- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਜਪਾ ਯੁਵਾ ਮੋਰਚਾ ਦੇ ਲੀਗਲ ਸੈੱਲ ਦੇ ਕੋ-ਕੋਆਰਡੀਨੇਟਰ ਬਣਨ ’ਤੇ ਅੰਕਿਤ ਦਾ ਸਨਮਾਨ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਹਲਕਾ ਅਮਲੋਹ ਤੋਂ ਭਾਰਤੀ ਜਨਤਾ ਪਾਰਟੀ ਦੇ ਆਗੂ ਅੰਕਿਤ ਨੂੰ ਭਾਜਪਾ ਯੁਵਾ ਮੋਰਚਾ ਦੇ ਲੀਗਲ ਸੈੱਲ ਦਾ ਕੋ-ਕੋਆਰਡੀਨੇਟਰ ਨਿਯੁਕਤ ਕੀਤੇ ਜਾਣ ’ਤੇ ਸੂਬਾ ਸੈੱਲ ਕੋ-ਕੋਆਰਡੀਨੇਟਰ ਅਤੇ ਹਲਕਾ ਇੰਚਾਰਜ ਇੰਜ. ਕੰਵਰਵੀਰ ਸਿੰਘ ਟੌਹੜਾ ਨੇ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਇੰਜ. ਕੰਵਰਵੀਰ ਸਿੰਘ ਟੌਹੜਾ ਨੇ ਕਿਹਾ ਕਿ ਇਹ ਨਿਯੁਕਤੀ ਅੰਕਿਤ ਦੀ ਦਿਨ-ਰਾਤ ਦੀ ਅਣਥੱਕ ਮਿਹਨਤ, ਲਗਨ ਅਤੇ ਪਾਰਟੀ ਪ੍ਰਤੀ ਸਮਰਪਣ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਅੰਕਿਤ ਆਪਣੇ ਤਜ਼ਰਬੇ ਨਾਲ ਨੌਜਵਾਨਾਂ ਅਤੇ ਪਾਰਟੀ ਨੂੰ ਕਾਨੂੰਨੀ ਤੇ ਜਥੇਬੰਦਕ ਤੌਰ ’ਤੇ ਮਜ਼ਬੂਤੀ ਦੇਣਗੇ। ਉਨ੍ਹਾਂ ਆਸ ਪ੍ਰਗਟਾਈ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਅਮਰਿੰਦਰ ਸਿੰਘ ਮਾਕਨ ਵੀ ਮੌਜੂਦ ਸਨ। ਇਸ ਮੌਕੇ ਭਾਜਪਾ ਯੁਵਾ ਮੋਰਚਾ ਦੇ ਲੀਗਲ ਸੈੱਲ ਦੇ ਨਵੇਂ ਨਿਯੁਕਤ ਕੋ-ਕੋਆਰਡੀਨੇਟਰ ਅੰਕਿਤ ਨੇ ਉਨ੍ਹਾਂ ਦੀ ਨਿਯੁਕਤੀ ਲਈ ਭਾਜਪਾ ਦੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਲੋਕਾਂ ਤੱਕ ਪਹੁੰਚਾਉਣ ਲਈ ਦਿਨ ਰਾਤ ਕੰਮ ਕਰਨਗੇ।