ਭਾਜਪਾ ਰੈਲੀ ਲਈ ਵੱਧ ਤੋਂ ਵੱਧ ਸ਼ਮੂਲੀਅਤ ਦੀ ਅਪੀਲ
ਭਾਜਪਾ ਰੈਲੀ ਲਈ ਵੱਧ ਤੋਂ ਵੱਧ ਸ਼ਮੂਲੀਅਤ ਦੀ ਅਪੀਲ
Publish Date: Thu, 12 Mar 2026 06:08 PM (IST)
Updated Date: Thu, 12 Mar 2026 06:09 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਸੀ ਪਠਾਣਾਂ : ਭਾਜਪਾ ਐੱਸਸੀ ਮੋਰਚਾ ਦੇ ਜ਼ਿਲ੍ਹਾ ਜਨਰਲ ਸਕੱਤਰ ਵਿਕੀ ਰਾਏ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ 14 ਮਾਰਚ ਨੂੰ ਮੋਗਾ ’ਚ ਕਰਵਾਈ ਜਾ ਰਹੀ ਬਦਲਾਅ ਰੈਲੀ ਨੂੰ ਕਾਮਯਾਬ ਬਣਾਉਣ ਲਈ ਵਰਕਰ ਪੂਰੇ ਉਤਸ਼ਾਹ ਨਾਲ ਜੁਟੇ ਹੋਏ ਹਨ। ਉਨ੍ਹਾਂ ਦੱਸਿਆ ਕਿ ਵਰਕਰ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਮੀਟਿੰਗਾਂ ਕਰ ਰਹੇ ਹਨ ਅਤੇ ਰੈਲੀ ਵਿਚ ਵੱਧ ਤੋਂ ਵੱਧ ਹਿੱਸੇਦਾਰੀ ਯਕੀਨੀ ਬਣਾਉਣ ਲਈ ਯਤਨਸ਼ੀਲ ਹਨ। ਵਿਕੀ ਰਾਏ ਨੇ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਤੰਗ ਆ ਚੁੱਕੇ ਹਨ ਅਤੇ ਭਾਰਤੀ ਜਨਤਾ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਲੋਕਾਂ ਨੂੰ ਰੈਲੀ ’ਚ ਵੱਧ ਚੜ੍ਹ ਕੇ ਸ਼ਾਮਿਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਹਰਜਿੰਦਰ ਸਿੰਘ, ਹਰਭਜਨ ਸਿੰਘ, ਕੁਲਵੰਤ ਸਿੰਘ, ਮੇਜਰ ਸਿੰਘ ਸੋਢੀ, ਸੁਖਵਿੰਦਰ ਸਿੰਘ ਅਤੇ ਸੁਰਿੰਦਰ ਸਿੰਘ ਆਦਿ ਮੌਜੂਦ ਸਨ।