ਉਮੀਦਵਾਰ ਸੁਖਦੀਪ ਸਿੰਘ ਵੱਲੋਂ ਘਰੋਂ-ਘਰੀ ਕੀਤਾ ਚੋਣ ਪ੍ਰਚਾਰ
ਅਕਾਲੀ ਦਲ ਦੇ ਉਮੀਦਵਾਰ ਸੁਖਦੀਪ ਸਿੰਘ ਵੱਲੋਂ ਪਿੰਡ ਪੰਜੋਲਾ ਵਿੱਚ ਚੋਣ ਪ੍ਰਚਾਰ ਤੇਜ਼
Publish Date: Thu, 11 Dec 2025 07:05 PM (IST)
Updated Date: Thu, 11 Dec 2025 07:06 PM (IST)
- ਘਰ-ਘਰ ਜਾ ਕੇ ਵੋਟਰਾਂ ਨਾਲ ਕੀਤੀ ਮੁਲਾਕਾਤ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਰਨਾਥਲ ਦੀ ਅਗਵਾਈ ਹੇਠ ਬਲਾਕ ਸੰਮਤੀ ਜ਼ੋਨ ਪੋਲਾ ਦੇ ਉਮੀਦਵਾਰ ਸੁਖਦੀਪ ਸਿੰਘ ਨੇ ਆਪਣਾ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਪ੍ਰਚਾਰ ਮੁਹਿੰਮ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ ਉਹ ਪਿੰਡ ਪੰਜੋਲਾ ਪਹੁੰਚੇ, ਜਿੱਥੇ ਉਨ੍ਹਾਂ ਨੇ ਅਕਾਲੀ ਦਲ ਦੇ ਵਰਕਰਾਂ ਅਤੇ ਸਥਾਨਕ ਆਗੂਆਂ ਨਾਲ ਮਿਲਕੇ ਘਰ-ਘਰ ਸੰਪਰਕ ਅਭਿਆਨ ਚਲਾਇਆ। ਉਮੀਦਵਾਰ ਅਤੇ ਪਾਰਟੀ ਦੇ ਆਗੂਆਂ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਅਕਾਲੀ ਦਲ ਦੀਆਂ ਨੀਤੀਆਂ, ਅਕਾਲੀ ਦਲ ਦੀ ਸਰਕਾਰ ਸਮੇਂ ਹੋਏ ਵਿਕਾਸ ਕਾਰਜਾਂ ਅਤੇ ਭਵਿੱਖੀ ਯੋਜਨਾਵਾਂ ਬਾਰੇ ਦੱਸਿਆ। ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਰਨਾਥਲ ਨੇ ਕਿਹਾ ਕਿ ਪਿੰਡਾਂ ਵਿੱਚ ਮਿਲ ਰਿਹਾ ਸਮਰਥਨ ਪ੍ਰਚਾਰ ਟੀਮ ਦਾ ਹੌਸਲਾ ਵਧਾ ਰਿਹਾ ਹੈ। ਅਕਾਲੀ ਦਲ ਵੱਲੋਂ ਪਿਛਲੇ ਸਮੇਂ ਦੌਰਾਨ ਕੀਤੇ ਗਏ ਲੋਕ-ਹਿਤ ਕਾਰਜ ਅਤੇ ਵਿਕਾਸ ਪ੍ਰਾਜੈਕਟਾਂ ਨੂੰ ਲੋਕ ਹਾਲੇ ਵੀ ਯਾਦ ਲੋਕ ਕਰਦੇ ਹਨ। ਉਨ੍ਹਾਂ ਕਿਹਾ ਕਿ ਆਪ ਨੇ ਲੋਕਾਂ ਨਾਲ ਵਾਅਦੇ ਤਾਂ ਬਹੁਤ ਕੀਤੇ ਸਨ ਪਰ ਪੂਰੇ ਕਰਨ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਸਥਾਨਕ ਨੌਜਵਾਨਾਂ, ਬਜ਼ੁਰਗਾਂ ਅਤੇ ਮਹਿਲਾਵਾਂ ਨੇ ਵੀ ਉਮੀਦਵਾਰ ਸੁਖਦੀਪ ਸਿੰਘ ਨਾਲ ਵੱਖ-ਵੱਖ ਮੁੱਦਿਆਂ ’ਤੇ ਗੱਲਬਾਤ ਕੀਤੀ ਅਤੇ ਆਪਣੇ ਸੁਝਾਅ ਦਿੱਤੇ ਹਨ। ਪਾਰਟੀ ਆਗੂਆਂ ਨੇ ਦਾਅਵਾ ਕੀਤਾ ਕਿ ਆਉਣ ਵਾਲੀਆਂ ਸੰਮਤੀ ਜ਼ੋਨ ਪੋਲਾ ਵਿੱਚ ਅਕਾਲੀ ਦਲ ਮਜ਼ਬੂਤੀ ਨਾਲ ਉਭਰੇਗਾ ਅਤੇ ਜਨਤਾ ਇਸ ਵਾਰ ਤਬਦੀਲੀ ਦੇ ਹੱਕ ਵਿੱਚ ਫ਼ੈਸਲਾ ਦੇਵੇਗੀ। ਇਸ ਮੌਕੇ ਸਾਬਕਾ ਸਰਪੰਚ ਨਰਿੰਦਰ ਸਿੰਘ, ਅਜਾਇਬ ਸਿੰਘ, ਸਾਬਕਾ ਸਰਪੰਚ ਤੇਜਾ ਸਿੰਘ, ਪ੍ਰਧਾਨ ਸੰਪੂਰਨ ਸਿੰਘ, ਭਗਤ ਸਿੰਘ, ਨਰਦੀਪ ਸਿੰਘ ਬਲੀਆ, ਨਰਿੰਦਰ ਸਿੰਘ, ਦਵਿੰਦਰ ਸਿੰਘ, ਪਾਲ ਸਿੰਘ, ਜਗਦੀਪ ਸਿੰਘ, ਗੁਰਜੀਤ ਸਿੰਘ, ਗਗਨਦੀਪ ਸਿੰਘ, ਸਾਹਿਲ ਚਨਾਰਥਲ, ਹਰਜੋਤ ਸਿੰਘ, ਜਗਦੀਪ ਸਿੰਘ, ਦਿਲਬਾਗ ਸਿੰਘ ਆਦਿ ਮੌਜੂਦ ਸਨ।