ਵਿਸਾਖੀ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
ਵਿਸਾਖੀ ਮੌਕੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ
Publish Date: Wed, 15 Apr 2026 05:21 PM (IST)
Updated Date: Wed, 15 Apr 2026 05:27 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਬੜੀ ਸ਼ਰਧਾ ਅਤੇ ਭਾਵਨਾ ਨਾਲ ਕਰਵਾਈ ਗਈ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਜਿੱਥੇ ਵੱਡੀ ਗਿਣਤੀ ’ਚ ਸੰਗਤਾਂ ਨੇ ਹਾਜ਼ਰੀ ਭਰੀ। ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਭਾਈ ਦਿਲਾਵਰ ਸਿੰਘ ਵੱਲੋਂ ਰਸ ਭਿੰਨਾ ਕੀਰਤਨ ਕੀਤਾ ਗਿਆ। ਸਮਾਗਮ ਦੀ ਸਮਾਪਤੀ ਦੀ ਅਰਦਾਸ ਭਾਈ ਨਿਰਮਲ ਸਿੰਘ ਵੱਲੋਂ ਕੀਤੀ ਗਈ। ਇਸ ਪਵਿੱਤਰ ਮੌਕੇ ਜਥੇਦਾਰ ਅਵਤਾਰ ਸਿੰਘ ਰਿਆ ਸਾਬਕਾ ਜੂਨੀਅਰ ਮੀਤ ਪ੍ਰਧਾਨ ਅਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਖਾਲਸਾ ਪੰਥ ਦੇ ਸਾਜਨਾ ਦਿਵਸ ਦੀਆਂ ਵਧਾਈਆਂ ਦਿੰਦਿਆਂ ਗੁਰੂ ਘਰ ਨਾਲ ਜੁੜੇ ਰਹਿਣ ਦੀ ਅਪੀਲ ਕੀਤੀ। ਗੁਰਦੀਪ ਸਿੰਘ ਕੰਗ ਮੈਨੇਜਰ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵੱਲੋਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਗਿਆ। ਉਨ੍ਹਾਂ ਨੇ ਸੰਗਤਾਂ ਨੂੰ ਵਿਸਾਖੀ ਦੀਆਂ ਵਧਾਈਆਂ ਦਿੰਦਿਆਂ ਇਸ ਪਵਿੱਤਰ ਦਿਹਾੜੇ ਤੇ ਲੰਗਰ ਲਗਾਉਣ ਵਾਲੀਆਂ ਸੁਸਾਇਟੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਜਥੇਦਾਰ ਜਸਮੇਰ ਸਿੰਘ ਬਡਲਾ ਨਿਰਮਲ ਸਿੰਘ ਵਾਲੀਆ ਐਡੀਸ਼ਨਲ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ ਸੁਖਦੇਵ ਸਿੰਘ ਕੋਟਾ ਕੁਲਵਿੰਦਰ ਸਿੰਘ ਚੀਮਾ ਮੈਨੇਜਰ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਪਿ੍ਤਪਾਲ ਸਿੰਘ ਮੀਤ ਮੈਨੇਜਰ ਹਰਜੀਤ ਸਿੰਘ ਰਿਕਾਰਡ ਕੀਪਰ ਅਤੇ ਵੱਡੀ ਗਿਣਤੀ ਵਿੱਚ ਸ਼ਾਮਿਲ ਸੰਗਤਾਂ ਮੌਜੂਦ ਸਨ।