ਅੰਬੇਡਕਰ ਨੇ ਦਲਿਤਾਂ, ਮਜ਼ਦੂਰਾਂ ਦੇ ਹੱਕਾਂ ਲਈ ਕੀਤਾ ਸੰਘਰਸ਼ : ਰਾਏ
ਅੰਬੇਡਕਰ ਨੇ ਦਲਿਤਾਂ, ਮਜ਼ਦੂਰਾਂ ਅਤੇ ਪਿੱਛੜੇ ਵਰਗਾਂ ਦੇ ਹੱਕਾਂ ਲਈ ਕੀਤਾ ਸੰਘਰਸ਼: ਰਾਏ
Publish Date: Tue, 14 Apr 2026 04:57 PM (IST)
Updated Date: Tue, 14 Apr 2026 05:00 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ ਪਿੰਡ ਰੁੜਕੀ ਵਿਖੇ ਗ੍ਰਾਮ ਪੰਚਾਇਤ ਵੱਲੋਂ ਮਨਾਇਆ ਗਿਆ। ਇਸ ਮੌਕੇ ਹਲਕਾ ਫਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪੜ੍ਹਾਈ ’ਚੋਂ ਚੰਗੇ ਨੰਬਰ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਵਿਧਾਇਕ ਰਾਏ ਨੇ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੇ ਦਲਿਤਾਂ, ਮਜ਼ਦੂਰਾਂ ਅਤੇ ਪਿੱਛੜੇ ਵਰਗਾਂ ਦੇ ਹੱਕਾਂ ਲਈ ਸੰਘਰਸ਼ ਕੀਤਾ। ਡਾ. ਅੰਬੇਡਕਰ ਨੇ ਭਾਰਤੀ ਸੰਵਿਧਾਨ ਦੀ ਰਚਨਾ ਵਿਚ ਕੇਂਦਰੀ ਭੂਮਿਕਾ ਨਿਭਾਈ ਅਤੇ ਦੇਸ਼ ਦੇ ਹਰ ਨਾਗਰਿਕ ਲਈ ਬਰਾਬਰੀ, ਆਜ਼ਾਦੀ ਅਤੇ ਨਿਆਂ ਦੇ ਅਧਿਕਾਰ ਸੁਨਿਸ਼ਚਿਤ ਕੀਤੇ। ਉਨ੍ਹਾਂ ਦੇ ਕੀਤੇ ਕੰਮ ਅਤੇ ਵਿਚਾਰ ਸਦੀਵਾਂ ਲਈ ਸਮਾਜ ਨੂੰ ਰਾਹ ਦਿਖਾਉਂਦੇ ਰਹਿਣਗੇ। ਇਸ ਮੌਕੇ ਸਰਪੰਚ ਹਰਸ਼ਦੀਪ ਸ਼ਰਮਾ, ਹਰਵਿੰਦਰ ਪਾਲ, ਸਵਰਨ ਕੌਰ, ਧਰਮਪਾਲ ਕੌਰ, ਮਨਪ੍ਰੀਤ ਸਿੰਘ, ਪਰਮਜੀਤ ਕੌਰ (ਸਾਰੇ ਪੰਚ), ਚਨਾਰਥਲ ਦੇ ਸਰਪੰਚ ਰਾਜਦੀਪ ਰਾਜੂ, ਪੰਜੋਲੀ ਦੇ ਸਰਪੰਚ ਹਰਪ੍ਰੀਤ ਸਿੰਘ, ਗੁਣੀਆਂ ਮਾਜਰੇ ਤੋਂ ਗੁਰਪ੍ਰੀਤ ਸਿੰਘ, ਜਗਦੀਪ ਰੁੜਕੀ, ਜਗਸੀਰ ਗੁਰਨਾ ਅਤਾਪੁਰ, ਅਮਰਿੰਦਰ ਮੰਡੋਫਲ, ਜਗਵੀਰ ਸਿੰਘ, ਰਾਮ ਸਿੰਘ, ਪਰਮਜੀਤ ਪੰਮਾ, ਸਰਬਜੀਤ ਸਿੰਘ ਰੁੜਕੀ, ਮੇਜਰ ਸਿੰਘ, ਜਗਤਾਰ ਸਿੰਘ ਆਦਿ ਵੀ ਮੌਜੂਦ ਸਨ।