- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੰਗ ਪੱਤਰ ਸੌਂਪਦੀਆਂ ਹੋਈਆਂ ਆਂਗਣਵਾੜੀ ਵਰਕਰ।

ਗਰਗ, ਪੰਜਾਬੀ ਜਾਗਰਣ, ਅਮਲੋਹ : ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਵੜਿੰਗ ਦੇ ਦਫ਼ਤਰ ਦਾ ਘਿਰਾਓ ਕਰਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਵਿਧਾਇਕ ਦੀ ਗ਼ੈਰ-ਹਾਜ਼ਰੀ ’ਚ ਪ੍ਰਦਰਸ਼ਨਕਾਰੀਆਂ ਨੇ ਨਗਰ ਕੌਂਸਲ ਪ੍ਰਧਾਨ ਹਰਿੰਦਰ ਕੌਰ ਚੀਮਾ ਨੂੰ ਆਪਣਾ ਮੰਗ ਪੱਤਰ ਸੌਂਪਿਆ। ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ ਆਂਗਣਵਾੜੀ ਕੇਂਦਰਾਂ ’ਚ 3 ਤੋਂ 6 ਸਾਲ ਤੱਕ ਦੇ ਬੱਚੇ ਵਾਪਸ ਭੇਜੇ ਜਾਣ, ਐਲਕੇਜੀ ਦੀਆਂ ਜਮਾਤਾਂ ਸ਼ੁਰੂ ਕੀਤੀਆਂ ਜਾਣ, ਮਾਣ-ਭੱਤਾ ਦੁੱਗਣਾ ਕੀਤਾ ਜਾਵੇ ਅਤੇ ਵਰਕਰਾਂ ਤੇ ਹੈਲਪਰਾਂ ਨੂੰ ਦਰਜਾ 3 ਅਤੇ 4 ’ਚ ਸ਼ਾਮਲ ਕੀਤਾ ਜਾਵੇ। ਇਸ ਤੋਂ ਇਲਾਵਾ ਮਾਵਾਂ ਧੀਆਂ ਸਕੀਮ ਦੀਆਂ ਰੁਕੀਆਂ ਅਦਾਇਗੀਆਂ ਜਾਰੀ ਕਰਨ ਅਤੇ ਕੇਂਦਰਾਂ ਦੀ ਫ਼ੀਡ ਵਾਪਸ ਵਰਕਰਾਂ ਨੂੰ ਦੇਣ ਦੀ ਮੰਗ ਵੀ ਕੀਤੀ ਗਈ। ਇਸ ਮੌਕੇ ਭੁਪਿੰਦਰ ਕੌਰ, ਜਸਵਿੰਦਰ ਕੌਰ, ਵਿਜੇ, ਮੀਨਾ, ਕਮਲਜੋਤ ਕੌਰ, ਬੰਦਨਾ, ਕਰਮਜੀਤ ਕੌਰ, ਬਲਵਿੰਦਰ ਕੌਰ ਅਤੇ ਪਰਮਜੀਤ ਕੌਰ ਸਮੇਤ ਵੱਡੀ ਗਿਣਤੀ ’ਚ ਵਰਕਰ ਹਾਜ਼ਰ ਸਨ।