ਕੇਵਲ ਸਿੰਘ,ਅਮਲੋਹ

ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਰਾਜ ਭਾਗ ਤਾਂ ਲੈ ਲਿਆ ਗਿਆ ਹੈ ਪਰ ਕਾਂਗਰਸ ਸਰਕਾਰ ਵਾਅਦੇ ਪੂਰੇ ਨਹੀਂ ਕਰ ਸਕੀ। ਜਿਸ ਕਾਰਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੈਪਟਨ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਨੂੰ ਲੈ ਕੇ 1 ਮਾਰਚ ਨੂੰ ਹੋਣ ਵਾਲੇ ਸੈਸ਼ਨ ਦੌਰਾਨ ਵਿਧਾਨ ਸਭਾ ਦਾ ਅਕਾਲੀ ਦਲ ਵੱਲੋਂ ਿਘਰਾਓ ਕੀਤਾ ਜਾਵੇਗਾ ਜਿਸ ਵਿੱਚ ਵੱਡੀ ਗਿਣਤੀ ਹਲਕਾ ਅਮਲੋਹ ਦੇ ਵਸਨੀਕਾਂ ਦੀ ਸ਼ਮੂਲੀਅਤ ਹੋਵੇਗੀ। ਇਸ ਗੱਲ ਦਾ ਪ੍ਰਗਟਾਵਾ ਅਕਾਲੀ ਦਲ ਦੇ ਹਲਕਾ ਅਮਲੋਹ ਤੋਂ ਇੰਚਾਰਜ ਗੁਰਪ੍ਰਰੀਤ ਸਿੰਘ ਰਾਜੂ ਖੰਨਾ ਨੇ ਹਲਕੇ ਦੀ ਸੀਨੀਅਰ ਲੀਡਰਸ਼ਿਪ ਨਾਲ ਮੀਟਿੰਗ ਕਰਨ ਉਪਰੰਤ ਕੀਤਾ। ਰਾਜੂ ਖੰਨਾ ਨੇ ਕਿਹਾ ਕਿ ਜਿੱਥੇ 1 ਮਾਰਚ ਦੇ ਵਿਧਾਨ ਸਭਾ ਿਘਰਾਓ ਲਈ ਹਲਕਾ ਅਮਲੋਹ ਦੇ ਵਰਕਰਾਂ ਅਤੇ ਆਗੂਆਂ ਵਿੱਚ ਵਧੇਰੇ ਉਤਸ਼ਾਹ ਪਾਇਆ ਜਾ ਰਿਹਾ ਹੈ ਉੱਥੇ 24 ਮਾਰਚ ਨੂੰ ਅਕਾਲੀ ਦਲ ਵੱਲੋਂ ਮੋਦੀ ਦੇ ਕਾਲੇ ਕਾਨੂੰਨਾਂ ਨੂੰ ਲੈ ਕੇ ਕਿਸਾਨੀ ਦੇ ਹੱਕ ਵਿੱਚ ਤੇ ਕੈਪਟਨ ਸਰਕਾਰ ਵੱਲੋਂ ਕੀਤੇ ਝੂਠੇ ਵਾਅਦਿਆਂ ਨੂੰ ਯਾਦ ਕਰਵਾਉਣ ਤਹਿਤ ਅਮਲੋਹ ਵਿਖੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ ਜਿਸ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਮੱੁਚੀ ਸੀਨੀਅਰ ਲੀਡਰਸ਼ਿਪ ਤੇ ਕਿਸਾਨ ਆਗੂ ਸੰਬੋਧਨ ਕਰਨਗੇ। ਇਸ ਮੌਕੇ ਸੂਬਾ ਪ੍ਰਧਾਨ ਮੁਲਾਜਿਮ ਵਿੰਗ ਕਰਮਜੀਤ ਸਿੰਘ ਭਗੜਾਣਾ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਕਿ੍ਸ਼ਨ ਵਰਮਾ ਬੋਬੀ, ਸੁਖਵਿੰਦਰ ਸਿੰਘ ਭਾਂਬਰੀ, ਉਦਯੋਗਪਤੀ ਕੇ ਕੇ ਜਿੰਦਲ, ਭਾਰਤ ਭੂਸ਼ਨ ਟੋਨੀ, ਪਰਮਜੀਤ ਸਿੰਘ ਖਨਿਆਣ, ਜਤਿੰਦਰ ਸਿੰਘ ਧਾਲੀਵਾਲ, ਕੈਪਟਨ ਜਸਵੰਤ ਸਿੰਘ ਬਾਜਵਾ, ਯੂਥ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਰਾਏ, ਸਤਵਿੰਦਰ ਕੌਰ ਗਿੱਲ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਕੁਲਦੀਪ ਸਿੰਘ ਮੁੱਢੜੀਆਂ, ਪ੍ਰਧਾਨ ਹਰਬੰਸ ਸਿੰਘ ਬਡਾਲੀ, ਪ੍ਰਧਾਨ ਹਰਿੰਦਰ ਸਿੰਘ ਦੀਵਾ, ਜਰਨੈਲ ਸਿੰਘ ਮਾਜਰੀ, ਗੁਰਮੀਤ ਕੌਰ ਵਿਰਕ, ਗੁਰਦੀਪ ਸਿੰਘ ਮੰਡੋਫਲ, ਕੁਲਜੀਤ ਸਿੰਘ ਨਰੈਣਗੜ੍ਹ, ਹਰਮੀਤ ਸਿੰਘ ਖਾਲਸਾ, ਨਾਜਰ ਸਿੰਘ ਸੰਤ ਨਗਰ, ਸ਼ਰਧਾ ਸਿੰਘ ਛੰਨਾ, ਸੁਖਚੈਨ ਸਿੰਘ ਦੀਵਾ, ਅਮਨ ਲਾਡਪੁਰ, ਕੇਵਲ ਖਾਂ ਧਰਮਗੜ੍ਹ ਆਦਿ ਮੌਜੂਦ ਸਨ।