- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ ਦਲ ਵੱਲੋਂ ਲੋਕ ਹਿਤੈਸ਼ੀ ਚੋਣ ਮੈਨੀਫੈਸਟੋ ਲਈ ਸੁਝਾਅ ਫਾਰਮ ਭਰਨ ਦੀ ਮੁਹਿੰਮ ਸ਼ੁਰੂ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਮਲੋਹ : ਸ਼੍ਰੋਮਣੀ ਅਕਾਲੀ ਦਲ ਵੱਲੋਂ ਚਲਾਈ ‘ਪੰਜਾਬ ਬਚਾਓ ਮੁਹਿੰਮ’ ਤਹਿਤ ਹਲਕਾ ਅਮਲੋਹ ਦੇ ਪਿੰਡ ਖਨਿਆਣ, ਚਹਿਲਾਂ, ਧਰਮਗੜ੍ਹ, ਅਲਾਦਾਦਪੁਰ, ਬੈਣੀ ਜੇਰ ਅਤੇ ਮਛਰਾਈ ਖੁਰਦ ਵਿਖੇ ਮੀਟਿੰਗਾਂ ਕੀਤੀਆਂ ਗਈਆਂ। ਇਸ ਦੌਰਾਨ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਥਿਤ ਗੁਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਮੁੱਖ ਮਕਸਦ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝ ਕੇ ਹੱਲ ਕਰਨਾ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਲੋਕ ਹਿਤੈਸ਼ੀ ਚੋਣ ਮੈਨੀਫੈਸਟੋ ਤਿਆਰ ਕਰਨ ਲਈ ਆਮ ਲੋਕਾਂ ਕੋਲੋਂ ਸੁਝਾਅ ਫਾਰਮ ਭਰਵਾਏ ਜਾ ਰਹੇ ਹਨ, ਤਾਂ ਜੋ ਭਵਿੱਖ ਦੀਆਂ ਨੀਤੀਆਂ ਲੋਕਾਂ ਦੀ ਲੋੜ ਅਨੁਸਾਰ ਬਣ ਸਕਣ। ਉਨ੍ਹਾਂ ਵਰਕਰਾਂ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਪਿਛਲੇ ਵਿਕਾਸ ਕਾਰਜਾਂ ਦਾ ਸੁਨੇਹਾ ਘਰ-ਘਰ ਪਹੁੰਚਾਉਣ ਦੀ ਅਪੀਲ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖਾਲਸਾ, ਕੁਲਦੀਪ ਸਿੰਘ ਮਛਰਾਈ, ਸੰਤੋਖ ਸਿੰਘ ਜੰਜੂਆ, ਹਰਵਿੰਦਰ ਸਿੰਘ ਬਿੰਦਾ ਮਾਜਰੀ, ਗੁਰਵਿੰਦਰ ਸਿੰਘ ਸਲਾਣਾ, ਸੰਤੋਖ ਸਿੰਘ ਖਨਿਆਣ, ਮਹਿੰਦਰ ਸਿੰਘ, ਗੁਰਦੀਪ ਸਿੰਘ ਚਹਿਲਾਂ, ਜਮਲਾ ਸਿੰਘ, ਗੁਰਪ੍ਰੀਤ ਸਿੰਘ ਗੋਲੂ, ਨਰਿੰਦਰ ਸਿੰਘ ਚਹਿਲਾਂ, ਰੁਘਬੀਰ ਸਿੰਘ, ਕੇਵਲ ਖਾਂ ਧਰਮਗੜ੍ਹ, ਪਵਿੱਤਰ ਸਿੰਘ ਧਰਮਗੜ੍ਹ, ਨਿਰਮਲ ਸਿੰਘ, ਡਾ. ਜਸਵੰਤ ਸਿੰਘ ਅਲਾਦਾਦਪੁਰ, ਨਰਿੰਦਰਪਾਲ ਸਿੰਘ, ਗੁਰਪ੍ਰੀਤ ਸਿੰਘ, ਸੁਖਦੇਵ ਸਿੰਘ ਬੈਣੀ, ਕਰਨਵੀਰ ਸਿੰਘ ਮਛਰਾਈ, ਸਨਦੀਪ ਸਿੰਘ, ਅਵਤਾਰ ਸਿੰਘ ਅਤੇ ਜੰਗ ਸਿੰਘ ਸਮੇਤ ਵੱਡੀ ਗਿਣਤੀ ’ਚ ਵਰਕਰ ਹਾਜ਼ਰ ਸਨ।