- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ ਦਲ ਵੱਲੋਂ ਨਵਨਿਯੁਕਤ ਅਹੁਦੇਦਾਰਾਂ ਅਤੇ ਆਗੂਆਂ ਦਾ ਵਿਸ਼ੇਸ਼ ਸਨਮਾਨ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਵੱਲੋਂ ਹਲਕੇ ਦੀ ਸੀਨੀਅਰ ਲੀਡਰਸ਼ਿਪ ਨੂੰ ਨਾਲ ਲੈ ਕੇ ਪਾਰਟੀ ਵੱਲੋਂ ਨਵੀਆਂ ਜ਼ਿੰਮੇਵਾਰੀਆਂ ਪ੍ਰਾਪਤ ਕਰਨ ਵਾਲੇ ਮਿਹਨਤੀ ਆਗੂਆਂ ਤੇ ਵਰਕਰਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਦੇ ਇੰਚਾਰਜ ਅਤੇ ਸੂਬੇ ਦੇ ਮੀਤ ਪ੍ਰਧਾਨ ਵਜੋਂ ਨਿਯੁਕਤ ਕੀਤੇ ਗਏ ਹਰਜੋਤ ਸਿੰਘ ਮਾਂਗਟ ਦਾ ਵੀ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਰਾਜੂ ਖੰਨਾ ਨੇ ਆਗੂਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਾਰਟੀ ਹਮੇਸ਼ਾ ਮਿਹਨਤੀ ਅਤੇ ਸਮਰਪਿਤ ਵਰਕਰਾਂ ਦੀ ਕਦਰ ਕਰਦੀ ਹੈ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰਦਿਆਂ ਘਰ-ਘਰ ਜਾ ਕੇ ਪਾਰਟੀ ਦੀਆਂ ਨੀਤੀਆਂ ਦਾ ਪ੍ਰਚਾਰ ਕਰਨ ਅਤੇ ਮੌਜੂਦਾ ਸਰਕਾਰ ਦੀਆਂ ਨਾਕਾਮੀਆਂ ਨੂੰ ਲੋਕਾਂ ਸਾਹਮਣੇ ਰੱਖਣ। ਇਸ ਮੌਕੇ ਕੈਪਟਨ ਜਸਵੰਤ ਸਿੰਘ ਬਾਜਵਾ, ਕੁਲਦੀਪ ਸਿੰਘ ਮੁੱਢੜੀਆ, ਕਰਮਜੀਤ ਸਿੰਘ ਭਗੜਾਣਾ, ਕੇਕੇ ਜਿੰਦਲ, ਕੁਲਦੀਪ ਸਿੰਘ ਮਛਰਾਈ, ਜੋਗਿੰਦਰ ਸਿੰਘ ਮੈਣੀ, ਜਤਿੰਦਰ ਸਿੰਘ ਧਾਲੀਵਾਲ, ਰਣਜੀਤ ਸਿੰਘ ਘੋਲਾ ਰੁੜਕੀ, ਭਗਵੰਤ ਸਿੰਘ ਗੱਗੀ ਚੌਬਦਾਰਾ, ਰੁਪਿੰਦਰ ਸਿੰਘ ਕੁੰਜਾਰੀ, ਜਸਪ੍ਰੀਤ ਸਿੰਘ ਜੱਸੀ ਮੰਡੀ ਅਤੇ ਹਰਦੀਪ ਸਿੰਘ ਗੋਰਾ ਅਜਨਾਲੀ ਸਮੇਤ ਵੱਡੀ ਗਿਣਤੀ ’ਚ ਵਰਕਰ ਹਾਜ਼ਰ ਸਨ।