- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਾਰਟੀ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੀਆਂ ਚੋਣਾਂ ਜਲਦ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ ਤਾਂ ਜੋ ਸਿੱਖ ਸੰਗਤ ਨੂੰ ਆਪਣੇ ਨੁਮਾਇੰਦੇ ਚੁਣਨ ਦਾ ਮੌਕਾ ਮਿਲ ਸਕੇ। ਇਸ ਤੋਂ ਇਲਾਵਾ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਤੁਰੰਤ ਹੱਲ ਕਰਨ ਦੀ ਲੋੜ 'ਤੇ ਵੀ ਜ਼ੋਰ ਦਿੱਤਾ ਗਿਆ।

ਗੁਰਪ੍ਰੀਤ ਮਹਿਕ, ਫ਼ਤਹਿਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਲੀਡਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਤਰਖਾਣ ਮਾਜਰਾ ਦੀ ਅਗਵਾਈ ਹੇਠ ਪੰਜਾਬ ਦੇ ਰਾਜਪਾਲ ਦੇ ਨਾਮ ਇੱਕ ਮੰਗ ਪੱਤਰ ਜ਼ਿਲ੍ਹਾ ਡਿਪਟੀ ਕਮਿਸ਼ਨਰ ਫਤਿਹਗੜ੍ਹ ਸਾਹਿਬ ਨੂੰ ਸੌਂਪਿਆ ਗਿਆ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ, ਸੂਬਾ ਜਨਰਲ ਸਕੱਤਰ ਰਣਵੀਰ ਸਿੰਘ ਪੁਨੀਆ ਅਤੇ ਜ਼ਿਲ੍ਹੇ ਦੀ ਸਮੁੱਚੀ ਲੀਡਰਸ਼ਿਪ ਹਾਜ਼ਰ ਰਹੀ।
ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਘੱਲੂਘਾਰੇ ਵਾਲੇ ਦਿਨਾਂ ਨੂੰ ਸਮਰਪਿਤ ਹੋ ਕੇ ਪੰਜਾਬ ਅਤੇ ਪੰਥ ਨਾਲ ਜੁੜੇ ਅਹਿਮ ਮਸਲਿਆਂ ਨੂੰ ਉਭਾਰਨ ਲਈ ਇਹ ਮੰਗ ਪੱਤਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇਸ ਵੇਲੇ ਕਈ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਇਨ੍ਹਾਂ ਦੇ ਹੱਲ ਲਈ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਤੁਰੰਤ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਮੰਗ ਪੱਤਰ ਵਿੱਚ ਲੰਬੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ ਗਈ ਹੈ। ਇਸ ਦੇ ਨਾਲ ਹੀ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਪੱਕੇ ਤੌਰ 'ਤੇ ਖੁੱਲ੍ਹਾ ਰੱਖਣ ਅਤੇ ਸੰਗਤਾਂ ਲਈ ਸੌਖੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੀ ਮੰਗ ਵੀ ਉਠਾਈ ਗਈ ਹੈ।
ਪਾਰਟੀ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੀਆਂ ਚੋਣਾਂ ਜਲਦ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ ਤਾਂ ਜੋ ਸਿੱਖ ਸੰਗਤ ਨੂੰ ਆਪਣੇ ਨੁਮਾਇੰਦੇ ਚੁਣਨ ਦਾ ਮੌਕਾ ਮਿਲ ਸਕੇ। ਇਸ ਤੋਂ ਇਲਾਵਾ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਤੁਰੰਤ ਹੱਲ ਕਰਨ ਦੀ ਲੋੜ 'ਤੇ ਵੀ ਜ਼ੋਰ ਦਿੱਤਾ ਗਿਆ।
