- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਫੈਜ਼ੁੱਲਾਪੁਰ ’ਚ ਅਕਾਲੀ ਵਰਕਰਾਂ ਦੀ ਮੀਟਿੰਗ, ਨਸ਼ਿਆਂ ਖ਼ਿਲਾਫ਼ ਡਟਣ ਦਾ ਸੱਦਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਮਲੋਹ : ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਵੱਲੋਂ ਪਿੰਡ ਫੈਜ਼ੁੱਲਾਪੁਰ ਵਿਖੇ ਅਕਾਲੀ ਵਰਕਰਾਂ, ਆਗੂਆਂ ਤੇ ਨੌਜਵਾਨਾਂ ਨਾਲ ਭਰਵੀਂ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਵਰਕਰਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਮਿਹਨਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਤੇ ਉਸਾਰੂ ਗਤੀਵਿਧੀਆਂ ਨਾਲ ਜੋੜਨ ਦੀ ਅਪੀਲ ਕੀਤੀ। ਰਾਜੂ ਖੰਨਾ ਨੇ ਕਿਹਾ ਕਿ ਪੰਜਾਬ ’ਚ ਨਸ਼ਿਆਂ ਦੀ ਸਮੱਸਿਆ ਗੰਭੀਰ ਚੁਣੌਤੀ ਬਣੀ ਹੋਈ ਹੈ, ਜਿਸ ਖ਼ਿਲਾਫ਼ ਹਰ ਵਰਗ ਨੂੰ ਆਵਾਜ਼ ਬੁਲੰਦ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੰਜਾਬ ਦੀ ਤਾਕਤ ਹਨ ਅਤੇ ਇਨ੍ਹਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਮੰਗ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੀਆਂ ਨੀਤੀਆਂ ਕਾਰਨ ਲੋਕਾਂ ’ਚ ਭਾਰੀ ਨਿਰਾਸ਼ਾ ਹੈ। ਸਰਕਾਰ ਪੰਜਾਬ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। ਉਨ੍ਹਾਂ ਵਰਕਰਾਂ ਨੂੰ ਹਲਕਾ ਅਮਲੋਹ ’ਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਤਨਦੇਹੀ ਨਾਲ ਕੰਮ ਕਰਨ ਦੀ ਅਪੀਲ ਕੀਤੀ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਜਿੱਤ ਲਈ ਪਿੰਡ ਪੱਧਰ ’ਤੇ ਸਰਗਰਮੀਆਂ ਤੇਜ਼ ਕਰਨ ਦਾ ਸੱਦਾ ਦਿੱਤਾ।