ਐਮਜੀ ਅਸ਼ੋਕਾ ਗਰਲਜ਼ ਸਕੂਲ ’ਚ ਨਵੇਂ ਸੈਸ਼ਨ ਦੀ ਕੀਤੀ ਸ਼ੁਰੂਆਤ
ਐਮਜੀ ਅਸ਼ੋਕਾ ਗਰਲਜ਼ ਸਕੂਲ ਵਿਚ ਨਵੇਂ ਸੈਸ਼ਨ ਦੀ ਸ਼ੁਰੂਆਤ ਤੇ ਉਤਸਾਹੀ ਮਾਹੌਲ
Publish Date: Tue, 14 Apr 2026 04:41 PM (IST)
Updated Date: Tue, 14 Apr 2026 04:45 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਐੱਮਜੀ ਅਸ਼ੋਕਾ ਗਰਲਜ਼ ਸਕੂਲ ਵਿਚ ਨਵੇਂ ਸੈਸ਼ਨ ਦੀ ਸ਼ੁਰੂਆਤ ਤੇ ਪ੍ਰਿੰਸੀਪਲ ਅੰਜੂ ਕੌੜਾ ਵੱਲੋਂ ਗਿਆਰਵੀਂ ਜਮਾਤ ਵਿਚ ਦਾਖਲ ਹੋਈਆਂ ਵਿਦਿਆਰਥਣਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਸਕੂਲ ਵਿਚ ਖੁਸ਼ੀ ਅਤੇ ਉਤਸਾਹ ਦਾ ਮਾਹੌਲ ਰਿਹਾ। ਪ੍ਰਾਰਥਨਾ ਸਭਾ ਤੋਂ ਬਾਅਦ ਵਿਦਿਆਰਥੀਆਂ ਲਈ ਸੰਗੀਤਮਈ ਕਲੈਪ ਯੋਗਾ ਕਰਵਾਇਆ ਗਿਆ ਜਿਸ ਨਾਲ ਬੱਚਿਆਂ ਵਿਚ ਤਾਜ਼ਗੀ ਅਤੇ ਨਵੀਂ ਉਰਜਾ ਦਾ ਸੰਚਾਰ ਹੋਇਆ। ਪ੍ਰਿੰਸੀਪਲ ਅੰਜੂ ਕੌੜਾ ਨੇ ਯੋਗਾ ਦੀ ਮਹੱਤਤਾ ਤੇ ਜ਼ੋਰ ਦਿੰਦਿਆਂ ਕਿਹਾ ਕਿ ਯੋਗਾ ਸਰੀਰਕ ਤੰਦਰੁਸਤੀ ਤੋਂ ਇਲਾਵਾ ਮਾਨਸਿਕ ਸ਼ਾਂਤੀ ਅਤੇ ਏਕਾਗ੍ਰਤਾ ਵਧਾਉਂਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਰੋਜ਼ ਯੋਗਾ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਵਿਚ ਕਲਾ ਮੁਕਾਬਲਾ ਵੀ ਕਰਵਾਇਆ ਗਿਆ ਅਤੇ ਉਨ੍ਹਾਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਨੇ ਸਕੂਲ ਨੂੰ ਸੁੰਦਰ ਬਣਾਉਣ ਵਿਚ ਯੋਗਦਾਨ ਪਾਇਆ। ਫੁੱਲ ਅਟੈਂਡੈਂਸ ਵਾਲੀਆਂ ਵਿਦਿਆਰਥਣਾਂ ਅਤੇ ਮੋਨੀਟਰ ਵਿਦਿਆਰਥੀਆਂ ਨੂੰ ਵੀ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਅਸ਼ੋਕਾ ਟਰੱਸਟ ਦੇ ਪ੍ਰਧਾਨ ਸੀਏ ਰਾਜੀਵ ਦੱਤਾ, ਸੈਕਟਰੀ ਸੁਰਿੰਦਰ ਅਤੇ ਸਕੂਲ ਮੈਨੇਜਰ ਰਾਜੀਵ ਅਗਰਵਾਲ ਨੇ ਵਿਦਿਆਰਥੀਆਂ ਨੂੰ ਨਵੇਂ ਟੀਚੇ ਨਿਰਧਾਰਤ ਕਰਕੇ ਉਨ੍ਹਾਂ ਨੂੰ ਹਾਸਲ ਕਰਨ ਲਈ ਪ੍ਰੇਰਿਤ ਕੀਤਾ ਅਤੇ ਆਪਣੇ ਆਸ਼ੀਰਵਾਦ ਨਾਲ ਹੌਸਲਾ ਵਧਾਇਆ।