ਡਾ. ਅਮਰ ਨੇ ਵਾਲਮੀਕਿ ਧਰਮਸ਼ਾਲਾ ਲਈ ਐੱਮਪੀ ਫੰਡ ’ਚੋਂ ਗ੍ਰਾਂਟ ਦਾ ਚੈੱਕ ਕੀਤੇ ਭੇਟ ਵਾਲਮੀਕਿ ਧਰਮਸ਼ਾਲਾ ਲਈ ਐਮਪੀ ਫੰਡ ’ਚੋਂ 3 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਭੇਟ : ਡਾ. ਅਮਰ ਸਿੰਘ
Publish Date: Wed, 21 Oct 2026 05:11 PM (IST)
Updated Date: Wed, 21 Oct 2026 05:12 PM (IST)
ਫ਼ੋਟੋ ਫ਼ਾਈਲ : 3 ਪਿੰਡ ਬਲਾੜੀ ਕਲਾਂ ਵਿਖੇ ਵਾਲਮੀਕਿ ਧਰਮਸ਼ਾਲਾ ਲਈ ਗ੍ਰਾਂਟ ਦਾ ਚੈੱਕ ਸੌਂਪਦੇ ਹੋਏ ਸੰਸਦ ਮੈਂਬਰ ਡਾ. ਅਮਰ ਸਿੰਘ, ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਅਤੇ ਹੋਰ। ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਹਲਕਾ ਫਤਹਿਗੜ੍ਹ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਵੱਲੋਂ ਪਿੰਡ ਬਲਾੜੀ ਕਲਾਂ ਵਿਖੇ ਵਾਲਮੀਕਿ ਧਰਮਸ਼ਾਲਾ ਲਈ ਐਮਪੀ ਲੈਂਡ ਫੰਡ ’ਚੋਂ 3 ਲੱਖ ਰੁਪਏ ਦਾ ਚੈੱਕ ਤਕਸੀਮ ਕੀਤਾ ਗਿਆ। ਇਸ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਡਾ. ਅਮਰ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਹਮੇਸ਼ਾ ਇਹ ਯਤਨ ਰਿਹਾ ਹੈ ਕਿ ਹਲਕਾ ਫਤਹਿਗੜ੍ਹ ਸਾਹਿਬ ਦੇ ਹਰ ਪਿੰਡ ਅਤੇ ਹਰ ਵਰਗ ਤੱਕ ਵਿਕਾਸ ਕਾਰਜਾਂ ਦਾ ਲਾਭ ਪਹੁੰਚਾਇਆ ਜਾਵੇ। ਉਨ੍ਹਾਂ ਕਿਹਾ ਕਿ ਪਿੰਡ ਬਲਾੜੀ ਕਲਾਂ ਵਿਖੇ ਵਾਲਮੀਕਿ ਧਰਮਸ਼ਾਲਾ ਲਈ 3 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਮਕਸਦ ਇਸ ਸਾਂਝੀ ਥਾਂ ਦੇ ਵਿਕਾਸ ’ਚ ਯੋਗਦਾਨ ਪਾਉਣਾ ਹੈ, ਤਾਂ ਜੋ ਪਿੰਡ ਵਾਸੀਆਂ ਨੂੰ ਸਮਾਜਿਕ ਅਤੇ ਸਾਂਝੇ ਸਮਾਗਮਾਂ ਲਈ ਬਿਹਤਰ ਸਹੂਲਤਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਪਿੰਡਾਂ ਦਾ ਵਿਕਾਸ ਸਿਰਫ਼ ਸੜਕਾਂ ਅਤੇ ਇਮਾਰਤਾਂ ਤੱਕ ਸੀਮਤ ਨਹੀਂ ਹੋਣਾ ਚਾਹੀਦਾ, ਸਗੋਂ ਸਾਂਝੀਆਂ ਥਾਵਾਂ ਨੂੰ ਵੀ ਮਜ਼ਬੂਤ ਕਰਨਾ ਚਾਹੀਦਾ ਹੈ, ਜਿੱਥੇ ਲੋਕ ਇਕੱਠੇ ਹੋ ਕੇ ਆਪਸੀ ਸਾਂਝ ਅਤੇ ਭਾਈਚਾਰੇ ਨੂੰ ਹੋਰ ਮਜ਼ਬੂਤ ਕਰ ਸਕਣ। ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਪਿੰਡਾਂ ’ਚ ਸਾਂਝੀਆਂ ਥਾਵਾਂ ਤੇ ਧਰਮਸ਼ਾਲਾਵਾਂ ਦਾ ਵਿਕਾਸ ਸਮਾਜ ਦੀ ਤਰੱਕੀ ਲਈ ਬੇਹੱਦ ਜ਼ਰੂਰੀ ਹੈ। ਡਾ. ਅਮਰ ਸਿੰਘ ਵੱਲੋਂ ਪਿੰਡ ਬਲਾੜੀ ਕਲਾਂ ਦੀ ਵਾਲਮੀਕਿ ਧਰਮਸ਼ਾਲਾ ਲਈ ਦਿੱਤੀ ਗਈ ਇਹ ਗ੍ਰਾਂਟ ਇਲਾਕੇ ਦੇ ਵਿਕਾਸ ’ਚ ਸਹਾਈ ਹੋਵੇਗੀ। ਇਸ ਮੌਕੇ ਮਾਰਕਫੈੱਡ ਪੰਜਾਬ ਦੇ ਡਾਇਰੈਕਟਰ ਦਵਿੰਦਰ ਸਿੰਘ ਜੱਲਾ, ਮੈਂਬਰ ਬਲਾਕ ਸੰਮਤੀ ਪੁਸ਼ਪਿੰਦਰ ਸਿੰਘ, ਸਰਪੰਚ ਸ਼ਮਸ਼ੇਰ ਸਿੰਘ, ਪੰਚ ਗੁਰਦੀਪ ਸਿੰਘ, ਪੰਚ ਪਵਨਦੀਪ ਸਿੰਘ, ਕਰਨੈਲ ਸਿੰਘ, ਹੁਕਮ ਚੰਦ ਸ਼ਰਮਾ, ਹਰਬੰਸ ਸਿੰਘ, ਕਰਨਜੀਤ ਸਿੰਘ, ਜਸਵਿੰਦਰਪਾਲ ਸ਼ਰਮਾ, ਬਲਬੀਰ ਸਿੰਘ, ਗੁਰਮੁੱਖ ਸਿੰਘ, ਪਰਵਿੰਦਰ ਸਿੰਘ ਅਤੇ ਹੋਰ ਪਤਵੰਤੇ ਸੱਜਣ ਮੌਜੂਦ ਸਨ।