ਚਾਈਨਾ ਡੋਰ ਦੀ ਵਰਤੋਂ ਨਾ ਕਰਨ ਦੀ ਅਪੀਲ
ਚਾਈਨਾ ਡੋਰ ਦੀ ਵਰਤੋਂ ਨਾ ਕਰਨ ਦੀ ਅਪੀਲ
Publish Date: Sat, 17 Jan 2026 07:10 PM (IST)
Updated Date: Sat, 17 Jan 2026 07:12 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਸੀ ਪਠਾਣਾਂ : ਸ਼੍ਰੋਮਣੀ ਅਕਾਲੀ ਦਲ ਬਸੀ ਪਠਾਣਾਂ ਦੀ ਸ਼ਹਿਰੀ ਇਕਾਈ ਦੇ ਪ੍ਰਧਾਨ ਅਤੇ ਵਾਰਡ ਨੰਬਰ 13 ਦੇ ਕੌਂਸਲਰ ਮਨਪ੍ਰੀਤ ਸਿੰਘ ਹੈਪੀ ਨੇ ਪਤੰਗ ਉਡਾਉਣ ਵਾਲਿਆਂ ਨੂੰ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਇਸ ਖਤਰਨਾਕ ਡੋਰ ਦੀ ਖ਼ਰੀਦ ਵੇਚ ਨੂੰ ਰੋਕਣ ਲਈ ਦੋਸ਼ੀਆਂ ਖ਼ਿਲਾਫ਼ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਅਕਾਲੀ ਆਗੂ ਨੇ ਕਿਹਾ ਪਿਛਲੇ ਸਮੇਂ ਵਿਚ ਵਿਅਕਤੀ ਹੀ ਨਹੀਂ ਅਨੇਕਾਂ ਪੰਛੀ ਵੀ ਇਸ ਦੀ ਲਪੇਟ ਵਿਚ ਆ ਕੇ ਜ਼ਖ਼ਮੀ ਹੋ ਚੁੱਕੇ ਹਨ ਤੇ ਕੁੱਝ ਜਾਨ ਵੀ ਗੁਆ ਚੁੱਕੇ ਹਨ। ਲੋਕਾਂ ਦੇ ਮੰਨਾਂ ਦੇ ਵਿਚ ਇਸ ਨੂੰ ਲੈ ਕੇ ਖ਼ੌਫ਼ ਬਣਿਆ ਹੋਇਆ ਹੈ, ਇਸ ਲਈ ਪਤੰਗਬਾਜ਼ੀ ਦੇ ਸ਼ੌਕੀਨਾਂ ਨੂੰ ਚਾਈਨਾ ਡੋਰ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।