- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ ਦਲ ਵੱਲੋਂ ਐਸਡੀਐਮ ਦਫ਼ਤਰ ਅਮਲੋਹ ਅੱਗੇ ਧਰਨਾ ਅੱਜ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਮਲੋਹ : ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਐਲਾਨ ਕੀਤਾ ਕਿ ਸੂਬੇ ਅਤੇ ਹਲਕੇ ’ਚ ਲਗਾਤਾਰ ਲੱਗ ਰਹੇ ਬਿਜਲੀ ਕੱਟਾਂ ਖ਼ਿਲਾਫ਼ ਬੁੱਧਵਾਰ 16 ਸਤੰਬਰ ਨੂੰ ਐੱਸਡੀਐੱਮ ਦਫ਼ਤਰ ਅਮਲੋਹ ਅੱਗੇ ਸਵੇਰੇ 9 ਵਜੇ ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ। ਇਸ ਧਰਨੇ ਦੀ ਤਿਆਰੀ ਸਬੰਧੀ ਪਾਰਟੀ ਦਫ਼ਤਰ ਅਮਲੋਹ ਵਿਖੇ ਸੀਨੀਅਰ ਆਗੂਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਕਿਸਾਨਾਂ ਨੂੰ 8 ਘੰਟੇ ਅਤੇ ਘਰੇਲੂ ਖਪਤਕਾਰਾਂ ਨੂੰ 24 ਘੰਟੇ ਨਿਰਵਿਘਨ ਬਿਜਲੀ ਦੇਣ ਦੇ ਵਾਅਦੇ ’ਤੇ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਰੋਜ਼ਾਨਾ 16 ਤੋਂ 18 ਘੰਟੇ ਦੇ ਬਿਜਲੀ ਕੱਟ ਝੱਲਣੇ ਪੈ ਰਹੇ ਹਨ। ਉਨ੍ਹਾਂ ਕਿਹਾ ਕਿ ਬਿਜਲੀ ਸੰਕਟ ਕਾਰਨ ਕਿਸਾਨਾਂ ਦੀ ਝੋਨੇ ਦੀ ਫ਼ਸਲ ਪ੍ਰਭਾਵਿਤ ਹੋ ਰਹੀ ਹੈ ਤੇ ਵਪਾਰੀ ਤੇ ਰਾਈਸ ਮਿੱਲਰ ਵੀ ਭਾਰੀ ਮੰਦੀ ਵੱਲ ਧੱਕੇ ਜਾ ਰਹੇ ਹਨ। ਉਨ੍ਹਾਂ ਸਮੂਹ ਪ੍ਰਭਾਵਿਤ ਵਰਗਾਂ ਨੂੰ 16 ਸਤੰਬਰ ਦੇ ਧਰਨੇ ’ਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ, ਕਰਮਜੀਤ ਸਿੰਘ ਭਗੜਾਣਾ, ਕੈਪਟਨ ਜਸਵੰਤ ਸਿੰਘ ਬਾਜਵਾ, ਕੁਲਦੀਪ ਸਿੰਘ ਮੁੱਢੜੀਆ, ਜੋਗਿੰਦਰ ਸਿੰਘ ਮੈਣੀ, ਕੁਲਦੀਪ ਸਿੰਘ ਮਛਰਾਈ, ਜਤਿੰਦਰ ਸਿੰਘ ਧਾਲੀਵਾਲ, ਭਿੰਦਰ ਸਿੰਘ ਮੰਡੀ, ਰਣਜੀਤ ਸਿੰਘ ਘੋਲਾ ਰੁੜਕੀ, ਪਰਮਿੰਦਰ ਸਿੰਘ ਨੀਟਾ ਸੰਧੂ, ਬਹਾਦਰ ਸਿੰਘ ਹੈਬਤਪੁਰ, ਸਿਮਰਨਜੀਤ ਸਿੰਘ ਧਾਲੀਵਾਲ, ਭਗਵੰਤ ਸਿੰਘ ਗੱਗੀ, ਸੰਤੋਖ ਸਿੰਘ ਜੰਜੂਆ, ਨਵਜੋਤ ਸਿੰਘ ਨਰੈਣਗੜ੍ਹ, ਬਲਤੇਜ ਸਿੰਘ ਅਮਲੋਹ, ਅਮਰਜੀਤ ਸਿੰਘ, ਨਵਜੋਤ ਸਿੰਘ ਸੰਧੂ, ਗੁਰਪ੍ਰੀਤ ਸਿੰਘ ਗੋਲੂ, ਮਹਿੰਦਰ ਸਿੰਘ ਖਨਿਆਣ, ਕਾਲਾ ਮਾਨ ਅਤੇ ਦਲਬਾਰਾ ਸਿੰਘ ਅਮਲੋਹ ਹਾਜ਼ਰ ਸਨ।