- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੰਡੀਆਂ ’ਚ ਬਦਇੰਤਜ਼ਾਮੀ ਲਈ ਮੁੱਖ ਮੰਤਰੀ ਅਸਤੀਫ਼ਾ ਦੇਣ : ਡਾ. ਅਮਰ ਸਿੰਘ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਪੰਜਾਬ ਦੀਆਂ ਅਨਾਜ ਮੰਡੀਆਂ ’ਚ ਝੋਨੇ ਦੇ ਸੀਜ਼ਨ ਦੌਰਾਨ ਬਣੇ ਮਾੜੇ ਹਾਲਾਤ ਨੂੰ ਲੈ ਕੇ ਸੂਬਾ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਹਨ। ਡਾ. ਅਮਰ ਸਿੰਘ ਨੇ ਕਿਹਾ ਕਿ ਅੱਜ ਮੰਡੀਆਂ ’ਚ ਸਿਰਫ਼ ਕਿਸਾਨ ਹੀ ਨਹੀਂ, ਸਗੋਂ ਆੜ੍ਹਤੀਏ ਤੇ ਮਜ਼ਦੂਰ ਵੀ ਬੇਹੱਦ ਪਰੇਸ਼ਾਨ ਹਨ। ਝੋਨੇ ਦੀ ਖ਼ਰੀਦ ਅਤੇ ਲਿਫਟਿੰਗ ’ਚ ਆ ਰਹੀਆਂ ਦਿੱਕਤਾਂ ਕਾਰਨ ਮੰਡੀਆਂ ਨਾਲ ਜੁੜੇ ਹਰ ਵਰਗ ਨੂੰ ਆਰਥਿਕ ਅਤੇ ਮਾਨਸਿਕ ਪਰੇਸ਼ਾਨੀ ਝੱਲਣੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਦੇ ਇਨ੍ਹਾਂ ਹਾਲਾਤ ਨੇ ਸੂਬੇ ਦੀ ਖੇਤੀਬਾੜੀ ਆਰਥਿਕਤਾ ਦੀ ਤਸਵੀਰ ਨੂੰ ਬੇਨਕਾਬ ਕਰ ਦਿੱਤਾ ਹੈ ਅਤੇ ਮੁੱਖ ਮੰਤਰੀ ਇਸ ਗੰਭੀਰ ਮਸਲੇ ਦਾ ਕੋਈ ਠੋਸ ਹੱਲ ਕੱਢਣ ’ਚ ਨਾਕਾਮ ਰਹੇ ਹਨ। ਉਨ੍ਹਾਂ ਆਮ ਆਦਮੀ ਪਾਰਟੀ ਨੂੰ ਭਾਜਪਾ ਦੀ ਬੀ-ਟੀਮ ਦੱਸਦਿਆਂ ਕਿਹਾ ਕਿ ਦੋਵੇਂ ਪਾਰਟੀਆਂ ਦੀਆਂ ਨੀਤੀਆਂ ਕਿਸਾਨ ਅਤੇ ਪੰਜਾਬ ਵਿਰੋਧੀ ਹਨ। ਡਾ. ਅਮਰ ਸਿੰਘ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਮੰਡੀਆਂ ’ਚ ਪੈਦਾ ਹੋਈ ਬਦਇੰਤਜ਼ਾਮੀ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਤੁਰੰਤ ਅਸਤੀਫ਼ਾ ਦੇਣ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਪੰਜਾਬ ਦੇ ਲੋਕ ਕਾਂਗਰਸ ਦੇ ਹੱਕ ’ਚ ਭੁਗਤ ਕੇ ‘ਆਪ’ ਨੂੰ ਸਬਕ ਸਿਖਾਉਣਗੇ।