- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਸ਼ਾਮ ਪਰਿਵਾਰ ਵੱਲੋਂ ਕਰਵਾਇਆ ਗਿਆ ਸਾਲਾਨਾ ਸਮਾਗਮ

ਗਰਗ, ਪੰਜਾਬੀ ਜਾਗਰਣ, ਅਮਲੋਹ : ਸ੍ਰੀ ਸ਼ਾਮ ਪਰਿਵਾਰ ਵੱਲੋਂ ਬਾਬਾ ਸ਼ਾਮ ਜੀ ਦੇ ਜਨਮ ਦਿਵਸ ਮੌਕੇ ਸਥਾਨਕ ਰਾਮ ਲੀਲ੍ਹਾ ਹਾਲ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪ੍ਰਸਿੱਧ ਭਜਨ ਗਾਇਕਾ ਵੈਸ਼ਨਵੀ ਸ਼ਰਮਾ ਨੇ ਦੇਰ ਰਾਤ ਤੱਕ ਸ੍ਰੀ ਸ਼ਾਮ ਦੇ ਭਜਨਾਂ ਦਾ ਗੁਣਗਾਨ ਕਰ ਕੇ ਸੰਗਤ ਨੂੰ ਨਿਹਾਲ ਕੀਤਾ। ਸਮਾਗਮ ’ਚ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਅਤੇ ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਪ੍ਰਦੀਪ ਗਰਗ ਸਮੇਤ ਵੱਖ-ਵੱਖ ਸਮਾਜਿਕ, ਧਾਰਮਿਕ ਅਤੇ ਸਿਆਸੀ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਨਗਰ ਕੌਂਸਲ ਅਮਲੋਹ ਦੇ ਪ੍ਰਧਾਨ ਦਰਸ਼ਨ ਸਿੰਘ ਚੀਮਾ, ਸ਼ੈਲਰ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਗਰਗ, ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸੁਨੀਲ ਗਰਗ, ਐਡਵੋਕੇਟ ਯਾਦਵਿੰਦਰ ਸਿੰਘ, ਐਨਆਰਆਈ ਸਪੋਰਟਸ ਕਲੱਬ ਦੇ ਪ੍ਰਧਾਨ ਸ਼ਿੰਦਰ ਮੋਹਨ ਪੁਰੀ, ਸ਼ੀਤਲਾ ਮਾਤਾ ਮੰਦਰ ਕਮੇਟੀ ਦੇ ਚੇਅਰਮੈਨ ਵਿਨੇ ਪੁਰੀ, ਪ੍ਰਧਾਨ ਸੁਸ਼ੀਲ ਗਰਗ, ਵਿਸ਼ਵ ਹਿੰਦੂ ਪ੍ਰੀਸ਼ਦ ਦੇ ਪ੍ਰਧਾਨ ਸ਼ਿਵ ਗੋਇਲ, ਰਾਮ ਮੰਦਰ ਦੇ ਪ੍ਰਧਾਨ ਸੋਹਨ ਲਾਲ ਅਬਰੋਲ, ਐਡਵੋਕੇਟ ਅਸ਼ਵਨੀ ਅਬਰੋਲ, ਚਰਨਜੀਤ ਕੁਮਾਰ ਅਬਰੋਲ, ਅਨਿਲ ਗੋਇਲ, ਕਮੇਟੀ ਪ੍ਰਧਾਨ ਦਿਨੇਸ਼ ਗੋਇਲ, ਵਿਕਾਸ ਗੋਇਲ, ਸੁਸ਼ੀਲ ਸ਼ਾਸਤਰੀ, ਗਗਨ ਜਿੰਦਲ, ਐਡਵੋਕੇਟ ਪ੍ਰਦੁਮਨ ਗਰਗ, ਅਮਨ ਭੱਟੋਂ ਅਤੇ ਪ੍ਰਿੰਸ ਸ਼ਰਮਾ ਸਮੇਤ ਸਮੂਹ ਮੈਂਬਰ ਹਾਜ਼ਰ ਸਨ।