ਨਗਰ ਕੌਂਸਲ ਚੋਣਾਂ ’ਚ ਸਾਫ਼-ਸੁਥਰੇ ਅਕਸ ਵਾਲੇ ਉਮੀਦਵਾਰ ਉਤਾਰੇਗਾ ਅਕਾਲੀ ਦਲ : ਰਾਜੂ ਖੰਨਾ
ਨਗਰ ਕੌਂਸਲ ਚੋਣਾਂ ਵਿੱਚ ਸਾਫ਼-ਸੁਥਰੇ ਅਕਸ ਵਾਲੇ ਉਮੀਦਵਾਰ ਉਤਾਰੇਗਾ ਅਕਾਲੀ ਦਲ : ਰਾਜੂ ਖੰਨਾ
Publish Date: Tue, 21 Apr 2026 06:50 PM (IST)
Updated Date: Tue, 21 Apr 2026 06:52 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਸ਼੍ਰੋਮਣੀ ਅਕਾਲੀ ਦਲ ਵੱਲੋਂ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੀਆਂ ਆਗਾਮੀ ਚੋਣਾਂ ’ਚ ਸਾਫ਼-ਸੁਥਰੇ ਅਕਸ ਵਾਲੇ ਤੇ ਸ਼ਹਿਰ ਦੀ ਸੇਵਾ ਨੂੰ ਸਮਰਪਿਤ ਉਮੀਦਵਾਰ ਹੀ ਚੋਣ ਮੈਦਾਨ ਵਿਚ ਉਤਾਰੇ ਜਾਣਗੇ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਗੁਰਦੁਆਰਾ ਸਾਹਿਬ ਕੁੱਕੜ ਮਾਜਰਾ ਵਿਖੇ ਚੋਣਾਂ ਲਈ ਬਣਾਈ ਗਈ 13 ਮੈਂਬਰੀ ਨਿਗਰਾਨ ਕਮੇਟੀ ਨਾਲ ਮੀਟਿੰਗ ਕਰਨ ਉਪਰੰਤ ਕੀਤਾ। ਰਾਜੂ ਖੰਨਾ ਨੇ ਕਿਹਾ ਕਿ ਮੰਡੀ ਗੋਬਿੰਦਗੜ੍ਹ ਪੰਜਾਬ ਦੀ ਸਭ ਤੋਂ ਅਮੀਰ ਨਗਰ ਕੌਂਸਲ ਹੋਣ ਦੇ ਬਾਵਜੂਦ ਪਹਿਲਾਂ ਕਾਂਗਰਸ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇਸ ਨੂੰ ਲੁੱਟਣ ਤੋਂ ਸਿਵਾਏ ਕੁਝ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਸੀਵਰੇਜ ਸਿਸਟਮ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕਾ ਹੈ ਅਤੇ ਗੰਦਾ ਪਾਣੀ ਪੀਣ ਵਾਲੇ ਪਾਣੀ ਵਿੱਚ ਮਿਲ ਕੇ ਘਰਾਂ ਤੱਕ ਪਹੁੰਚ ਰਿਹਾ ਹੈ, ਜਿਸ ਕਾਰਨ ਲੋਕ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਨਗਰ ਕੌਂਸਲ ਵਿੱਚ ਲੋਕਾਂ ਦੇ ਕੰਮ ਕਰਨ ਦੀ ਬਜਾਏ ਉਨ੍ਹਾਂ ਨੂੰ ਟਾਲ-ਮਟੋਲ ਕਰਕੇ ਵਾਪਸ ਭੇਜ ਦਿੱਤਾ ਜਾਂਦਾ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾਉਣ ਤਾਂ ਜੋ ਸ਼ਹਿਰ ਦੀਆਂ ਸਮੱਸਿਆਵਾਂ ਦਾ ਪੁਖ਼ਤਾ ਹੱਲ ਹੋ ਸਕੇ। ਇਸ ਮੌਕੇ ਸੀਨੀਅਰ ਆਗੂ ਜਤਿੰਦਰ ਸਿੰਘ ਧਾਲੀਵਾਲ, ਸਾਬਕਾ ਪ੍ਰਧਾਨ ਹਰਪਾਲ ਸਿੰਘ ਨਸਰਾਲੀ, ਜੋਗਿੰਦਰ ਸਿੰਘ ਮੈਣੀ, ਭਿੰਦਰ ਸਿੰਘ ਮੰਡੀ, ਭਾਰਤ ਭੂਸ਼ਨ ਟੋਨੀ, ਜਰਨੈਲ ਸਿੰਘ ਮਾਜਰੀ, ਬਲਵੀਰ ਸਿੰਘ ਸਿੱਧੂ, ਨਾਜ਼ਰ ਸਿੰਘ ਮੰਡੀ, ਸੋਮਨਾਥ ਅਜਨਾਲੀ, ਬਿਕਰਮ ਸਿੰਘ ਬੀਕਾ, ਹਰਮੀਤ ਸਿੰਘ ਖਾਲਸਾ, ਕੁਲਵਿੰਦਰ ਸਿੰਘ ਭੰਗੂ, ਗੁਰਪ੍ਰੀਤ ਸਿੰਘ ਨੋਨੀ, ਬਹਾਦਰ ਸਿੰਘ ਹੈਬਤਪੁਰ, ਰਾਜੇਸ਼ ਕੁਮਾਰ ਸ਼ਾਹੀ, ਨਸ਼ੀਬ ਸਿੰਘ ਸੀਬਾ, ਜਗਦੇਵ ਸਿੰਘ ਸੰਗਤਪੁਰਾ, ਰੌਸ਼ਨ ਸਿੰਘ, ਪ੍ਰਦੀਪ ਕੁਮਾਰ ਮਿੰਟੂ, ਹਰਜੀਤ ਸਿੰਘ ਸੋਨੂੰ, ਦਿਲਾਵਰ ਸਿੰਘ ਚੀਮਾ, ਲਾਲੀ ਭੰਗੂ, ਯਸ਼ ਵਰਮਾ, ਹਰਤੇਜਪਾਲ ਸਿੰਘ ਅੰਬੇਮਾਜਰਾ, ਸੋਹਣ ਸਿੰਘ ਪ੍ਰੇਮ ਨਗਰ ਅਤੇ ਸਿਮਰਨਜੀਤ ਸਿੰਘ ਡਿਪਟੀ ਸਮੇਤ ਹੋਰ ਆਗੂ ਮੌਜੂਦ ਸਨ।