- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ ਦਲ ਦੀਆਂ ਰੈਲੀਆਂ 2027 ਦਾ ਮੁੱਢ ਬੰਨ੍ਹਣਗੀਆਂ : ਮੁਕਾਰੋਂਪੁਰ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਤੇ ਜ਼ਿਲ੍ਹਿਆਂ ਵਿਚ ਕੀਤੀਆਂ ਜਾਣ ਵਾਲੀਆਂ ਰੈਲੀਆਂ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਅਹਿਮ ਭੂਮਿਕਾ ਨਿਭਾਉਣਗੀਆਂ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਨੇ ਪਿੰਡ ਬਲਾੜੀ ਖੁਰਦ ਵਿਖੇ ਸਾਬਕਾ ਸਰਪੰਚ ਦਲਵੀਰ ਸਿੰਘ ਗੋਲਾ ਦੇ ਗ੍ਰਹਿ ਵਿਖੇ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਤੋਂ ਬਾਅਦ ਉਨ੍ਹਾਂ ਪਿੰਡ ਕੋਟਲਾ ਪੀਰ ਜੈਨ ਵਿਖੇ ਬਿਕਰਮਜੀਤ ਸਿੰਘ ਦੇ ਗ੍ਰਹਿ ਵਿਖੇ ਹੋਈ ਮੀਟਿੰਗ ਦੌਰਾਨ ਵੀ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਜਥੇਦਾਰ ਮੁਕਾਰੋਂਪੁਰ ਨੇ ਕਿਹਾ ਕਿ ਜ਼ਮੀਨੀ ਪੱਧਰ ’ਤੇ ਗਤੀਵਿਧੀਆਂ ਹੋਰ ਤੇਜ਼ ਕਰ ਕੇ ਵਰਕਰਾਂ ਨੂੰ ਲਾਮਬੰਦ ਕੀਤਾ ਜਾਵੇਗਾ। ਇਹ ਰੈਲੀਆਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਦਾ ਮੌਕਾ ਬਣਨਗੀਆਂ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ 2027 ਵਿਚ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਲਈ ਮਜ਼ਬੂਤ ਮੁੱਢ ਬੰਨ੍ਹਣਗੀਆਂ। ਉਨ੍ਹਾਂ ਵਰਕਰਾਂ ਨੂੰ ਆਪਸੀ ਮਤਭੇਦ ਭੁਲਾ ਕੇ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ। ਇਸ ਮੌਕੇ ਦਲਵੀਰ ਸਿੰਘ ਬਲਾੜੀ ਖੁਰਦ, ਗੁਰਦੀਪ ਸਿੰਘ, ਸੁਰਿੰਦਰ ਸਿੰਘ, ਹਰਪ੍ਰੀਤ ਸਿੰਘ, ਹਰਭਜਨ ਸਿੰਘ ਸਾਬਕਾ ਡਾਇਰੈਕਟਰ ਮਿਲਕ ਪਲਾਂਟ ਮੁਹਾਲੀ, ਜਗਵਿੰਦਰ ਸਿੰਘ ਸਾਬਕਾ ਪ੍ਰਧਾਨ ਬਲਾੜੀ ਕਲਾਂ, ਜਸਪਾਲ ਸਿੰਘ, ਭੁਪਿੰਦਰ ਸਿੰਘ ਰੰਧਾਵਾ, ਨਿਰਮਲ ਸਿੰਘ, ਦਲਜੀਤ ਸਿੰਘ, ਕਿਰਪਾਲ ਸਿੰਘ ਰੰਧਾਵਾ, ਪਰਵਿੰਦਰ ਸਿੰਘ ਰੰਧਾਵਾ, ਦਵਿੰਦਰ ਸਿੰਘ ਬਲਾੜੀ ਖੁਰਦ, ਕੁਲਵੀਰ ਸਿੰਘ, ਚਰਨਜੀਤ ਸਿੰਘ, ਅਰਵਿੰਦ ਕੁਮਾਰ, ਬਲਵਿੰਦਰ ਸਿੰਘ, ਤਜਿੰਦਰਪਾਲ ਸਿੰਘ, ਨਸੀਬ ਸਿੰਘ, ਗੁਰਛਿੰਦਰ ਸਿੰਘ, ਜਰਨੈਲ ਸਿੰਘ, ਧਰਮਿੰਦਰ ਸਿੰਘ, ਬਿਕਰਮਜੀਤ ਸਿੰਘ ਕੋਟਲਾ ਫਾਜ਼ਲ, ਪਰਮਜੀਤ ਸਿੰਘ, ਕੁਲਵੰਤ ਸਿੰਘ, ਪਰਵਿੰਦਰ ਸਿੰਘ, ਕਮਲਜੀਤ ਸਿੰਘ, ਕਰਨੈਲ ਸਿੰਘ ਡਡਿਆਣਾ, ਪ੍ਰਦੀਪ ਸਿੰਘ, ਸਜਣ ਸਿੰਘ, ਸੁਰਿੰਦਰ ਸਿੰਘ ਰੈਲੋ, ਗੁਰਮੀਤ ਸਿੰਘ, ਨਵਜੋਤ ਸਿੰਘ ਲੰਬੜਦਾਰ, ਗੁਰਮੀਤ ਸਿੰਘ ਧੁੱਪਸੜੀ, ਹਰਪ੍ਰੀਤ ਸਿੰਘ ਰੈਲੋਂ ਅਤੇ ਨਗਰ ਨਿਵਾਸੀ ਮੌਜੂਦ ਸਨ।