ਸੰਧੂ, ਸ਼ਹਿਰੀ ਪ੍ਰਧਾਨ ਰਾਕੇਸ਼ ਕੁਮਾਰ ਸ਼ਾਹੀ, ਗੁਰਪ੍ਰੀਤ ਸਿੰਘ ਗੁਰੀ, ਬਲਤੇਜ ਸਿੰਘ ਅਮਲੋਹ, ਪ੍ਰਗਟ ਸਿੰਘ ਅਮਲੋਹ, ਮਨਜੀਤ ਸਿੰਘ ਕੈਂਥ, ਕਰਮਜੀਤ ਸਿੰਘ ਮਿੱਠੂ, ਮੋਹਣ ਸਿੰਘ ਧਰਮਗੜ੍ਹ, ਸੁਰਿੰਦਰ ਸਿੰਘ ਜੇਈ, ਰੌਕੀ ਭੱਟ, ਸੋਨੂੰ ਜੰਡੂ ਸਮੇਤ ਵੱਡੀ ਗਿਣਤੀ ’ਚ ਸ਼ਹਿਰ ਵਾਸੀ ਮੌਜੂਦ ਸਨ।