ਅਮਲੋਹ ਦੇ ਖਿਡਾਰੀ ਲਵੀ ਨੇ ਸਿਲਵਰ ਮੈਡਲ ਜਿੱਤਿਆ
ਅਮਲੋਹ ਦੇ ਖਿਡਾਰੀ ਲਵਪ੍ਰੀਤ ਸਿੰਘ ਲਵੀ ਨੇ ਸਿਲਵਰ ਮੈਡਲ ਜਿੱਤਿਆ
Publish Date: Mon, 12 Jan 2026 04:53 PM (IST)
Updated Date: Mon, 12 Jan 2026 04:54 PM (IST)
ਗੁਰਚਰਨ ਜੰਜੂਆ, ਪੰਜਾਬੀ ਜਾਗਰਣ, ਅਮਲੋਹ : ਫਰੀਦਾਬਾਦ ਵਿਖੇ ਪਾਵਰ ਲਿਫਟਿੰਗ ਇੰਡੀਆ ਵੱਲੋਂ ਨੈਸ਼ਨਲ ਕਲਾਸਿਕ ਬੈਂਚ ਪ੍ਰੈੱਸ ਚੈਂਪੀਅਨਸ਼ਿਪ ’ਚ ਦੇਸ਼ ਭਰ ਤੋਂ ਪਾਵਰਲਿਫਟਿੰਗ ਦੇ ਖਿਡਾਰੀਆਂ ਨੇ ਭਾਗ ਲਿਆ। ਇਸ ਮੁਕਾਬਲੇ ਵਿੱਚ ਅਮਲੋਹ ਦੇ ਖਿਡਾਰੀ ਲਵਪ੍ਰੀਤ ਸਿੰਘ ਲਵੀ ਨੇ 93 ਕਿਲੋ ਭਾਰ ਵਰਗ ਵਿੱਚ 187.5 ਕਿਲੋ ਭਾਰ ਚੁੱਕ ਕੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਿਲਵਰ ਮੈਡਲ ਹਾਸਲ ਕਰਕੇ ਸ਼ਹਿਰ ਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਜ਼ਿਕਰਯੋਗ ਹੈ ਕਿ ਲਵਪ੍ਰੀਤ ਸਿੰਘ ਨਗਰ ਕੌਂਸਲ ਅਮਲੋਹ ਦੇ ਪ੍ਰਧਾਨ ਸਿਕੰਦਰ ਸਿੰਘ ਗੋਗੀ ਦਾ ਪੁੱਤਰ ਹੈ। ਇਸ ਚੈਂਪੀਅਨਸ਼ਿਪ ਵਿਚ ਵੱਖ-ਵੱਖ ਰਾਜਾਂ ਤੋਂ ਆਏ ਖਿਡਾਰੀਆਂ ਨੇ ਆਪਣੀ ਖੇਡ ਦਾ ਪ੍ਰਦਰਸ਼ਨ ਕੀਤਾ। ਲਵਪ੍ਰੀਤ ਸਿੰਘ ਦੀ ਇਸ ਪ੍ਰਾਪਤੀ ਤੇ ਪਰਿਵਾਰ, ਦੋਸਤਾਂ ਅਤੇ ਖੇਡ ਪ੍ਰੇਮੀਆਂ ਵਿਚ ਖੁਸ਼ੀ ਮਨਾਈ ਗਈ।ਕੌਂਸਲ ਪ੍ਰਧਾਨ ਸਿਕੰਦਰ ਸਿੰਘ ਗੋਗੀ ਨੇ ਖੁਸ਼ੀ ਜਿਤਾਉਂਦਿਆਂ ਕਿਹਾ ਕਿ ਮੈਨੂੰ ਆਪਣੇ ਸਪੁੱਤਰ ’ਤੇ ਮਾਣ ਹੈ, ਜਿਸ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਵੱਡੀ ਉਪਲਬਧੀ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਲਵਪ੍ਰੀਤ ਪਹਿਲਾਂ ਵੀ ਕਈ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਵਿਚ ਨਾਮ ਰੌਸ਼ਨ ਕਰ ਚੁੱਕਾ ਹੈ। ਇਸ ਉਪਲੱਬਧੀ ਤੇ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਵੀ ਲਵਪ੍ਰੀਤ ਸਿੰਘ ਨੂੰ ਮੁਬਾਰਕਬਾਦ ਦਿੱਤੀ ਗਈ।