ਵਿਦਿਆਰਥੀਆਂ ਨੂੰ ਵਿੱਦਿਅਕ ਟੂਰ ਕਰਵਾਇਆ
ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੂੰ ਕਰਵਾਇਆ ਗਿਆ ਵਿੱਦਿਅਕ ਟੂਰ
Publish Date: Sun, 18 Jan 2026 04:19 PM (IST)
Updated Date: Mon, 19 Jan 2026 04:00 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ, ਸਰਹਿੰਦ ਵੱਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਮਨੋਰੰਜਨ ਅਤੇ ਸੰਸਕ੍ਰਿਤਿਕ ਗਿਆਨ ਪ੍ਰਦਾਨ ਕਰਨ ਦੇ ਉਦੇਸ਼ ਨਾਲ ਜੋਧਪੁਰ ਤੇ ਜੈਸਲਮੇਰ ਦਾ ਸਿੱਖਿਅਕ ਟੂਰ ਕਰਵਾਇਆ ਗਿਆ। ਟੂਰ ਦੌਰਾਨ ਵਿਦਿਆਰਥੀਆਂ ਨੇ ਜੈਸਲਮੇਰ ਫੋਰਟ, ਤਨੋਟ ਮੰਦਰ ਅਤੇ ਲੋਂਗੇਵਾਲਾ ਬਾਰਡਰ ਵਰਗੇ ਪ੍ਰਸਿੱਧ ਇਤਿਹਾਸਕ ਸਥਾਨਾਂ ਦੀ ਯਾਤਰਾ ਕੀਤੀ। ਇਸ ਤੋਂ ਇਲਾਵਾ ਬੱਚਿਆਂ ਨੇ ਕੈਮਲ ਸਫਾਰੀ ਅਤੇ ਡੇਜ਼ਰਟ ਸਫਾਰੀ ਦਾ ਵੀ ਖ਼ੂਬ ਅਨੰਦ ਮਾਣਿਆ। ਇਸ ਦੇ ਨਾਲ ਹੀ ਸਕੂਲ ਵੱਲੋਂ ਵਿਦਿਆਰਥੀਆਂ ਲਈ ਇਕ ਰੋਜ਼ਾ ਟ੍ਰਿਪ ਵੀ ਆਯੋਜਿਤ ਕੀਤਾ ਗਿਆ, ਜਿਸ ਅਧੀਨ ਉਨ੍ਹਾਂ ਨੂੰ ਰਾਕ ਗਾਰਡਨ, ਸੁਖਨਾ ਝੀਲ ਅਤੇ ਚੋਖੀ ਧਾਨੀ ਵਿਖੇ ਲਿਜਾਇਆ ਗਿਆ। ਟੂਰ ਅਤੇ ਟ੍ਰਿਪ ਦੌਰਾਨ ਸਕੂਲ ਦੇ ਅਧਿਆਪਕਾਂ ਅਤੇ ਗਾਈਡਾਂ ਵੱਲੋਂ ਵਿਦਿਆਰਥੀਆਂ ਨੂੰ ਰਾਜਸਥਾਨ ਦੀ ਸੰਸਕ੍ਰਿਤੀ, ਇਤਿਹਾਸ ਅਤੇ ਰਿਵਾਇਤਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਡਾ. ਬਬੀਤਾ ਚੋਪੜਾ ਨੇ ਕਿਹਾ ਕਿ ਵਿਦਿਆਰਥੀ ਜੀਵਨ ਵਿਚ ਟੂਰ ਅਤੇ ਟ੍ਰਿਪ ਦੀ ਵਿਸ਼ੇਸ਼ ਮਹੱਤਤਾ ਹੁੰਦੀ ਹੈ, ਜਿਸ ਨਾਲ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਹੁੰਦਾ ਹੈ ਅਤੇ ਕਿਤਾਬੀ ਪੜ੍ਹਾਈ ਨਾਲ ਥੱਕਿਆ ਮਨ ਤਰੋ-ਤਾਜ਼ਾ ਹੋ ਜਾਂਦਾ ਹੈ।