ਰਾਜਿੰਦਰ ਸਿੰਘ ਭੱਟ,ਫ਼ਤਹਿਗੜ੍ਹ ਸਾਹਿਬ

ਅਕਾਲੀ ਦਲ ਹਮੇਸ਼ਾ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ ਹੈ। ਇਹ ਪ੍ਰਗਟਾਵਾ ਹਲਕਾ ਇੰਚਾਰਜ ਦੀਦਾਰ ਸਿੰਘ ਭੱਟੀ ਨੇ ਮੀਟਿੰਗ ਉਪਰੰਤ ਗੱਲਬਾਤ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ 1 ਅਕਤੂਬਰ ਨੂੰ ਕੱਢੇ ਜਾ ਰਹੇ ਕਿਸਾਨ ਮਾਰਚ ਦੀਆਂ ਤਿਆਰੀਆਂ ਨੂੰ ਲੈ ਕੇ ਸਰਕਲ ਮੂਲੇਪੁਰ ਦੇ ਪਾਰਟੀ ਵਰਕਰਾਂ ਨਾਲ ਭੱਟੀ ਫਾਰਮ ਸਰਹਿੰਦ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕਰਕੇ ਵਿਚਾਰਾਂ ਕੀਤੀਆਂ ਅਤੇ ਕਿਸਾਨ ਮਾਰਚ ਨੂੰ ਸਫਲ ਬਣਾਉਣ ਲਈ ਵਰਕਰਾਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ। ਸ. ਭੱਟੀ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਬਿੱਲਾਂ ਦੇ ਖ਼ਿਲਾਫ਼ ਅਕਾਲੀ ਦਲ ਵੱਲੋਂ ਕਿਸਾਨ ਮਾਰਚ ਕੱਿਢਆ ਜਾਵੇਗਾ ਜਿਸ ਦੀ ਸ਼ੁਰੂਆਤ ਤਖ਼ਤ ਸ੍ਰੀ ਅੰਮਿ੍ਤਸਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਹੋਵੇਗੀ। ਉਨ੍ਹਾਂ ਕਿਹਾ ਕਿ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਵੀ ਵੱਡੀ ਗਿਣਤੀ ਵਿੱਚ ਟਰੈਕਟਰ ਅਤੇ ਕਾਰਾਂ ਦਾ ਵੱਡਾ ਕਾਫ਼ਲਾ 1 ਅਕਤੂਬਰ ਨੂੰ 10 ਵਜੇ ਭੱਟੀ ਫਾਰਮ ਸਰਹਿੰਦ ਤੋਂ ਮੋਹਾਲੀ ਵੱਲ ਕੂਚ ਕਰੇਗਾ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕਿਸਾਨ ਵਿਰੋਧੀ ਬਿੱਲਾਂ ਨੂੰ ਵਾਪਸ ਕਰਵਾਉਣ ਲਈ ਪੰਜਾਬ ਦੇ ਰਾਜਪਾਲ ਨੂੰ ਇਕ ਮੰਗ ਪੱਤਰ ਦਿੱਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਾਰਿਆਂ ਨੂੰ ਇੱਕਜੁਟਤਾ ਨਾਲ ਰਲ ਕੇ ਕਿਸਾਨਾਂ ਦੀ ਲੜਾਈ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਅਜਾਇਬ ਸਿੰਘ ਜਖਵਾਲੀ ਕੌਮੀ ਮੀਤ ਪ੍ਰਧਾਨ ਅਕਾਲੀ ਦਲ, ਸਰਕਲ ਪ੍ਰਧਾਨ ਮਨਦੀਪ ਸਿੰਘ ਪੋਲਾ, ਐਡਵੋਕੇਟ ਰਾਜਵੀਰ ਸਿੰਘ ਗਰੇਵਾਲ, ਪਰਵਿੰਦਰ ਸਿੰਘ ਦਿਓਲ, ਪੁਨੀਤ ਬਾਵਾ, ਸੇਮਜੀਤ ਸਿੰਘ ਛੰਨਾ, ਗੁਰਦੀਪ ਸਿੰਘ ਛਲੇੜੀ, ਮਨਜੀਤ ਸਿੰਘ ਲਟੌਰ ਸਾਬਕਾ ਸਰਪੰਚ, ਹਰਜਿੰਦਰ ਸਿੰਘ ਭੰਗੂ, ਜਸਵੰਤ ਸਿੰਘ ਹਿੰਦੂਪੁਰ, ਕਮਲ ਖਾਨ, ਅੱਲ੍ਹਾ ਰੰਗ ਮੂਲੇਪੁਰ, ਨਿਧਾਨ ਸਿੰਘ ਨੰਬਰਦਾਰ, ਪਰਗਟ ਸਿੰਘ ਲਟੌਰ, ਸ਼ਿੰਗਾਰਾ ਸਿੰਘ, ਗੁਰਪ੍ਰਰੀਤ ਸਿੰਘ, ਸੁਖਬੀਰ ਸਿੰਘ ਲਟੌਰ, ਰਜਿੰਦਰ ਸਿੰਘ, ਰਾਜਵਿੰਦਰ ਸਿੰਘ, ਗੁਰਦੀਪ ਸਿੰਘ, ਪਾਖਰ ਸਿੰਘ, ਜਤਿੰਦਰ ਸਿੰਘ, ਬਰਿੰਦਰ ਸਿੰਘ ਆਦਿ ਮੌਜੂਦ ਸਨ।