- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ ਦਲ ਵੱਲੋਂ ਔਰਤਾਂ ਨੂੰ ਸਰਕਾਰ ਤੋਂ ਹਿਸਾਬ ਮੰਗਣ ਦਾ ਸੱਦਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਹਲਕਾ ਅਮਲੋਹ ਦੇ ਵੱਖ-ਵੱਖ ਪਿੰਡਾਂ ਤੇ ਮੰਡੀ ਗੋਬਿੰਦਗੜ੍ਹ ਦੇ ਵਾਰਡ ਨੰਬਰ 11 ’ਚ ਅਕਾਲੀ ਦਲ ਇਸਤਰੀ ਵਿੰਗ ਦੀ ਸੀਨੀਅਰ ਆਗੂ ਕਿਰਨਦੀਪ ਕੌਰ ਖੰਨਾ ਦੀ ਅਗਵਾਈ ਹੇਠ ਮਹਿਲਾਵਾਂ ਨਾਲ ਭਰਵੀਆਂ ਮੀਟਿੰਗਾਂ ਕੀਤੀਆਂ ਗਈਆਂ। ਇਸ ਦੌਰਾਨ ਸੂਬੇ ਦੇ ਮੌਜੂਦਾ ਸਿਆਸੀ ਤੇ ਸਮਾਜਿਕ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕਰਦਿਆਂ ਔਰਤਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਇਲਾਕੇ ’ਚ ਆਉਣ ਵਾਲੇ ਆਮ ਆਦਮੀ ਪਾਰਟੀ ਦੇ ਨੁਮਾਇੰਦਿਆਂ ਕੋਲੋਂ ਵਾਅਦੇ ਪੂਰੇ ਨਾ ਕਰਨ ਬਾਰੇ ਸਵਾਲ ਪੁੱਛਣ ਅਤੇ ਸਰਕਾਰ ਦੇ ਕੰਮਾਂ ਦਾ ਹਿਸਾਬ ਮੰਗਣ। ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਰਨਦੀਪ ਕੌਰ ਖੰਨਾ ਨੇ ਕਿਹਾ ਕਿ ਮਹਿਲਾਵਾਂ ਨੂੰ 1000 ਰੁਪਏ ਮਹੀਨਾ ਦੇਣ ਦਾ 2022 ਦਾ ਚੋਣ ਵਾਅਦਾ 2026 ’ਚ ਜਾ ਕੇ ਲਾਗੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਔਰਤਾਂ ਵਿਕਾਸ ਕਾਰਜਾਂ, ਰੋਜ਼ਗਾਰ, ਮਹਿੰਗਾਈ ਅਤੇ ਨਸ਼ਿਆਂ ਦੇ ਮੁੱਦਿਆਂ ’ਤੇ ਸਰਕਾਰ ਕੋਲੋਂ ਜਵਾਬ ਮੰਗਣ। ਇਸ ਮੌਕੇ ਮਹਿਲਾਵਾਂ ਨੇ ਸਥਾਨਕ ਮਸਲੇ ਵੀ ਧਿਆਨ ’ਚ ਲਿਆਂਦੇ ਅਤੇ ਪਾਰਟੀ ਜਥੇਬੰਦੀ ਨੂੰ ਮਜ਼ਬੂਤ ਕਰਨ ਅਤੇ ਘਰ-ਘਰ ਸੰਪਰਕ ਮੁਹਿੰਮ ਚਲਾਉਣ ਬਾਰੇ ਚਰਚਾ ਕੀਤੀ ਗਈ। ਇਕੱਠ ਨੂੰ ਅਕਾਲੀ ਦਲ ਦੀ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ, ਸਰਕਲ ਪ੍ਰਧਾਨ ਜਥੇਦਾਰ ਜਰਨੈਲ ਸਿੰਘ ਮਾਜਰੀ, ਟਰਾਂਸਪੋਰਟ ਵਿੰਗ ਦੇ ਸੂਬਾ ਜਨਰਲ ਸਕੱਤਰ ਸਿਮਰਨਜੀਤ ਸਿੰਘ ਧਾਲੀਵਾਲ ਅਤੇ ਯੂਥ ਅਕਾਲੀ ਦਲ ਦੇ ਸੂਬਾ ਜਥੇਬੰਦਕ ਸਕੱਤਰ ਜਸ਼ਨਪ੍ਰੀਤ ਸਿੰਘ ਸ਼ਾਹਪੁਰ ਨੇ ਵੀ ਸੰਬੋਧਨ ਕੀਤਾ। ਇਸ ਦੌਰਾਨ ਵੱਖ-ਵੱਖ ਪਿੰਡਾਂ ਦੀਆਂ ਔਰਤਾਂ ਵੱਲੋਂ ਕਿਰਨਦੀਪ ਕੌਰ ਖੰਨਾ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਸਾਬਕਾ ਸਰਪੰਚ ਬਹਾਦਰ ਸਿੰਘ ਬੱਡਗੁੱਜਰਾ, ਜਥੇਦਾਰ ਸਵਰਨ ਸਿੰਘ, ਸਤਨਾਮ ਸਿੰਘ ਕਾਹਲੋ, ਸਾਬਕਾ ਸਰਪੰਚ ਹਰਪਾਲ ਸਿੰਘ, ਗੁਰਪ੍ਰੀਤ ਸਿੰਘ ਨੋਨੀ, ਜਸਵੀਰ ਕੌਰ, ਇਕਬਾਲਜੀਤ ਕੌਰ, ਸ਼ਰਨਜੀਤ ਕੌਰ, ਹਰਦੀਪ ਕੌਰ, ਮਨਦੀਪ ਕੌਰ, ਕੁਲਵੰਤ ਕੌਰ ਸ਼ਾਹਪੁਰ, ਅਮਨਦੀਪ ਕੌਰ, ਸੁਨੀਤਾ ਕੁਮਾਰੀ, ਮਨੋਹਰ ਸਿੰਘ, ਬਲਵਿੰਦਰ ਸਿੰਘ, ਪ੍ਰਦੀਪ ਕੁਮਾਰ ਮਿੰਟੂ ਸਮੇਤ ਵੱਡੀ ਗਿਣਤੀ ’ਚ ਮਹਿਲਾਵਾਂ ਹਾਜ਼ਰ ਸਨ।