ਪੈਨਸ਼ਨਰਜ਼ ਜਥੇਬੰਦੀਆਂ ਵੱਲੋਂ ਰੋਸ਼ ਪ੍ਰਦਰਸ਼ਨ
ਪੈਨਸ਼ਨਰਜ ਜਥੇਬੰਦੀਆਂ ਵੱਲੋਂ ਰੋਸ਼ ਪ੍ਰਦਰਸ਼ਨ
Publish Date: Fri, 13 Feb 2026 06:23 PM (IST)
Updated Date: Fri, 13 Feb 2026 06:27 PM (IST)

ਸਟਾਫ ਰਿਪੋਰਟਰ•, ਪੰਜਾਬੀ ਜਾਗਰਣ•, ਫਤਹਿਗੜ੍ਹ ਸਾਹਿਬ : ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਦੇ ਸੱਦੇ ’ਤੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ’ਚ ਵੱਖ-ਵੱਖ ਅਦਾਰਿਆਂ ਦੀਆਂ ਪੈਨਸ਼ਨਰਜ਼ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਰੋਸ ਪ੍ਰਦਰਸ਼ਨ ਕਰਦਿਆਂ ਡਿਪਟੀ ਕਮਿਸ਼ਨਰ ਫਤਹਿਗੜ੍ਹ ਸਾਹਿਬ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆ ਵੱਖ-ਵੱਖ ਬੁਲਾਰਿਆਂ ਨੇ ਦੱਸਿਆ ਕਿ ਮੰਗ ਪੱਤਰ ’ਚ ਦਰਜ ਮੰਗਾਂ ਜਿਵੇਂ 2. 59 ਦਾ ਫੈਕਟਰ, 16 ਫ਼ੀਸਦੀ ਬਕਾਇਆ ਮਹਿੰਗਾਈ ਭੱਤਾ, 1-1-16 ਤੋਂ ਬਾਅਦ ਸੇਵਾਮੁਕਤ ਮੁਲਾਜ਼ਮਾਂ ਨੂੰ ਸੋਧੀਆਂ ਦਰਾਂ ਮੁਤਾਬਕ ਐਲਟੀਸੀ ਦੇਣਾ, ਮੈਡੀਕਲ ਭੱਤਾ 2000 ਰੁਪਏ ਪ੍ਰਤੀ ਮਹੀਨਾ ਕਰਨ ਆਦਿ ਮੰਗਾਂ ਮੰਨਣ ਤੋ ਪੰਜਾਬ ਸਰਕਾਰ ਇਨਕਾਰੀ ਹੈ। ਆਗੂਆਂ ਨੇ ਆਖਿਆ ਕਿ ਪੰਜਾਬ ਸਰਕਾਰ ਮੰਗਾਂ ਮੰਨਣ ਦੀ ਬਜਾਏ ਮੀਟਿੰਗਾਂ ਦੇ ਕੇ ਮੀਟਿੰਗ ਮੁਲਤਵੀ ਕਰਕੇ ਬੁਢੇਪਾ ਹੰਢਾ ਰਹੇ ਪੈਨਸ਼ਨਰਾਂ ਨੂੰ ਜਲੀਲ ਕਰਨ ’ਤੇ ਤੁਲੀ ਹੋਈ ਹੈ। ਇਸ ਮੌਕੇ ਪੈਨਸ਼ਨਰਾਂ ਨੇ ਕੇਂਦਰ ਸਰਕਾਰ ਵੱਲੋਂ ਅਮਰੀਕਾ ਨਾਲ ਮਜਦੂਰ, ਮੁਲਾਜ਼ਮ, ਕਿਸਾਨ ਮਾਰੂ ਕੀਤਾ ਟਰੇਡ ਵਾਪਾਰ ਦੀ ਤਿੱਖੇ ਸ਼ਬਦਾਂ ’ਚ ਨਿੰਦਾ ਕੀਤੀ ਗਈ। ਇਸ ਮੌਕੇ ਗੁਰਚਰਨ ਸਿੰਘ, ਮਹਿੰਦਰਪਾਲ ਸਿੰਘ, ਜਗਦੇਵ ਸਿੰਘ ਖੰਨਾ, ਜੋਗਿੰਦਰ ਸਿੰਘ ਡਵੀਜ਼ਨ ਪ੍ਰਧਾਨ ਅਮਲੋਹ, ਰਾਮ ਗੋਪਾਲ ਡਵੀਜ਼ਨ ਮੀਤ ਪ੍ਰਧਾਨ ਗੋਬਿੰਦਗੜ੍ਹ, ਸੁਰੇਸ਼ ਕੁਮਾਰ, ਹਰਬੰਸ ਸਿੰਘ ਮੁੰਡੇਰ, ਰਛਪਾਲ ਸਿੰਘ ਡਵੀਜ਼ਨ ਪ੍ਰਧਾਨ ਸਰਹਿੰਦ ਆਦਿ ਨੇ ਸੰਬੋਧਨ ਕੀਤਾ। ਸਟੇਜ ਸਕੱਤਰ ਦੀ ਜੁੰਮੇਵਾਰੀ ਨਰਿੰਦਰ ਕੁਮਾਰ ਨੇ ਨਿਭਾਈ। ਹਰਜੀਤ ਸਿੰਘ ਪ੍ਰਧਾਨ ਗੌਰਮਿੰਟ ਪੈਨਸ਼ਨਰਜ ਜੁਆਇੰਟ ਫ਼ਰੰਟ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਨੇ ਸ਼ਾਮਲ ਸਮੂਹ ਪੈਨਸ਼ਨਰਜ ਮੈਂਬਰਾਂ ਦਾ ਧੰਨਵਾਦ ਕੀਤਾ।