
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਅਪਰਾਧ ਅਤੇ ਅਪਰਾਧੀਆਂ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਬਕਾਇਆ ਪਏ ਮਾਮਲਿਆਂ ਤੇ ਗੰਭੀਰ ਅਪਰਾਧਿਕ ਕੇਸਾਂ ਦੀ ਜਾਂਚ ਨੂੰ ਪਹਿਲ ਦੇ ਆਧਾਰ ’ਤੇ ਨਿਪਟਾਇਆ ਜਾਵੇਗਾ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹੇ ’ਚ ਅਮਨ-ਕਾਨੂੰਨ ਦੀ ਵਿਵਸਥਾ ਅਤੇ ਸ਼ਾਂਤੀ ਬਣਾਈ ਰੱਖਣ ਲਈ ਪੁਲਿਸ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਕਰਨ।

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਅਮਨਦੀਪ ਸਿੰਘ ਬਰਾੜ (ਪੀਪੀਐੱਸ) ਨੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਨਵੇਂ ਐੱਸਪੀ (ਡਿਟੈਕਟਿਵ/ਇਨਵੈਸਟੀਗੇਸ਼ਨ) ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਏਡੀਸੀਪੀ (ਇਨਵੈਸਟੀਗੇਸ਼ਨ) ਲੁਧਿਆਣਾ ਵਿਖੇ ਤਾਇਨਾਤ ਸਨ। ਅਹੁਦਾ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸਪੀ (ਡੀ) ਅਮਨਦੀਪ ਸਿੰਘ ਬਰਾੜ ਨੇ ਕਿਹਾ ਕਿ ਜ਼ਿਲ੍ਹੇ ’ਚ ਅਪਰਾਧ ਅਤੇ ਅਪਰਾਧੀਆਂ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਬਕਾਇਆ ਪਏ ਮਾਮਲਿਆਂ ਤੇ ਗੰਭੀਰ ਅਪਰਾਧਿਕ ਕੇਸਾਂ ਦੀ ਜਾਂਚ ਨੂੰ ਪਹਿਲ ਦੇ ਆਧਾਰ ’ਤੇ ਨਿਪਟਾਇਆ ਜਾਵੇਗਾ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹੇ ’ਚ ਅਮਨ-ਕਾਨੂੰਨ ਦੀ ਵਿਵਸਥਾ ਅਤੇ ਸ਼ਾਂਤੀ ਬਣਾਈ ਰੱਖਣ ਲਈ ਪੁਲਿਸ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਕਰਨ।