- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ ਦਲ ਦੀ ਸਰਕਾਰ ਬਣਨ ’ਤੇ ਸ਼ਹਿਰ ਦੀ ਹਰ ਸਮੱਸਿਆ ਦਾ ਹੋਵੇਗਾ ਹੱਲ: ਅਕਾਲੀ ਆਗੂ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਹੇਠ ਸ਼ਹਿਰ ਦੇ ਵਾਰਡ ਨੰਬਰ 01 ਵਿਚ ਡੋਰ-ਟੂ-ਡੋਰ ਪ੍ਰਚਾਰ ਮੁਹਿੰਮ ਚਲਾਈ ਗਈ। ਇਸ ਦੌਰਾਨ ਆਗੂਆਂ ਨੇ ਘਰ-ਘਰ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਆਉਣ ਵਾਲੀਆਂ ਚੋਣਾਂ ਦੇ ਮੈਨੀਫੈਸਟੋ ਲਈ ਸੁਝਾਅ ਫਾਰਮ ਭਰੇ। ਆਗੂਆਂ ਨੇ ਵਾਰਡ ਵਾਸੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਪਾਰਟੀ ਦੀ ਵਚਨਬੱਧਤਾ ਦੁਹਰਾਈ। ਆਗੂਆਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਲੋਕ ਵਿਰੋਧੀ ਨੀਤੀਆਂ ਅਪਣਾਉਣ ਅਤੇ ਵਾਅਦੇ ਪੂਰੇ ਨਾ ਕਰਨ ਦੇ ਦੋਸ਼ ਲਾਉਂਦਿਆਂ ਲੋਕਾਂ ਨੂੰ ਸੁਚੇਤ ਰਹਿਣ ਦਾ ਸੱਦਾ ਦਿੱਤਾ। ਉਨ੍ਹਾਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦਾ ਸਾਥ ਦੇਣ ਦੀ ਅਪੀਲ ਕੀਤੀ। ਇਸ ਮੌਕੇ ਸੂਬਾ ਮੀਤ ਪ੍ਰਧਾਨ ਜੋਗਿੰਦਰ ਸਿੰਘ ਮੈਣੀ, ਜਨਰਲ ਕੌਂਸਲ ਮੈਂਬਰ ਜਤਿੰਦਰ ਸਿੰਘ ਧਾਲੀਵਾਲ, ਸੂਬਾ ਮੀਤ ਪ੍ਰਧਾਨ ਕੇਕੇ ਜਿੰਦਲ, ਪ੍ਰਧਾਨ ਭਿੰਦਰ ਸਿੰਘ ਮੰਡੀ, ਜ਼ਿਲ੍ਹਾ ਪ੍ਰਧਾਨ ਬਹਾਦਰ ਸਿੰਘ ਹੈਬਤਪੁਰ, ਜਥੇਦਾਰ ਜਰਨੈਲ ਸਿੰਘ ਮਾਜਰੀ, ਪ੍ਰਦੀਪ ਕੁਮਾਰ ਮਿੰਟੂ, ਗੁਰਪ੍ਰੀਤ ਸਿੰਘ ਨੋਨੀ, ਰੁਪਿੰਦਰ ਕੌਰ ਮੰਡੀ, ਨਿਰਮਲ ਸਿੰਘ, ਚਰਨਜੀਤ ਚੰਨਾ, ਗੁਰਸਹਿਬਾਜ ਸਿੰਘ ਭਾਂਬਰੀ, ਧਰਮਪਾਲ ਸਿੰਘ, ਜਥੇਦਾਰ ਬਲਜਿੰਦਰ ਸਿੰਘ ਸੇਖੋਂ, ਰੌਸ਼ਨ ਸਿੰਘ, ਸਿਮਰਨਜੀਤ ਸਿੰਘ ਧਾਲੀਵਾਲ, ਜਥੇਦਾਰ ਸੋਮਨਾਥ ਅਜਨਾਲੀ, ਬਲਜਿੰਦਰ ਸਿੰਘ ਅੰਬੇਮਾਜਰਾ, ਗੋਰਾ ਅਜਨਾਲੀ, ਰਾਜੇਸ਼ ਕੁਮਾਰ ਸ਼ਾਹੀ, ਡਾ. ਬਲਵੀਰ ਸਿੰਘ ਡਡਹੇੜੀ, ਅਮਰਜੀਤ ਸਿੰਘ ਭੰਗੂ, ਖੁਸ਼ਕਰਨ ਸਿੰਘ ਡਡਹੇੜੀ ਆਦਿ ਹਾਜ਼ਰ ਸਨ।