ਅਕਾਲੀ ਦਲ ਵੱਲੋਂ ਸੋਨੀ ਸਰਹਿੰਦ ਦੇ ਵਾਰਡ ਨੰਬਰ 4 ਦਾ ਇੰਚਾਰਜ ਨਿਯੁਕਤ
ਅਕਾਲੀ ਦਲ ਵੱਲੋਂ ਕੁਲਵੀਰ ਸਿੰਘ ਸੋਨੀ ਸਰਹਿੰਦ ਦੇ ਵਾਰਡ ਨੰਬਰ 4 ਦਾ ਇੰਚਾਰਜ ਨਿਯੁਕਤ
Publish Date: Thu, 15 Jan 2026 05:43 PM (IST)
Updated Date: Thu, 15 Jan 2026 05:45 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਨਗਰ ਕੌਂਸਲ ਸਰਹਿੰਦ ਦੇ ਵਾਰਡ ਨੰਬਰ 4 ਦੀ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਬਲਜੀਤ ਸਿੰਘ ਭੁੱਟਾ ਦੀ ਅਗਵਾਈ ਹੇਠ ਇਕ ਭਰਵੀ ਮੀਟਿੰਗ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਪਿਛਲੇ ਸਮੇਂ 2022 ਵਿਚ ਲੋਕਾਂ ਨੂੰ ਗੁਮਰਾਹ ਕੁਨ ਪ੍ਰਚਾਰ ਵਿਚ ਫਸਾ ਕੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ। ਅੱਜ ਪੰਜਾਬ ਦੇ ਨਿਵਾਸੀ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਇਸ ਲਈ ਆਉਣ ਵਾਲੀ ਨਗਰ ਕੌਂਸਲ ਦੀ ਚੋਣ ਵਿਚ ਉਨ੍ਹਾਂ ਸਮੂਹ ਸਰਹਿੰਦ ਨਿਵਾਸੀਆਂ ਨੂੰ ਬੇਨਤੀ ਕੀਤੀ ਕਿ ਆਪਾਂ ਸਾਰੇ ਇਕ ਮੁੱਠ ਹੋ ਕੇ ਦਿੱਲੀ ਦੀਆਂ ਪਾਰਟੀਆਂ ਨੂੰ ਭਜਾਈਏ ਅਤੇ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਪਿੰਡਾਂ ਤੇ ਸ਼ਹਿਰਾਂ ਵਿਚ ਮਜਬੂਤ ਕਰੀਏ। ਇਸ ਮੌਕੇ ਬਲਜੀਤ ਸਿੰਘ ਭੁੱਟਾ ਨੇ ਨਗਰ ਕੌਂਸਲ ਸਰਹਿੰਦ ਦੇ ਵਾਰਡ ਨੰਬਰ 4 ਤੋਂ ਕੁਲਵੀਰ ਸਿੰਘ ਇੰਚਾਰਜ ਨਿਯੁਕਤ ਕੀਤਾ। ਉਨ੍ਹਾਂ ਕਿਹਾ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੰਘਰਸ਼ੀਲ ਪਾਰਟੀ ਹੈ ਜਿਸ ਵਿਚ ਹਰ ਵਰਕਰ ਨੂੰ ਮਾਣ ਤੇ ਸਤਿਕਾਰ ਦਿੱਤਾ ਜਾਂਦਾ ਹੈ। ਕੁਲਵੀਰ ਸਿੰਘ ਸੋਨੀ ਪਿਛਲੇ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਵਰਕਰ ਵਜੋਂ ਕੰਮ ਕਰ ਰਿਹਾ ਹੈ ਜਿਸ ਨੂੰ ਇਸ ਦੀਆਂ ਸੇਵਾਵਾਂ ਦੇਖਦੇ ਹੋਏ ਅੱਜ ਵਾਰਡ ਨੰਬਰ 4 ਦਾ ਇੰਚਾਰਜ ਲਾਇਆ ਗਿਆ ਹੈ ਆਉਣ ਵਾਲੇ ਸਮੇਂ ਵਿਚ ਵੀ ਲੋਕਾਂ ਦੀ ਦਿਨ ਰਾਤ ਸੇਵਾ ਕਰਦਾ ਰਹੇਗਾ। ਨਵ ਨਿਯੁਕਤ ਇੰਚਾਰਜ ਕੁਲਵੀਰ ਸਿੰਘ ਸੋਨੀ ਨੇ ਬਲਜੀਤ ਸਿੰਘ ਭੁੱਟਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਵਾਰਡ ਨੰਬਰ 4 ਦੀ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਵਾਰਡਾਂ ਵਿਚ ਰਹਿੰਦੇ ਲੋਕਾਂ ਦੀਆਂ ਮੁੱਖ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਵਾਉਣਗੇ। ਇਸ ਮੌਕੇ ਅਕਾਲੀ ਦਲ ਦੇ ਕਈ ਸੀਨੀਅਰ ਆਗੂ, ਵਰਕਰ ਅਤੇ ਸਮਰਥਕ ਹਾਜ਼ਰ ਰਹੇ। ਸਭ ਨੇ ਨਵੇਂ ਇੰਚਾਰਜਾਂ ਨੂੰ ਵਧਾਈ ਦਿੰਦੇ ਹੋਏ ਉਮੀਦ ਜਤਾਈ ਕਿ ਉਨ੍ਹਾਂ ਦੀ ਅਗਵਾਈ ਹੇਠ ਵਾਰਡ ਪੱਧਰ ’ਤੇ ਪਾਰਟੀ ਹੋਰ ਮਜ਼ਬੂਤ ਹੋਵੇਗੀ। ਇਸ ਮੌਕੇ ਜਸਵਿੰਦਰ ਸਿੰਘ ਬੋਬੀ ਖਵਾਜਾ ਪੀਰ ਕਲੋਨੀ ਸਰਹਿੰਦ, ਹਰਮਨਦੀਪ ਸਿੰਘ ਸਰਹਿੰਦ, ਬੰਟੀ ਕੁਮਾਰ, ਗਣੇਸ਼, ਵਰਿੰਦਰ ਸਿੰਘ, ਅਮਰੀਕ ਸਿੰਘ, ਅਮਨ ਟਿਵਾਨਾ, ਗਗਨ ਸਿੰਘ, ਅਰਸ਼ਦੀਪ ਸਿੰਘ, ਹਰਪ੍ਰੀਤ ਸਿੰਘ ਬਿੱਟੂ, ਮਨੋਜ, ਸਹਿਜਪ੍ਰੀਤ ਸਿੰਘ, ਮੁਨੇਸ਼ ਰਾਣੀ, ਜਸਮੀਤ ਕੌਰ, ਜਸਪਾਲ ਕੌਰ, ਜਸਪ੍ਰੀਤ ਕੌਰ ਆਦਿ ਮੌਜੂਦ ਸਨ।