- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਰੂਰੀ : ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਅਮਰਿੰਦਰ ਸਿੰਘ ਮੰਡੋਫ਼ਲ ਨੇ ਸੰਭਾਲਿਆ ਅਹੁਦਾ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਮਾਰਕੀਟ ਕਮੇਟੀ ਸਰਹਿੰਦ ਫਤਹਿਗੜ੍ਹ ਸਾਹਿਬ ਦੇ ਨਵ-ਨਿਯੁਕਤ ਚੇਅਰਮੈਨ ਅਮਰਿੰਦਰ ਸਿੰਘ ਮੰਡੋਫ਼ਲ ਨੇ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਦੀ ਮੌਜੂਦਗੀ ’ਚ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਦਫ਼ਤਰ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਅਤੇ ਰਾਗੀ ਜਥੇ ਵੱਲੋਂ ਕੀਰਤਨ ਕੀਤਾ ਗਿਆ। ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਦੌਰਾਨ ਚੇਅਰਮੈਨ ਅਮਰਿੰਦਰ ਸਿੰਘ ਮੰਡੋਫ਼ਲ, ਨਗਰ ਕੌਂਸਲ ਪ੍ਰਧਾਨ ਆਸ਼ਾ ਰਾਣੀ, ਆੜ੍ਹਤੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸਾਧੂ ਰਾਮ ਭੱਟਮਾਜਰਾ, ਸਰਹਿੰਦ ਮੰਡੀ ਪ੍ਰਧਾਨ ਤਰਸੇਮ ਲਾਲ ਉੱਪਲ ਅਤੇ ਸ਼ੈਲਰ ਐਸੋਸੀਏਸ਼ਨ ਦੇ ਪ੍ਰਧਾਨ ਕੁਲਦੀਪ ਸਿੰਘ ਸੌਂਢਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ‘ਆਪ’ ਆਗੂ ਪ੍ਰਦੀਪ ਮਲਹੋਤਰਾ, ਆੜ੍ਹਤੀ ਨਿਰਮਲ ਸਿੰਘ ਮਾਵੀ, ਸਾਬਕਾ ਪ੍ਰਧਾਨ ਭੁਪਿੰਦਰ ਸਿੰਘ ਨੰਬਰਦਾਰ, ਆੜ੍ਹਤੀ ਤਰਲੋਕ ਸਿੰਘ ਬਾਜਵਾ, ਪ੍ਰਿਤਪਾਲ ਸਿੰਘ ਜੱਸੀ, ਬਲਾਕ ਪ੍ਰਧਾਨ ਰਮੇਸ਼ ਕੁਮਾਰ ਸੋਨੂੰ, ਮਨਦੀਪ ਸਿੰਘ ਪੋਲਾ, ਵਾਈਸ ਚੇਅਰਮੈਨ ਸਤਵੀਰ ਸਿੰਘ ਜੱਲ੍ਹਾ, ਸਰਪੰਚ ਬਲਜਿੰਦਰ ਸਿੰਘ, ਕੌਂਸਲਰ ਬਲਜਿੰਦਰ ਸਿੰਘ ਗੋਲਾ, ਕੌਂਸਲਰ ਪਾਵੇਲ ਹਾਂਡਾ, ਯੂਥ ਪ੍ਰਧਾਨ ਦਿਲਪ੍ਰੀਤ ਸਿੰਘ ਭੱਟੀ, ਬਲਦੇਵ ਜਲਾਲ, ਜਿੰਦੂ ਚਨਾਰਥਲ, ਹਿਤੇਸ਼ ਕੁਮਾਰ ਉੱਪਲ, ਪੀਏ ਮਾਨਵ ਟਿਵਾਣਾ, ਪੀਏ ਸਤੀਸ਼ ਕੁਮਾਰ ਲਟੌਰ ਸਮੇਤ ਵੱਡੀ ਗਿਣਤੀ ’ਚ ਆੜ੍ਹਤੀ ਅਤੇ ਮਾਰਕੀਟ ਕਮੇਟੀ ਦਾ ਸਟਾਫ਼ ਮੌਜੂਦ ਸੀ।