- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ ਦਲ ਵੱਲੋਂ ‘ਪੰਜਾਬ ਬਚਾਓ’ ਮੁਹਿੰਮ ਤਹਿਤ ਘਰ-ਘਰ ਸੰਪਰਕ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ‘ਪੰਜਾਬ ਬਚਾਓ, ਸ਼੍ਰੋਮਣੀ ਅਕਾਲੀ ਦਲ ਲਿਆਓ’ ਮੁਹਿੰਮ ਤਹਿਤ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਹੇਠ ਡੋਰ-ਟੂ-ਡੋਰ ਸੰਪਰਕ ਮੁਹਿੰਮ ਚਲਾਈ ਗਈ। ਇਸ ਦੌਰਾਨ ਪਾਰਟੀ ਆਗੂਆਂ ਨੇ ਸ਼ਹਿਰ ਦੇ ਵਾਰਡ ਨੰਬਰ 4, 5 ਅਤੇ 6 ਸਮੇਤ ਅੰਬੇ ਮਾਜਰਾ, ਸਰਦਾਰ ਨਗਰ, ਅਜਨਾਲੀ ਅਤੇ ਤ੍ਰਿਲੋਕਪੁਰੀ ’ਚ ਮੀਟਿੰਗਾਂ ਕਰਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ। ਇਸ ਮੌਕੇ ਸੂਬਾ ਮੀਤ ਪ੍ਰਧਾਨ ਜੋਗਿੰਦਰ ਸਿੰਘ ਮੈਣੀ, ਜਨਰਲ ਕੌਂਸਲ ਮੈਂਬਰ ਜਤਿੰਦਰ ਸਿੰਘ ਧਾਲੀਵਾਲ, ਭਿੰਦਰ ਸਿੰਘ ਮੰਡੀ, ਇੰਡਸਟਰੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਭਾਰਤ ਭੂਸ਼ਨ ਟੋਨੀ, ਜਰਨੈਲ ਸਿੰਘ ਮਾਜਰੀ, ਸੋਮਨਾਥ ਅਜਨਾਲੀ ਅਤੇ ਯੂਥ ਆਗੂ ਹਰਦੀਪ ਸਿੰਘ ਗੋਰਾ ਨੇ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ। ਆਗੂਆਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਘਰ-ਘਰ ਪੈਂਫਲੈਟ ਵੰਡੇ ਅਤੇ ਮੁਹਿੰਮ ਤਹਿਤ ਫ਼ਾਰਮ ਭਰੇ। ਇਕੱਠ ’ਚ ਬਲਜਿੰਦਰ ਸਿੰਘ ਭੰਗੂ, ਸਿਮਰਨਜੀਤ ਸਿੰਘ ਧਾਲੀਵਾਲ, ਅਮਰਿੰਦਰ ਸਿੰਘ, ਬਲਜੀਤ ਸਿੰਘ ਅੰਬੇਮਾਜਰਾ, ਹਰਤੇਜਪਾਲ ਸਿੰਘ ਸਾਬਕਾ ਸਰਪੰਚ, ਮਹਿੰਗਾ ਸਿੰਘ, ਦੀਦਾਰ ਸਿੰਘ ਅਜਨਾਲੀ, ਹਰਜੀਤ ਸਿੰਘ ਤ੍ਰਿਲੋਕਪੁਰੀ, ਯੂਥ ਪ੍ਰਧਾਨ ਦਿਲਾਵਰ ਸਿੰਘ ਚੀਮਾ ਅਤੇ ਰਾਜੇਸ਼ ਕੁਮਾਰ ਸਾਹੀ ਸਮੇਤ ਵੱਡੀ ਗਿਣਤੀ ’ਚ ਇਲਾਕਾ ਨਿਵਾਸੀ ਮੌਜੂਦ ਸਨ।