- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਮਲੋਹ ਚ ਅਕਾਲੀ ਦਲ ਦੀ ਪੰਜਾਬ ਬਚਾਓ ਮੁਹਿੰਮ ਤਹਿਤ ਲੋਕਾਂ ਨਾਲ ਰਾਬਤਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਸ਼੍ਰੋਮਣੀ ਅਕਾਲੀ ਦਲ ਵੱਲੋਂ ਚਲਾਈ ਜਾ ਰਹੀ ‘ਪੰਜਾਬ ਬਚਾਓ’ ਮੁਹਿੰਮ ਤਹਿਤ ਹਲਕਾ ਅਮਲੋਹ ’ਚ ਡੋਰ-ਟੂ-ਡੋਰ ਪ੍ਰੋਗਰਾਮ ਲਗਾਤਾਰ ਜਾਰੀ ਹਨ। ਇਸੇ ਲੜੀ ਤਹਿਤ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਪਿੰਡ ਖੁੰਮਣਾ, ਮਾਜਰੀ ਕਿਸ਼ਨੇਵਾਲੀ ਅਤੇ ਕਾਹਨਪੁਰਾ ਵਿਖੇ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮਿਸ਼ਨ 2027 ਦੀ ਕਾਮਯਾਬੀ ਲਈ ਫਾਰਮ ਭਰੇ ਗਏ ਅਤੇ ਚੋਣ ਮੈਨੀਫੈਸਟੋ ਲਈ ਆਮ ਲੋਕਾਂ ਤੋਂ ਸੁਝਾਅ ਲਏ ਗਏ। ਉਨ੍ਹਾਂ ਲੋਕਾਂ ਨੂੰ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਵੀ ਜਾਣੂ ਕਰਵਾਇਆ। ਇਸ ਮੌਕੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਅਤੇ ਜ਼ਿਲ੍ਹਾ ਪ੍ਰਧਾਨ ਸਰਨਜੀਤ ਸਿੰਘ ਚਨਾਥਲ ਨੇ ਕਿਹਾ ਕਿ ਪੰਜਾਬ ਨੂੰ ਮੌਜੂਦਾ ਹਾਲਾਤਾਂ ’ਚੋਂ ਬਾਹਰ ਕੱਢਣ ਲਈ ਲੋਕਾਂ ਨੂੰ ਇਕਜੁੱਟ ਹੋ ਕੇ ਅਕਾਲੀ ਦਲ ਦਾ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਈਡੀ ਅਤੇ ਸੀਬੀਆਈ ਵਰਗੀਆਂ ਏਜੰਸੀਆਂ ਦੀਆਂ ਕਾਰਵਾਈਆਂ ਦੇ ਮਾਮਲੇ ’ਚ ਜਲਦ ਸੱਚਾਈ ਸਾਹਮਣੇ ਆਵੇਗੀ ਅਤੇ ਕਿਸੇ ਵੀ ਤਰ੍ਹਾਂ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਨ੍ਹਾਂ ਪ੍ਰੋਗਰਾਮਾਂ ’ਚ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਡਾ. ਅਰਜਨ ਸਿੰਘ ਅਮਲੋਹ, ਕੁਲਦੀਪ ਸਿੰਘ ਮਛਰਾਈ, ਰੇਸ਼ਮ ਸਿੰਘ ਵਿਰਕ, ਜਰਨੈਲ ਸਿੰਘ ਮਾਜਰੀ, ਹਰਵਿੰਦਰ ਸਿੰਘ ਬਿੰਦਾ ਮਾਜਰੀ, ਸਿਮਰਨਜੀਤ ਸਿੰਘ ਧਾਲੀਵਾਲ, ਗੁਰਦੀਪ ਸਿੰਘ ਬੱਬੀ, ਨਵਰਿੰਦਰ ਸਿੰਘ ਸੋਨੂੰ, ਅੰਗਰੇਜ਼ ਸਿੰਘ ਲਾਡਪੁਰ, ਮਨਪ੍ਰੀਤ ਸਿੰਘ ਮਾਜਰੀ, ਪਾਲ ਸਿੰਘ, ਹਰਬੰਸ ਕੌਰ ਸਮੇਤ ਵੱਡੀ ਗਿਣਤੀ ’ਚ ਇਲਾਕਾ ਵਾਸੀ ਅਤੇ ਪਾਰਟੀ ਵਰਕਰ ਹਾਜ਼ਰ ਸਨ।