- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਮਲੋਹ ਰੈਲੀ ‘ਤੇ ਕਰੋੜਾਂ ਰੁਪਏ ਬਰਬਾਦ, ਹਲਕੇ ਦੇ ਲੋਕਾਂ ਨੂੰ ਕੀ ਮਿਲਿਆ: ਰਾਜੂ ਖੰਨਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ , ਅਮਲੋਹ : ਆਮ ਆਦਮੀ ਪਾਰਟੀ ਦੀ ਰੈਲੀ ਭਾਵੇਂ ਹਲਕਾ ਅਮਲੋਹ ਦੀ ਕਹੀ ਜਾ ਰਹੀ ਸੀ ਪਰ ਇਸ ਰੈਲੀ ਵਿਚ 650 ਦੇ ਕਰੀਬ ਸਰਕਾਰੀ ਬੱਸਾਂ ਤੇ ਇਕ ਦਰਜਨ ਤੋਂ ਉੱਪਰ ਹਲਕਿਆਂ ਤੋਂ ਲੋਕਾਂ ਨੂੰ ਲਿਆਂਦਾ ਗਿਆ। ਇਸ ਰੈਲੀ ’ਤੇ ਪੰਜਾਬ ਦੇ ਲੋਕਾਂ ਦਾ ਕਰੋੜਾਂ ਰੁਪਏ ਖ਼ਰਚ ਕਰਨ ਦੇ ਬਾਵਜੂਦ ਮੁੱਖ ਮੰਤਰੀ ਮਾਨ ਹਲਕਾ ਅਮਲੋਹ ਲਈ ਕੁਝ ਵੀ ਨਹੀਂ ਦੇ ਕੇ ਗਏ। ਇਸ ਕਾਰਨ ਹਲਕੇ ਦੇ ਲੋਕਾਂ ’ਚ ਪੰਥ ਵਿਰੋਧੀ ਸਰਕਾਰ ਖ਼ਿਲਾਫ਼ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਪਾਰਟੀ ਦਫ਼ਤਰ ਅਮਲੋਹ ਵਿਖੇ ਹਲਕੇ ਦੇ ਵਰਕਰਾਂ ਤੇ ਆਗੂਆਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਮੀਟਿੰਗ ’ਚ 21 ਨਵੰਬਰ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਲਕਾ ਅਮਲੋਹ ਆਮਦ ਨੂੰ ਲੈ ਕੇ ਕੀਤੀ ਗਈ ਹੈ ਜਿਸ ’ਚ ਪੰਜਾਬ ਬਚਾਓ ਯਾਤਰਾ ਦੇ ਪ੍ਰਬੰਧਾਂ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖਾਲਸਾ, ਪੀਏਸੀ ਮੈਂਬਰ ਕੈਪਟਨ ਜਸਵੰਤ ਸਿੰਘ ਬਾਜਵਾ, ਸੂਬਾ ਸੀਨੀਅਰ ਮੀਤ ਪ੍ਰਧਾਨ ਕਰਮਜੀਤ ਸਿੰਘ ਭਗੜਾਣਾ, ਯੂਥ ਆਗੂ ਕੰਵਲਜੀਤ ਸਿੰਘ ਗਿੱਲ, ਜ਼ਿਲ੍ਹਾ ਪ੍ਰਧਾਨ ਐਸਸੀ ਵਿੰਗ ਡਾ. ਅਰਜੁਨ ਸਿੰਘ, ਜਥੇਦਾਰ ਹਰਬੰਸ ਸਿੰਘ ਬਡਾਲੀ, ਜਥੇਦਾਰ ਜਰਨੈਲ ਸਿੰਘ ਮਾਜਰੀ, ਜਥੇਦਾਰ ਕਰਮ ਸਿੰਘ ਘੁਟੀਡ, ਸੂਬਾ ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਕਾਲਾ ਅਰੌੜਾ, ਜਥੇਦਾਰ ਬਲਜਿੰਦਰ ਸਿੰਘ ਸੇਖੋ ਅਤੇ ਸ਼ਹਿਰੀ ਪ੍ਰਧਾਨ ਰਾਕੇਸ਼ ਕੁਮਾਰ ਸ਼ਾਹੀ ਨੇ ਵੀ ਸੰਬੋਧਨ ਕੀਤਾ। ਰਾਜੂ ਖੰਨਾ ਨੇ ਹਲਕਾ ਅਮਲੋਹ ਦੇ ਵਾਸੀਆਂ ਨੂੰ ਅਪੀਲ ਕੀਤੀ ਕਿ 21 ਨਵੰਬਰ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੰਜਾਬ ਬਚਾਓ ਯਾਤਰਾ ਤਹਿਤ ਹਲਕੇ ਅੰਦਰ ਆ ਰਹੇ ਹਨ, ਜਿਨ੍ਹਾਂ ਦਾ ਭਰਵਾਂ ਸਵਾਗਤ ਕਰਨ ਲਈ ਵੱਡੀ ਗਿਣਤੀ ’ਚ ਲੋਕ ਪਹੁੰਚਣ ਅਤੇ ਆਪਣੀਆਂ ਸਮੱਸਿਆਵਾਂ ਤੋਂ ਪਾਰਟੀ ਪ੍ਰਧਾਨ ਨੂੰ ਜਾਣੂ ਕਰਵਾਉਣ।