ਸਰਹੱਦੀ ਵਪਾਰ ਅਤੇ ਚੰਡੀਗੜ੍ਹ ਦਾ ਮੁੱਦਾ ਵੀ ਚੁੱਕਿਆ
ਪ੍ਰੋ ਚੰਦੂਮਾਜਰਾ ਨੇ ਦੱਸਿਆ ਕਿ ਮੰਗ ਪੱਤਰ ਵਿੱਚ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਬਾਘਾ ਅਤੇ ਹੁਸੈਨੀਵਾਲਾ ਸਰਹੱਦ ਰਾਹੀਂ ਵਪਾਰ ਮੁੜ ਸ਼ੁਰੂ ਕਰਨ ਦੀ ਮੰਗ ਕੀਤੀ ਗਈ। ਆਗੂਆਂ ਨੇ ਕਿਹਾ ਕਿ ਇਸ ਨਾਲ ਸਰਹੱਦੀ ਖੇਤਰਾਂ ਦੇ ਲੋਕਾਂ ਨੂੰ ਰੁਜ਼ਗਾਰ ਦੇ ਨਵੇਂ ਮੌਕੇ ਮਿਲਣਗੇ ਅਤੇ ਵਪਾਰਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ। ਇਸ ਦੇ ਨਾਲ ਹੀ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਨੂੰ ਪੰਜਾਬ ਦੇ ਹਵਾਲੇ ਕਰਨ ਅਤੇ ਪੰਜਾਬੀ ਬੋਲਦੇ ਇਲਾਕਿਆਂ ਨੂੰ ਪੰਜਾਬ ਵਿੱਚ ਸ਼ਾਮਲ ਕਰਨ ਦੀ ਮੰਗ ਵੀ ਜ਼ੋਰਦਾਰ ਢੰਗ ਨਾਲ ਉਠਾਈ ਗਈ।
ਸੂਬਾ ਜਰਨਲ ਸਕੱਤਰ ਰਣਵੀਰ ਸਿੰਘ ਪੂਣੀਆ ਨੇ ਕਿਹਾ ਕਿ ਮੰਗ ਪੱਤਰ ਵਿੱਚ ਸ਼ਾਮਲ ਸਾਰੇ ਮੁੱਦੇ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ, ਹੱਕਾਂ ਅਤੇ ਭਵਿੱਖ ਨਾਲ ਸਿੱਧੇ ਤੌਰ 'ਤੇ ਜੁੜੇ ਹੋਏ ਹਨ। ਉਨ੍ਹਾਂ ਉਮੀਦ ਪ੍ਰਗਟਾਈ ਕਿ ਪੰਜਾਬ ਦੇ ਰਾਜਪਾਲ ਇਨ੍ਹਾਂ ਮੰਗਾਂ ਨੂੰ ਕੇਂਦਰ ਸਰਕਾਰ ਤੱਕ ਪਹੁੰਚਾਉਣਗੇ ਅਤੇ ਇਨ੍ਹਾਂ ਦੇ ਹੱਲ ਲਈ ਸਕਾਰਾਤਮਕ ਪਹਿਲ ਕੀਤੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਤਰਖਾਣ ਮਾਜਰਾ ਨੇ ਸਮੁੱਚੀ ਸੀਨੀਅਰ ਲੀਡਰਸ਼ਿਪ ਅਤੇ ਜ਼ਿਲ੍ਹਾ ਸ੍ਰੀ ਫਤਹਿਗੜ੍ਹ ਸਾਹਿਬ ਦੀ ਪਹੁੰਚੇ ਆਗੂਆਂ ਤੇ ਵਰਕਰਾਂ ਦਾ ਪਹੁੰਚਣ ਤੇ ਧੰਨਵਾਦ ਕੀਤਾ।
ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਜਿਲ੍ਹਾ ਪ੍ਰਧਾਨ ਸ ਮਨਦੀਪ ਸਿੰਘ ਤਰਖਾਣ ਮਾਜਰਾ ਦੀ ਅਗਵਾਈ ਵਿਚ ਸ੍ਰੀ ਫਤਹਿਗੜ੍ਹ ਸਾਹਿਬ ਜਿਲ੍ਹੇ ਵਿੱਚ ਮੰਗ ਪੱਤਰ ਡਿਪਟੀ ਕਮਿਸ਼ਨਰ ਰਾਹੀਂ ਗਵਰਨਰ ਪੰਜਾਬ ਨੂੰ ਦਿੱਤਾ ਗਿਆ।
ਇਸ ਮੰਗ ਪੱਤਰ ਨੂੰ ਦੇਣ ਵਾਲੇ ਜਥੇ ਦੀ ਅਗਵਾਈ ਕੋਰ ਕਮੇਟੀ ਮੈਂਬਰ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ, ਰਣਧੀਰ ਸਿੰਘ ਰੱਖੜਾ, ਰਣਬੀਰ ਸਿੰਘ ਪੂਨੀਆ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ, ਬਲਤੇਜ ਸਿੰਘ ਮਹਿਦੂਦਾ ਮੈਂਬਰ ਵਰਕਿੰਗ ਕਮੇਟੀ, ਹਰਵੋਲ ਸਿੰਘ ਮਾਧੋਪੁਰ ਸੀਨੀਅਰ ਮੀਤ ਪ੍ਰਧਾਨ, ਗੁਰਜੀਤ ਸਿੰਘ ਤਲਵੰਡੀ ਆਦਿ ਸੀਨੀਅਰ ਅਕਾਲੀ ਆਗੂਆਂ ਨੇ ਕੀਤੀ।