- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਮੰਡੀ ਗੋਬਿੰਦਗੜ੍ਹ ਨਗਰ ਕੌਂਸਲ ਚੋਣਾਂ ’ਚ ਪਾਰਟੀ ਲਈ ਮਿਹਨਤ ਕਰਨ ਵਾਲੇ ਵਰਕਰਾਂ, ਸਮਰਥਕਾਂ, ਉਮੀਦਵਾਰਾਂ ਅਤੇ ਆਗੂਆਂ ਦਾ ਧੰਨਵਾਦ ਕੀਤਾ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਮੰਡੀ ਗੋਬਿੰਦਗੜ੍ਹ ਨਗਰ ਕੌਂਸਲ ਚੋਣਾਂ ’ਚ ਪਾਰਟੀ ਲਈ ਮਿਹਨਤ ਕਰਨ ਵਾਲੇ ਵਰਕਰਾਂ, ਸਮਰਥਕਾਂ, ਉਮੀਦਵਾਰਾਂ ਅਤੇ ਆਗੂਆਂ ਦਾ ਧੰਨਵਾਦ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਵਰਕਰਾਂ ਵੱਲੋਂ ਪੂਰੀ ਤਨਦੇਹੀ ਨਾਲ ਕੀਤੇ ਕੰਮ ਦੀ ਸ਼ਲਾਘਾ ਕਰਨੀ ਬਣਦੀ ਹੈ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਦੁੱਗਣੀ ਮਿਹਨਤ ਕਰਨ ਅਤੇ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਵਧਾਉਣ। ਰਾਜੂ ਖੰਨਾ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਜਿੱਤ ਯਕੀਨੀ ਬਣਾਉਣ ਲਈ ਪਾਰਟੀ ਦੀ ਏਕਤਾ, ਸਰਗਰਮ ਢਾਂਚਾ ਤੇ ਅਨੁਸ਼ਾਸਨ ਹੀ ਕਾਮਯਾਬੀ ਦੀ ਨੀਂਹ ਬਣੇਗਾ। ਉਨ੍ਹਾਂ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੱਤੀ ਅਤੇ ਚੰਗਾ ਪ੍ਰਦਰਸ਼ਨ ਕਰਨ ਵਾਲਿਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ‘ਆਪ’ ਵੱਲੋਂ ਚੋਣਾਂ ’ਚ ਕੀਤੀਆਂ ਧਾਂਦਲੀਆਂ ਦਾ ਸਮਾਂ ਆਉਣ ’ਤੇ ਹਿਸਾਬ ਲਿਆ ਜਾਵੇਗਾ।